Close
Menu

ਮੁੱਢਲਾ ਸਿਹਤ ਕੇਂਦਰ ਅਤੇ ਵੈਲਨੈੱਸ ਕੇਂਦਰਾਂ ਵਿੱਚ ਈ.ਸੀ.ਜੀ. ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ : ਬ੍ਰਹਮ ਮਹਿੰਦਰਾ

-- 28 November,2018

• ਪਿਛਲੇ ਸਮੇਂ ਵਿੱਚ 5000 ਦੀ ਆਬਾਦੀ ਤੱਕ ਈ.ਸੀ.ਜੀ. ਦੀ ਸੁਵਿਧਾ ਉਪਲੱਬਧ ਨਹੀਂ ਕਰਵਾਈ ਗਈ
• ਲੋਕ ਹੁਣ ਦਿਲ ਸਬੰਧੀ ਸਮੱਸਿਆਵਾਂ ਲਈ ਪੀ.ਐਚ.ਸੀ. ਪੱਧਰ ‘ਤੇ ਚੈਕਅੱਪ ਕਰਵਾ ਸਕਦੇ ਹਨ
• ਆਈ.ਐਮ.ਆਰ. ਅਤੇ ਐਮ.ਐਮ.ਆਰ. ਵਿੱਚ ਸੁਧਾਰ ਲਈ ਸਿਵਲ ਸਰਜਨਾਂ ਨੂੰ ਸੰਸਥਾਗਤ ਜਣੇਪਿਆਂ ਵਿੱਚ ਵਾਧੇ ਲਈ ਗਤੀਵਿਧੀਆਂ ਤੇਜ਼ ਕਰਨ ਲਈ ਕਿਹਾ
• ਸਾਰੇ ਹੈਲਥ ਅਤੇ ਵੈਲਨੈੱਸ ਕੇਂਦਰਾਂ ਵਿੱਚ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ 166 ਸਟਾਫ਼ ਨਰਸਾਂ ਨੂੰ ਕਮਿਉਨਟੀ ਹੈਲਥ ਅਫ਼ਸਰ ਵਜੋਂ ਤੈਨਾਤ ਕੀਤਾ ਜਾਵੇਗਾ
• ਗਰਭਵਤੀ ਔਰਤਾਂ ਨੂੰ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਡੀ.ਐਮ.ਸੀ. ਹਸਪਤਾਲ ਨਾਲ ਮਹੀਨੇ ਵਿੱਚ ਕੀਤਾ ਜਾਵੇਗਾ ਇਕਰਾਰਨਾਮਾ
ਚੰਡੀਗੜ•, 28 ਨਵੰਬਰ :
ਪੰਜਾਬ ਦੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਪੁੱਟਦਿਆਂ, ਹੁਣ ਤੋਂ ਸੂਬੇ ਭਰ ਦੇ ਸਾਰੇ ਮੁੱਢਲੇ ਸਿਹਤ ਕੇਂਦਰਾਂ ਅਤੇ ਵੈਲਨੈੱਸ ਕੇਂਦਰਾਂ ਵਿੱਚ ਈ.ਸੀ.ਜੀ. ਦੀ ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਇਸ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਸਿਵਲ ਸਰਜਨਾਂ ਦੀ ਮਹੀਨਾਵਾਰ ਰੀਵਿਊ ਮੀਟਿੰਗ ਦੀ ਸ਼ੁਰੂਆਤ ਕਰਦਿਆਂ ਕੀਤਾ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਅਸੀਂ ਮੁੱਢਲੇ ਸਿਹਤ ਕੇਂਦਰਾਂ ਅਤੇ ਵੈਲਨੈੱਸ ਕੇਂਦਰਾਂ ਵਿੱਚ ਈ.ਸੀ.ਜੀ. ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਯੋਗ ਹੋਵਾਂਗੇ। ਉਨ•ਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਸਮੇਂ ਦੌਰਾਨ ਕਦੇ ਵੀ ਈ.ਸੀ.ਜੀ. ਦੀ ਸੁਵਿਧਾ ਇਨ•ਾਂ ਕੇਂਦਰਾਂ ਵਿੱਚ ਮੁਹੱਈਆ ਨਹੀਂ ਕਰਵਾਈ ਗਈ ਹੈ ਜਦਕਿ ਹੈਲਥ ਵੈਲਨੈੱਸ ਕੇਂਦਰਾਂ ਵਿੱਚ 5000 ਦੀ ਆਬਾਦੀ ਨੂੰ ਅਤੇ ਮੁੱਢਲਾ ਸਿਹਤ ਕੇਂਦਰਾਂ ਵਿੱਚ 30,000 ਦੀ ਆਬਾਦੀ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ•ਾਂ ਕਿਹਾ ਕਿ ਹੁਣ ਪੇਂਡੂ ਇਲਾਕਿਆਂ ਦੇ ਲੋਕ ਵੀ ਦਿਲ ਦੀਆਂ ਸਮੱਸਿਆਵਾਂ ਸਬੰਧੀ ਸਿਹਤ ਕੇਂਦਰਾਂ ਵਿੱਚ ਆਪਣੀ ਜਾਂਚ ਕਰਵਾ ਸਕਦੇ ਹਨ।
ਸਿਹਤ ਮੰਤਰੀ ਨੇ ਇਹ ਵੀ ਦੱÎਸਿਆ ਕਿ ਵੈਲਨੈੱਸ ਕੇਂਦਰਾਂ ਵਿੱਚ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਮਜ਼ਬੂਤੀ ਲਿਆਉਣ ਲਈ ਹਰੇਕ ਕੇਂਦਰ ਵਿੱਚ ਜਲਦ ਹੀ 166 ਸਟਾਫ਼ ਨਰਸਾਂ ਨੂੰ ਕਮਿਉਨਟੀ ਹੈਲਥ ਅਫ਼ਸਰ ਵਜੋਂ ਤਾਇਨਾਤ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਇਨ•ਾਂ ਸਾਰੀਆਂ ਸਟਾਫ਼ ਨਰਸਾਂ ਨੂੰ 12 ਆਮ ਬਿਮਾਰੀਆਂ ਸਬੰਧੀ ਮੁੱਢਲੀ ਸੇਵਾ ਪ੍ਰਦਾਨ ਕਰਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ।
ਸਿਹਤ ਮੰਤਰੀ ਵੱਲੋਂ ਸਿਵਲ ਸਰਜਨਾਂ ਦੁਆਰਾ ਪੀ.ਐਨ.ਡੀ.ਟੀ. ਐਕਟ ਤਹਿਤ ਕੀਤੀਆਂ ਜਾਂਚ ਗਤੀਵਿਧੀਆਂ ਦੇ ਅੰਕੜਿਆਂ ਦੀ ਸਮੀਖਿਆ ਵੀ ਕੀਤੀ ਗਈ। ਉਨ•ਾਂ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੰਦਿਆਂ ਜਾਂਚ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਇੱਥੇ ਗੈਰ ਕਾਨੂੰਨੀ ਲਿੰਗ ਨਿਰਧਾਰਨ ਟੈਸਟਾਂ ਦੀ ਚੈਕਿੰਗ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਲਿਆਇਆ ਜਾ ਸਕੇ। ਉਨ•ਾਂ ਸਿਵਲ ਸਰਜਨਾਂ ਨੂੰ ਪ੍ਰਾਈਵੇਟ ਅਲਟ੍ਰਾਸਾਊਂਡ ਅਤੇ ਸਕੈਨਿੰਗ ਕੇਂਦਰਾਂ ਦੀਆਂ ਗਤੀਵਿਧੀਆਂ ‘ਤੇ ਪੈਣੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ।
ਸ੍ਰੀ ਬ੍ਰਹਮ ਮਹਿੰਦਰਾ ਨੇ ਸਿਹਤ ਵਿਭਾਗ ਦੀਆਂ ਜ਼ਿਲ•ਾ ਨਿਗਰਾਨ ਟੀਮਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਜੋ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਦਾ ਪਰਦਾਫਾਸ਼ ਕਰਨ ਲਈ ਅਣਥੱਕ ਯਤਨ ਕਰ ਰਹੀਆਂ ਹਨ। ਉਨ•ਾਂ ਕਿਹਾ, ” ਪੰਜਾਬ ਦੇ ਲੋਕ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਬਾਰੇ ਜਾਗਰੂਕ ਹੋ ਰਹੇ ਹਨ, ਇਸ ਤੱਥ ਦਾ ਪ੍ਰਮਾਣ ਇਸ ਗੱਲ ਤੋਂ ਮਿਲਦਾ ਹੈ ਕਿ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਦਾ ਪਰਦਾਫਾਸ਼ ਹੋ ਰਿਹਾ ਹੇ, ਮੈਂ ਸਿਹਤ ਵਿਭਾਗ ਦੀਆਂ ਨਿਗਰਾਨ ਟੀਮਾਂ ਦੀ ਸਰਾਹਨਾ ਕਰਦਾ ਹਾਂ ਜੋ ਇਸ ਸਬੰਧੀ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾ ਰਹੀਆਂ ਹਨ ਅਤੇ 15 ਦਿਨਾਂ ਵਿੱਚ ਅੰਦਰ 2 ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ”
ਮਾਤਰਤਵ ਸਿਹਤ ਪ੍ਰੋਗਰਾਮ ਦੀ ਸਮੀਖਿਆ ਦੌਰਾਨ, ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ. ਐਂਡ ਐਚ) ਨਾਲ ਇੱਕ ਮਹੀਨੇ ਅੰਦਰ ਇਕਰਾਰਨਾਮਾ ਸਹੀਬੱਧ ਕੀਤਾ ਜਾਵੇਗਾ ਜਿਸ ਬਾਅਦ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਗਰਭਵਤੀ ਔਰਤਾਂ ਨੂੰ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣਗੇ। ਉਨ•ਾਂ ਦੱਸਿਆ ਕਿ ਇੱਕ ਹੋਰ ਸਮਝੌਤਾ ਕ੍ਰਿਸਚਨ ਮੈਡੀਕਲ ਕਾਲਜ ਅਤੇ ਹਸਪਤਾਲ ਨਾਲ ਪਹਿਲਾਂ ਹੀ ਸਹੀਬੱਧ ਕੀਤਾ ਜਾ ਚੁੱਕਾ ਹੈ ਤਾਂ ਜੋ ਗਰਭਵਤੀ ਔਰਤਾਂ ਨੂੰ ਐਮਰਜੈਂਸੀ ਸੇਵਾਵਾਂ ਦਾ ਲਾਭ ਮਿਲ ਸਕੇ।
ਸਿਹਤ ਮੰਤਰੀ ਨੇ ਇਸ ਗੱਲ ਦੀ ਸਰਾਹਨਾ ਕੀਤੀ ਕਿ ਸੂਬੇ ਦੇ ਹੋਰ ਜ਼ਿਲਿ•ਆਂ ਦੇ ਮੁਕਾਬਲੇ ਪਟਿਆਲਾ ਅਤੇ ਮਾਨਸਾ ਵਿੱਚ ਸੰਸਥਾਗਤ ਜਣੇਪਿਆਂ ਦੀ ਦਰ ਜ਼ਿਆਦਾ ਹੈ। ਉਨ•ਾਂ ਸਿਵਲ ਸਰਜਨਾਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਸੰਸਥਾਗਤ ਜਣੇਪਿਆਂ ਲਈ ਹਸਪਤਾਲਾਂ ਵਿੱਚ ਆਉਣ ਲਈ ਪ੍ਰੇਰਿਤ ਕਰਦਿਆਂ ਹੋਮ ਡਲਿਵਰੀਆਂ ਨੂੰ ਘਟਾਉਣ ਲਈ ਯਕੀਨੀ ਬਣਾਉਣ । ਉਨ•ਾਂ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਸੰਸਥਾਗਤ ਜਣੇਪਿਆਂ ਵਾਸਤੇ ਏ.ਐਨ.ਐਮ. ਅਤੇ ਆਸ਼ਾ ਵਰਕਰਾਂ ਦੀਆਂ ਸੇਵਾਵਾਂ ਲਈਆਂ ਜਾਣ।
ਉਨ•ਾਂ ਕਿਹਾ ਕਿ ਸੰਸਥਾਗਤ ਜਣੇਪਿਆਂ ਵਿੱਚ ਵਾਧਾ ਕਰਕੇ ਅਸੀਂ ਸ਼ਿਸ਼ੂ ਮੌਤ ਦਰ ਅਤੇ ਮਾਤਰਤਵ ਮੌਤ ਦਰ ਵਿੱਚ ਕਾਫ਼ੀ ਸੁਧਾਰ ਲਿਆ ਸਕਦੇ ਹਾਂ।
ਸ੍ਰੀ ਕਾਹਨ ਸਿੰਘ ਪੰਨੂ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਜੋ ਇਸ ਮੀਟਿੰਗ ਵਿੱਚ ਸ਼ਾਮਲ ਸਨ, ਨੇ ਸਵੱਛ ਭਾਰਤ ਯਾਤਰਾ, ਦੇਸ਼ ਵਿਆਪੀ ਸਿਹਤ ਜਾਗਰੂਕਤਾ ਮੁਹਿੰਮ ਵਰਗੀਆਂ ਭਾਰਤ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਸਿਵਲ ਸਰਜਨਾਂ ਨੂੰ ਜਾਣਕਾਰੀ ਦਿੱਤੀ। ਉਨ•ਾਂ ਕਿਹਾ ਕਿ ਇਸ ਵਿਲੱਖਣ ਮੁਹਿੰਮ ਤਹਿਤ 25 ਸਥਾਨਕ ਸਾਇਕਲਿਸਟਾਂ ਦੀ ਟੀਮ, ਸਿਹਤ ਵਿਭਾਗ ਦੀ ਫੂਡ ਟੈਸਟਿੰਗ ਵੈਨ ਅਤੇ ਭਾਰਤ ਸਰਕਾਰ ਦੇ 8-10 ਸਿਹਤ ਅਫ਼ਸਰਾਂ ਦੀ ਟੀਮ ਸਮੇਤ ਲੋਕਾਂ ਨੂੰ ਤੰਦਰੁਸਤ ਜੀਵਨਸ਼ੈਲੀ ਅਤੇ ਪੌਸ਼ਟਿਕ ਭੋਜਨ ਖਾਣ ਸਬੰਧੀ ਆਦਤਾਂ ਬਾਰੇ ਜਾਗਰੂਕ ਕਰਨ ਲਈ ਸੂਬੇ ਦੇ ਸਮੂਹ ਜ਼ਿਲਿ•ਆਂ ਵਿੱਚ ਜਾਵੇਗੀ।
ਸ੍ਰੀ ਬ੍ਰਹਮ ਮਹਿੰਦਰਾ ਨੇ ਤੰਦਰੁਸਤ ਜੀਵਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਪੌਸ਼ਟਿਕ ਖਾਣ, ਸਿਹਤਮੰਦ ਰਹਿਣ ਬਾਰੇ ਜਾਗਰੂਕ ਕਰਨ ਲਈ ਪਹਿਲਾਂ ਹੀ ਸੂਬੇ ਵੱਲੋਂ ਵੱਖ ਵੱਖ ਫਲੈਗਸ਼ਿਪ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ•ਾਂ ਸ੍ਰੀ ਕਾਹਨ ਸਿੰਘ ਪੰਨੂ ਨੂੰ ਕਿਹਾ ਕਿ ਉਹ ਪ੍ਰਸਤਾਵ ਪੇਸ਼ ਕਰਨ ਕਿ ਕਿਸ ਤਰ•ਾਂ ਪੰਜਾਬ ਸਰਕਾਰ ਦੇ ਬਹੁਮੰਤਵੀ ”ਮਿਸ਼ਨ ਤੰਦਰੁਸਤ ਪੰਜਾਬ” ਵਿੱਚ ਸਵੱਛ ਭਾਰਤ ਯਾਤਰਾ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ, ਤਾਂ ਜੋ ਬਿਹਤਰ ਨਤੀਜੇ ਸਾਹਮਣੇ ਆ ਸਕਣ।
ਇਸ ਮੀਟਿੰਗ ਵਿੱਚ ਹਾਜ਼ਰ ਹੋਰਨਾਂ ਤੋਂ ਇਲਾਵਾ ਸ੍ਰੀ ਅਮਰਦੀਪ ਸਿੰਘ ਚੀਮਾ, ਚੇਅਰਮੈਨ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ, ਸ੍ਰੀ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ, ਸ੍ਰੀ ਕਾਹਨ ਸਿੰਘ ਪੰਨੂ, ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ, ਡਾ. ਜਸਪਾਲ ਕੌਰ, ਡਾਇਰੈਕਟਰ, ਸਿਹਤ ਸੇਵਾਵਾਂ, ਡਾ. ਨਰੇਸ਼ ਕਾਂਸਰਾ, ਡਾਇਰੈਕਟਰ ਪਰਿਵਾਰ ਭਲਾਈ ਅਤੇ ਸਾਰੇ 22 ਜ਼ਿਲਿ•ਆਂ ਦੇ ਸਿਵਲ ਸਰਜਨ ਹਾਜ਼ਰ ਸਨ।

Facebook Comment
Project by : XtremeStudioz