Close
Menu

‘ਮੇਕ ਇਨ ਇੰਡੀਆ’ ਦੇ ਨਾਂ ’ਤੇ ਕਾਰਪੋਰੇਟ ਜਗਤ ਨੂੰ ਰਿਆਇਤਾਂ ਦਾ ਵਿਰੋਧ

-- 01 March,2015

ਚੰਡੀਗੜ੍, ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ  ਕੇਂਦਰੀ ਬਜਟ ਨੂੰ ਖੇਤੀ ਅਤੇ ਗਰੀਬ ਵਿਰੋਧੀ ਕਰਾਰ ਦਿੱਤਾ ਹੈ। ਕਿਸਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਜਟ ਆਮ ਲੋਕਾਂ ਦੀਆਂ ਇਛਾਵਾਂ ਦੇ ਉਲਟ ਹੈ ਜਦਕਿ ਕਾਰਪੋਰੇਟ ਜਗਤ ਦੇ ਹਿੱਤਾਂ ਦਾ ਖ਼ਿਆਲ ਰੱਖਿਆ ਗਿਆ ਹੈ। ਭਾਰਤੀ ਕਿਸਾਨ ਯੂੁਨੀਅਨ ਰਾਜੇਵਾਲ ਨੇ ਅੰਦੋਲਨ ਦੀ ਧਮਕੀ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਹੈ। ਵਿੱਤ ਮੰਤਰੀ ਅਰੁਣ ਜੇਤਲੀ ਦੇ ਬਜਟ ਨੂੰ ਕਿਸਾਨਾਂ ਨਾਲ ਧੋਖਾ ਕਰਾਰ ਦਿੱਤਾ। ਮੀਟਿੰਗ ’ਚ ਸ਼ਾਮਲ ਆਗੂਆਂ ਨੇ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਮਨਸੂਬਿਆਂ ਦਾ ਡਟ ਕੇ ਵਿਰੋਧ ਕਰਨ ਦਾ ਫੈਸਲਾ ਲਿਆ ਹੈ।  ਸਰਕਾਰ ਦੇ ਭੂਮੀ ਗ੍ਰਹਿਣ ਕਾਨੂੰਨ ਦੇ ਵਿਰੋਧ ’ਚ ਸ਼ੁਰੂ ਕੀਤੇ ਜਾ ਰਹੇ ਦੇਸ਼ ਵਿਆਪੀ ਅੰਦੋਲਨ ਦਾ ਸਮਰਥਨ ਕੀਤਾ ਹੈ। ਇਸ ਦੌਰਾਨ ਕਿਸਾਨ ਆਗੂ ਉਂਕਾਰ ਸਿੰਘ, ਨੇਕ ਸਿੰਘ, ਗੁਲਜ਼ਾਰ ਸਿੰਘ, ਗੁਰਮੀਤ ਸਿੰਘ ਕਪਿਆਲ, ਨਰੰਜਣ ਸਿੰਘ ਦੋਹਲਾ ਸਮੇਤ ਹੋਰ ਕਈਆਂ ਨੇ ਸ਼ਿਰਕਤ ਕੀਤੀ ਹੈ।
ਆਲ ਇੰਡੀਆ ਕਿਸਾਨ ਫੈਡਰੇਸਨ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਨੇ ਕੇਂਦਰੀ ਬਜਟ ਨੂੰ ਕਿਸਨ ਅਤੇ ਗ਼ਰੀਬ ਵਿਰੋਧੀ ਦੱਸਿਆ ਹੈ। ੳੁਨ੍ਹਾਂ ਆਖਿਆ ਕਿ ਬਜਟ ਵਿੱਚ ਕਿਸਾਨ ਵਰਗ ਨਾਲ ਧੋਖਾ ਹੋਇਆ ਹੈ ਅਤੇ ਵਿਦੇਸ਼ੀ ਨਿਵੇਸ਼ਕਾਰਾਂ ਨੂੰ ਟੈਕਸ ਤੋਂ ਭਾਰੀ ਛੋਟਾਂ ਦਿੱਤੀਆਂ ਹਨ।  ਕਿਰਤੀ ਕਿਸਾਨ ਸਭਾ ਨੇ ਕੇਂਦਰੀ ਬਜਟ ਨੂੰ ਕਿਸਾਨ ਅਤੇ ਗਰੀਬਾਂ ਨਾਲ ਧੋਖਾ ਦੱਸਦਿਆਂ ‘ਮੇਕ ਇਨ ਇੰਡੀਆ’ ਦੇ ਨਾਂ ’ਤੇ ਕਾਰਪੋਰੇਟ ਜਗਤ ਨੂੰ ਵਿਸ਼ੇਸ਼ ਰਿਆਇਤਾਂ ਦੇਣ ਦਾ ਵਿਰੋਧ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਨੇ ਬਜਟ ਬਾਰੇ ਆਖਿਆ ਕਿ ਇਸ ’ਚ ਆਮ ਵਰਗ ਦਾ ਕਚੂੰਮਰ ਕੱਢ ਦਿੱਤਾ ਗਿਆ ਹੈ।  ਬਜਟ ਵਿੱਚ ਆਮ ਲੋਕਾਂ ਦੀ ਖ਼ਰੀਦ ਸ਼ਕਤੀ ਵਧਾੳੁਣ ਅਤੇ ਬੇਰੁਜ਼ਗਾਰੀ ਦਾ ਹੱਲ ਕਰਨ ਦੀ ਕੋਈ ਬੰਦੋਬਸਤ ਨਹੀਂ ਕੀਤਾ ਗਿਆ ਹੈ।

Facebook Comment
Project by : XtremeStudioz