Close
Menu

ਮੇਰੇ ਦਰਵਾਜ਼ੇ ਕੈਪਟਨ ਅਮਰਿੰਦਰ ਸਿੰਘ ਸਮੇਤ ਹਰੇਕ ਲਈ ਸਦਾ ਖੁੱਲ੍ਹੇ-ਬਾਦਲ

-- 21 August,2015

*    ਗੱਲਬਾਤ ਲਈ ਕੈਪਟਨ ਦਾ ਤਹਿ ਦਿਲੋਂ ਸੁਆਗਤ

ਚੰਡੀਗੜ੍ਹ, 21 ਅਗਸਤ:  ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹਰੇਕ ਲਈ ਉਨ੍ਹਾਂ ਦੇ ਦਰਵਾਜ਼ੇ ਸਦਾ ਖੁੱਲ੍ਹੇ ਹਨ।
ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੀਟਿੰਗ ਲਈ ਸਰਕਾਰੀ ਜਾਂ ਰਸਮੀ ਤੌਰ ‘ਤੇ ਭੇਜਿਆ ਹੋਇਆ ਕੋਈ ਵੀ ਸੰਦੇਸ਼ ਹਾਸਲ ਨਹੀਂ ਹੋਇਆ। ਮੁੱਖ ਮੰਤਰੀ ਨੇ ਕਿਹਾ,”ਮੈਂ ਇਸ ਨੂੰ ਅਖਬਾਰਾਂ ਵਿੱਚ ਹੀ ਪੜ੍ਹਿਆ ਹੈ ਪਰ ਫਿਰ ਵੀ ਕੈਪਟਨ ਅਮਰਿੰਦਰ ਸਿੰਘ ਦਾ ਤਹਿ ਦਿਲੋਂ ਸੁਆਗਤ ਹੈ।”
ਸ. ਬਾਦਲ ਨੇ ਸਪੱਸ਼ਟ ਕੀਤਾ ਕਿ ਉਹ ਹਮੇਸ਼ਾ ਹੀ ਉਨ੍ਹਾਂ ਦੇ ਨਿਵਾਸ ਸਥਾਨ ਜਾਂ ਦਫ਼ਤਰ ਵਿਖੇ ਆਉਣ ਵਾਲੇ ਦਾ ਸਵਾਗਤ ਕਰਨ ਲਈ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦਾ ਨਿੱਘਾ ਸਵਾਗਤ ਕਰਕੇ ਖੁਸ਼ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਤਿਕਾਰ ਦੇਣ ਸਦਾ ਹੀ ਉਨ੍ਹਾਂ ਦੇ ਜੀਵਨ ਦਾ ਮੁੱਖ ਮਨੋਰਥ ਰਿਹਾ ਹੈ। ਸ. ਬਾਦਲ ਨੇ ਕਿਹਾ ਕਿ ਉਹ ਅਕਾਲ ਪੁਰਖ ਦੀ ਰਹਿਮਤ ਸਦਕਾ ਸੂਬੇ ਦੇ ਸਮੁੱਚੇ ਵਿਕਾਸ ਅਤੇ ਲੋਕਾਂ ਦੀ ਭਲਾਈ ਨਾਲ ਸਬੰਧਤ ਹਰ ਮਸਲਾ ਦੁਵੱਲੇ ਵਿਚਾਰ-ਵਟਾਂਦਰੇ ਰਾਹੀਂ ਹੱਲ ਕਰਨ ਲਈ ਤਿਆਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਫਿਰ ਵੀ ਉਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਠਾਏ ਗਏ ਹਰੇਕ ਮੁੱਦੇ ਦੇ ਛੇਤੀ ਹੱਲ ਲਈ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੀ ਸੰਤੁਸ਼ਟੀ ਮੁਤਾਬਕ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ।
ਮੁੱਖ ਮੰਤਰੀ ਦੇ ਕੌਮੀ ਮਾਮਲਿਆਂ ਤੇ ਮੀਡੀਆ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਨੂੰ ਇਸ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸੁਨੇਹਾ ਨਹੀਂ ਮਿਲਿਆ।

Facebook Comment
Project by : XtremeStudioz