Close
Menu

ਮੈਂ ਕਦੇ ਵੀ ਅਹੁਦੇ ਦੀ ਦੁਰਵਰਤੋਂ ਨਹੀਂ ਕੀਤੀ-ਡਾ: ਮਨਮੋਹਨ ਸਿੰਘ

-- 28 May,2015

ਭਾਜਪਾ ਜਨਤਾ ਦਾ ਧਿਆਨ ਮੁੱਦਿਆਂ ਤੋਂ ਹਟਾਉਣ ਦੀ ਕਰ ਰਹੀ ਹੈ ਕੋਸ਼ਿਸ਼
ਨਵੀਂ ਦਿੱਲੀ, 28ਮਈ -ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਆਪਣੇ ‘ਤੇ ਲੱਗੇ ਭਿ੍ਸ਼ਟਾਚਾਰ ਦੇ ਇਲਜ਼ਾਮਾਂ ਨੂੰ ਇਕ ਵਾਰ ਫਿਰ ਨਕਾਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਕਦੇ ਵੀ ਆਪਣੇ ਅਹੁਦੇ ਦਾ ਗਲਤ ਇਸਤੇਮਾਲ ਨਹੀਂ ਕੀਤਾ | ਸਾਬਕਾ ਪ੍ਰਧਾਨ ਮੰਤਰੀ ਦਾ ਇਹ ਬਿਆਨ ਕੱਲ੍ਹ ਟ੍ਰਾਈ ਦੇ ਸਾਬਕਾ ਚੇਅਰਮੈਨ ਪ੍ਰਦੀਪ ਬੈਜਲ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਆਇਆ, ਜਿਸ ‘ਚ ਬੈਜਲ ਨੇ ਦਾਅਵਾ ਕੀਤਾ ਸੀ ਕਿ ਡਾ: ਮਨਮੋਹਨ ਸਿੰਘ ਨੇ ਉੁਨ੍ਹਾਂ ਨੂੰ ਸਰਕਾਰ ਦੀਆਂ ਨੀਤੀਆਂ ਮੁਤਾਬਿਕ ਚੱਲਣ ਦੀ ਚਿਤਾਵਨੀ ਦਿੱਤੀ ਸੀ ਅਤੇ ਕਿਹਾ ਸੀ ਕਿ ਅਜਿਹਾ ਨਾ ਹੋਣ ਦੀ ਸੂਰਤ ‘ਚ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ | ਡਾ: ਮਨਮੋਹਨ ਸਿੰਘ ਨੇ ਅੱਜ ਕਾਂਗਰਸ ਦੇ ਵਿਦਿਆਰਥੀ ਵਿੰਗ ਐਨ. ਐਸ. ਯੂੂ. ਆਈ. ਦੇ ਦੋ ਦਿਨਾਂ ਸੰਮੇਲਨ ਦਾ ਉਦਘਾਟਨ ਕਰਦਿਆਂ ਭਾਜਪਾ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਭਾਜਪਾ ਜਨਤਾ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਭਿ੍ਸ਼ਟਾਚਾਰ ਦਾ ਰਾਗ ਦੁਹਰਾ ਰਹੀ ਹੈ | ਕੇਂਦਰ ਸਰਕਾਰ ਨੂੰ ਪਹਿਲਾਂ ਹੀ ਇਕ ਸਾਲ ਦੀ ਕਾਰਗੁਜ਼ਾਰੀ ‘ਚ 10 ‘ਚੋਂ ਸਿਫਰ ਅੰਕ ਦੇ ਚੁੱਕੀ ਕਾਂਗਰਸ ਦੇ ਰੁਖ ‘ਤੇ ਕਾਇਮ ਰਹਿੰਦਿਆਂ ਡਾ: ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਤਹਿਤ ਦੇਸ਼ ਦੀ ਆਰਥਿਕ ਸਥਿਤੀ ‘ਚ ਸੁਧਾਰ ਦੀ ਰਫ਼ਤਾਰ ਮੱਠੀ ਪਈ ਹੈ |

Facebook Comment
Project by : XtremeStudioz