Close
Menu

ਮੈਡੀਕਲ ਕਾਲਜਾਂ ਵਿੱਚ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਦਾ ਐਲਾਨ

-- 02 March,2015

ਚੰਡੀਗੜ੍, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ, ਪਟਿਆਲਾ ਤੇ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੈਡੀਕਲ ਤੇ ਪੈਰਾ-ਮੈਡੀਕਲ ਦੇ ਤਿੰਨ ਬਿਹਤਰੀਨ ਹੁਨਰ ਵਿਕਾਸ ਕੇਂਦਰਾਂ ਦੀ ਸਥਾਪਨਾ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਲੁਧਿਆਣਾ, ਜਲੰਧਰ, ਬਠਿੰਡਾ. ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਰੋਪੜ ਵਿਖੇ ਛੇ ਬਹੁ-ਮੰਤਵੀ ਹੁਨਰ ਵਿਕਾਸ ਕੇਂਦਰ ਸਥਾਪਤ ਕੀਤੇ ਜਾਣਗੇ। ਇਸ ਬਾਰੇ ਫੈਸਲਾ ਸ੍ਰੀ ਬਾਦਲ ਦੀ ਪ੍ਰਧਾਨਗੀ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦੀ ਗਵਰਨਿੰਗ ਕੌਂਸਲ ਦੀ ਪਲੇਠੀ ਮੀਟਿੰਗ ਦੌਰਾਨ ਲਿਆ ਗਿਆ। ਸ੍ਰੀ ਬਾਦਲ ਨੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਥਾਪਤ ਕੀਤੇ ਜਾਣ ਵਾਲੇ ਤਿੰਨ ਹੁਨਰ ਵਿਕਾਸ ਕੇਂਦਰਾਂ ਦੀ ਕਾਇਮੀ ਲਈ 15 ਕਰੋੜ ਰੁਪਏ ਦੀ ਰਾਸ਼ੀ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਨੂੰ ਆਖਿਆ ਕਿ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼) ਵਿੱਚ ਕਾਇਮ ਕੀਤੇ ਜਾਣ ਵਾਲੇ ਛੇ ਬਹੁ-ਮੰਤਵੀ ਹੁਨਰ ਵਿਕਾਸ ਕੇਂਦਰਾਂ ਲਈ ਪੰਜ-ਪੰਜ ਕਰੋੜ ਰੁਪਏ ਦੀ ਜਾਰੀ ਕੀਤਾ ਜਾਣ। ਇਸੇ ਦੌਰਾਨ ਮੁੱਖ ਮੰਤਰੀ ਨੇ ਮਾਝਾ, ਮਾਲਵਾ ਤੇ ਦੋਆਬਾ ਜ਼ੋਨ ਵਿੱਚ ਉਸਾਰੀ ਕਾਮਿਆਂ ਲਈ ਇਕ-ਇਕ ਹੁਨਰ ਵਿਕਾਸ ਕੇਂਦਰ ਖੋਲ੍ਹਣ ਲਈ ਵਿਆਪਕ ਯੋਜਨਾ ਤਿਆਰ ਕਰਨ ਦੀ ਸਹਿਮਤੀ ਦਿੱਤੀ। ਇਸੇ ਤਰ੍ਹਾਂ ਟਰਾਂਟਪੋਰਟ ਵਿਭਾਗ ਵੱਲੋਂ ਜਲੰਧਰ ਵਿਖੇ ਇਕ ਉਚ ਪੱਧਰੀ ਟਰਾਂਸਪੋਰਟ ਸਕਿੱਲ ਸੈਂਟਰ ਖੋਲ੍ਹਿਆ ਜਾਵੇਗਾ।
ਮਿਸ਼ਨ ਦੇ ਦ੍ਰਿਸ਼ਟੀਕੋਣ ਬਾਰੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਮੈਂਬਰ ਸਕੱਤਰ ਰਾਕੇਸ਼ ਵਰਮਾ ਨੇ ਮੁੱਖ ਮੰਤਰੀ ਨੂੰ ਪਹਿਲੇ ਪੜਾਅ ਵਿੱਚ ਮਿਸ਼ਨ ਵੱਲੋਂ ਵੱਖ-ਵੱਖ ਹੁਨਰ ਵਿਕਾਸ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਿਨ੍ਹਾਂ ਨੂੰ ਕਮੇਟੀ ਵੱਲੋਂ ਪ੍ਰਵਾਨ ਕੀਤਾ ਗਿਆ। ਉਨ੍ਹਾਂ ਨੇ ਕੁਝ ਸਕੀਮਾਂ ਜਿਨ੍ਹਾਂ ਵਿੱਚ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ੱਲਿਆ ਯੋਜਨਾ, ਉਸਾਰੀ ਕਾਮਿਆਂ ਦੇ ਬੱਚਿਆਂ ਜਾਂ ਨਿਰਭਰ ਜੀਆਂ ਦਾ ਹੁਨਰ ਵਿਕਾਸ, ਕੌਮੀ ਘੱਟ ਗਿਣਤੀ ਕਮਿਸ਼ਨ ਤੇ ਵਿੱਤ ਨਿਗਮ ਦੀ ਸੀਖੋ ਅੌਰ ਕਮਾਓ ਸਕੀਮ ਤੋਂ ਇਲਾਵਾ ਸੰਗਰੂਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਛੇ ਬਲਾਕਾਂ ਵਿੱਚ ਘੱਟ ਗਿਣਤੀਆਂ ਲਈ ਬਹੁ-ਮੰਤਵੀ ਵਿਕਾਸ ਪ੍ਰਾਜੈਕਟ ਦੇ ਹੁਨਰ ਵਿਕਾਸ ਕੰਪੋਨੈਂਟ ਖੋਲ੍ਹੇ ਜਾਣੇ ਸ਼ਾਮਲ ਹਨ।

Facebook Comment
Project by : XtremeStudioz