Close
Menu

ਮੈਲਬੌਰਨ ‘ਚ ਭਾਰਤੀ ਰੈਸਟੋਰੈਂਟਾਂ ਦੀ ਭੰਨ-ਤੋੜ

-- 16 June,2015

ਮੈਲਬੌਰਨ— ਬੀਤੇ ਦਿਨੀਂ ਮੈਲਬੌਰਨ ਦੇ ਸਪਰਿੰਗਵੇਲ ਇਲਾਕੇ ਵਿਚ ਸਥਿਤ ਦੋ ਭਾਰਤੀ ਰੈਸਟੋਰੈਂਟਾਂ ਦੇ ਦਰਵਾਜ਼ੇ ਤੋੜ ਕੇ ਰਕਮ ਚੋਰੀ ਕਰਨ ਦੀ ਖਬਰ ਪ੍ਰਾਪਤ ਹੋਈ ਹੈ। ਭਰਾਵਾਂ ਦਾ ਢਾਬਾ ਅਤੇ ਇੰਡੀਓਜ਼ ਨਾਮਕ ਇਨ੍ਹਾਂ ਰੈਸਟੋਰੈਂਟਾਂ ਦੇ ਮਾਲਕ ਜਗਦੀਪ ਸਿੰਘ ਨੇ ਦੱਸਿਆ ਕਿ ਪਹਿਲਾਂ ਵੀ ਚੋਰਾਂ ਵਲੋਂ ਹੋਟਲ ਦਾ ਪਿਛਲਾ ਦਰਵਾਜ਼ਾ ਤੋੜਕੇ ਚੋਰੀ ਕੀਤੀ ਜਾ ਚੁੱਕੀ ਹੈ ਪਰ ਇਸ ਵਾਰ ਚੋਰਾਂ ਵਲੋਂ ਹੋਟਲ ਦੇ ਮੁੱਖ ਦਰਵਾਜ਼ੇ ਦੇ ਸ਼ੀਸ਼ੇ ਤੋੜ ਕੇ ਅੰਦਰ ਦਾਖਲ ਹੋ ਕੇ ਰਕਮ ਚੋਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਲੋਕਾਂ ਵਲੋਂ ਸਿਰਫ ਭਾਰਤੀਆਂ ਦੇ ਕਾਰੋਬਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜੋ ਕਿ ਨਿੰਦਣਯੋਗ ਹੈ।
ਸ਼੍ਰੀ ਜਗਦੀਪ ਨੇ ਪੁਲਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਵੀ ਅਸੰਤੁਸ਼ਟੀ ਪ੍ਰਗਟਾਈ ਹੈ। ਇਸ ਮੌਕੇ ਪੰਜਾਬੀ ਸੱਭਿਆਚਾਰਕ ਕੇਂਦਰ ਮੈਲਬੌਰਨ ਦੇ ਅਹੁਦੇਦਾਰਾਂ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਭਾਰਤੀ ਦੂਤਘਰ ਨੂੰ ਅਪੀਲ ਕੀਤੀ ਹੈ ਕਿ ਉਹ ਸਥਾਨਕ ਪੁਲਸ ਨਾਲ ਰਾਬਤਾ ਕਾਇਮ ਕਰਕੇ ਭਾਰਤੀਆਂ ਦੇ ਕਾਰੋਬਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ। ਇਸ ਤੋਂ ਪਹਿਲਾਂ ਵੀ ਇਕ ਅੱਗ ਦੀ ਘਟਨਾ ਵਾਪਰ ਚੁੱਕੀ ਹੈ।

Facebook Comment
Project by : XtremeStudioz