Close
Menu

ਮੋਦੀ ‘ਤੇ ਅਮਰੀਕਾ ਦੀ ਵੀਜ਼ਾ ਨੀਤੀ ‘ਚ ਬਦਲਾਅ ਨਹੀਂ

-- 06 November,2013

ਵਾਸ਼ਿੰਗਟਨ—ਅਮਰੀਕਾ ਨੇ ਕਿਹਾ ਹੈ ਕਿ ਨਰਿੰਦਰ ਮੋਦੀ ‘ਤੇ ਅਮਰੀਕਾ ਦੀ ਵੀਜ਼ਾ ਨੀਤੀ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਪਰ ਮੋਦੀ ਕਿਸੇ ਵੀ ਦੂਜੇ ਬਿਨੈਕਾਰ ਦੇ ਵਾਂਗ ਵੀਜ਼ਾ ਲਈ ਅਪਲਾਈ ਕਰਕੇ ਸਮੀਖਿਆ ਦਾ ਇੰਤਜ਼ਾਰ ਕਰ ਸਕਦੇ ਹਨ। ਅਮਰੀਕੀ ਵਿਦੇਸ਼ ਵਿਭਾਗ ਦੀ ਬੁਲਾਰਣ ਮੈਰੀ ਹਰਫ ਨੇ ਕਿਹਾ ਹੈ ਕਿ ”ਸਾਡੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਵੀਜ਼ਾ ਨੀਤੀ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ।”
ਇਹ ਪੁੱਛੇ ਜਾਣ ‘ਤੇ ਕਿ ਮੋਦੀ ਨੇ ਵੀਜ਼ਾ ਲਈ ਅਪਲਾਈ ਕੀਤਾ ਹੈ ਤਾਂ ਮੈਰੀ ਨੇ ਕਿਹਾ ਕਿ ਵੀਜ਼ਾ ਬਿਨੈਕਾਰਾਂ ਦੀ ਜਾਣਕਾਰੀ ਨੂੰ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਬਾਰੇ ਪੜਤਾਲ ਕਰ ਸਕਦੀ ਹੈ ਪਰ ਫਿਲਹਾਲ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਸਾਲ 2005 ਵਿਚ ਮੋਦੀ ਨੂੰ ਅਮਰੀਕਾ ਨੇ ਡਿਪਲੋਮੈਟ ਵੀਜ਼ਾ ਦੇਣ ਤੋਂ ਮਨ੍ਹਾ ਕਰ ਦਿੱਤਾ ਸੀ। ਉਨ੍ਹਾਂ ਦੇ ਟੂਰਿਸਟ ਅਤੇ ਕਾਰੋਬਾਰੀ ਵੀਜ਼ਾ ਨੂੰ ਵੀ ਇਮੀਗ੍ਰੇਸ਼ਨ ਅਤੇ ਨਾਗਰਿਕਤਾ ਐਕਟ ਅਧੀਨ ਰੱਦ ਕਰ ਦਿੱਤਾ ਗਿਆ ਸੀ।

Facebook Comment
Project by : XtremeStudioz