Close
Menu

ਮੋਦੀ ਵਿਦੇਸ਼ ਨੀਤੀ ‘ਚ ਹਨ ਨਾਕਾਮ – ਸਲਮਾਨ ਖੁਰਸ਼ੀਦ

-- 22 July,2015

ਫਰੁਖਾਬਾਦ, 22- ਸਾਬਕਾ ਵਿਦੇਸ਼ ਮੰਤਰੀ ਤੇ ਸੀਨੀਅਰ ਕਾਂਗਰਸੀ ਨੇਤਾ ਸਲਮਾਨ ਖੁਰਸ਼ੀਦ ਨੇ ਦੋਸ਼ ਲਗਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦੇਸ਼ ਮੰਤਰਾਲਾ ਨੂੰ ਆਪਣੀ ਮਰਜ਼ੀ ਨਾਲ ਚਲਾਉਣਾ ਚਾਹੁੰਦੇ ਹਨ। ਇਸ ਲਈ ਵਿਦੇਸ਼ ਮੰਤਰਾਲਾ ਨੂੰ ਆਜ਼ਾਦਾਨਾ ਕੰਮ ਕਰਨ ਦੀ ਖੁੱਲ੍ਹ ਨਹੀਂ ਹੈ, ਕਿਉਂਕਿ ਪ੍ਰਧਾਨ ਮੰਤਰੀ ਸਿੱਧੇ ਜਾਂ ਅਸਿੱਧੇ ਰੂਪ ਨਾਲ ਇਸ ਨੂੰ ਆਪਣੀ ਮਰਜ਼ੀ ਨਾਲ ਚਲਾਉਣਾ ਚਾਹੁੰਦੇ ਹਨ। ਇਸ ਕਾਰਨ ਭਾਰਤ ਦੀ ਵਿਦੇਸ਼ ਨੀਤੀ ਪ੍ਰਭਾਵੀ ਢੰਗ ਨਾਲ ਸਕਾਰਾਤਮਿਕ ਨਤੀਜੇ ਨਹੀਂ ਦੇ ਰਹੀ। ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਵਿਦੇਸ਼ ਨੀਤੀ ਇਸ ਲਈ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਕਿਉਂਕਿ ਉਹ ਇਸ ਦਾ ਸਿਹਰਾ ਖ਼ੁਦ ਲੈਣ ‘ਚ ਵਿਸ਼ਵਾਸ ਰੱਖਦੇ ਹਨ।

Facebook Comment
Project by : XtremeStudioz