Close
Menu

ਮੰਗੋਲੀਆ ਦੀ ਸੰਸਦ ਨੂੰ ਸੰਬੋਧਨ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ

-- 17 May,2015

14 ਸਮਝੌਤਿਆਂ ‘ਤੇ ਹੋਏ ਦਸਤਖ਼ਤ
ਓਲਾਨ ਬਟੋਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗੋਲੀਆ ਦੀ ਸੰਸਦ ਨੂੰ ਸੰਬੋਧਨ ਕੀਤਾ। ਇਸ ਤੋਂ ਪਹਿਲਾ ਉਨ੍ਹਾਂ ਦੀ ਅਗਵਾਈ ‘ਚ ਭਾਰਤ ਤੇ ਮੰਗੋਲੀਆ ਵਿਚਕਾਰ 14 ਸਮਝੌਤਿਆਂ ‘ਤੇ ਦਸਤਖ਼ਤ ਹੋਏ। ਮੋਦੀ ਮੰਗੋਲੀਆ ਦੀ ਯਾਤਰਾ ‘ਤੇ ਜਾਣ ਵਾਲੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ। ਮੰਗੋਲੀਆ ਦੀ ਸੰਸਦ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੰਸਦ ‘ਚ ਸੰਬੋਧਨ ਉਨ੍ਹਾਂ ਲਈ ਸਨਮਾਨ ਦੀ ਗੱਲ ਹੈ। ਸ਼ਾਨਦਾਰ ਸਵਾਗਤ ਲਈ ਧੰਨਵਾਦ। ਮੰਗੋਲੀਆ ਮਹਾਨ ਲੋਕਾਂ ਦਾ ਦੇਸ਼ ਹੈ। ਭਾਰਤ-ਮੰਗੋਲੀਆ ਦੀ ਇਕਜੁੱਟਤਾ ਅਹਿਮ ਹੈ। ਉਨ੍ਹਾਂ ਨੇ ਕਿਹਾ ਕਿ ਐਤਵਾਰ ਵਾਲੇ ਦਿਨ ਮੰਗੋਲੀਆ ਦੀ ਸੰਸਦ ਨੂੰ ਸੰਬੋਧਨ ਕਰਨ ‘ਤੇ ਉਹ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੰਗੋਲੀਆ ਨੂੰ ਦੇਖ ਕੇ ਪਤਾ ਚੱਲਦਾ ਹੈ ਕਿ ਦੁਨੀਆ ਕਿੰਨੀ ਖ਼ੂਬਸੂਰਤ ਹੈ।

Facebook Comment
Project by : XtremeStudioz