Close
Menu

ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 13 ਤੋਂ 15 ਦਸੰਬਰ ਤੱਕ ਸੱਦਣ ਦਾ ਫੈਸਲਾ

-- 03 December,2018

ਚੰਡੀਗੜ•, 3 ਦਸੰਬਰ
ਪੰਜਾਬ ਮੰਤਰੀ ਮੰਡਲ ਨੇ ਅੱਜ 13 ਤੋਂ 15 ਦਸੰਬਰ, 2018 ਤੱਕ ਵਿਧਾਨ ਸਭਾ ਦਾ ਅਗਲਾ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਕੈਬਨਿਟ ਮੰਤਰੀ ਦੇ ਇਸ ਫੈਸਲੇ ਨਾਲ ਭਾਰਤੀ ਸੰਵਿਧਾਨ ਦੀ ਧਾਰਾ 174 ਦੀ ਉਪ ਧਾਰਾ (1) ਮੁਤਾਬਕ ਪੰਜਾਬ ਦੇ ਰਾਜਪਾਲ ਨੂੰ 15ਵੀਂ ਵਿਧਾਨ ਸਭਾ ਦਾ ਛੇਵਾਂ ਇਜਲਾਸ ਸੱਦਣ ਲਈ ਅਧਿਕਾਰਤ ਕੀਤਾ ਹੈ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਇਜਲਾਸ 13 ਦਸੰਬਰ ਨੂੰ ਬਾਅਦ ਦੁਪਹਿਰ ਸ਼ੁਰੂ ਹੋਵੇਗਾ ਜਿਸ ਦੌਰਾਨ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ। 14 ਦਸੰਬਰ ਨੂੰ ਸਵੇਰੇ ਅਤੇ ਸ਼ਾਮ ਦੇ ਸੈਸ਼ਨਾਂ ਦੌਰਾਨ ਵਿਧਾਨਕ ਕੰਮਕਾਜ ਹੋਵੇਗਾ।
ਬੁਲਾਰੇ ਨੇ ਦੱਸਿਆ ਕਿ 15 ਦਸੰਬਰ ਨੂੰ ਪ੍ਰਸਤਾਵਿਤ ਵਿਧਾਨਕ ਕੰਮਕਾਜ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।

Facebook Comment
Project by : XtremeStudioz