Close
Menu

ਯੁਕ੍ਰੇਨ ਦੇ ਨਾਗਰਿਕਾਂ ਨਾਲ ਹੈ ਅਮਰੀਕਾ : ਜਾਨ ਕੇਰੀ

-- 26 January,2014

download (1)ਵਾਸ਼ਿੰਗਟਨ,26 ਜਨਵਰੀ (ਦੇਸ ਪ੍ਰਦੇਸ ਟਾਈਮਜ਼)-ਅਮਰੀਕਾ ਦੇ ਵਿਦੇਸ਼ ਮੰਤਰੀ ਜਾਨ ਕੇਰੀ ਨੇ ਯੁਕ੍ਰੇਨ ਦੀ ਰਾਜਧਾਨੀ ਕੀਵ ‘ਚ ਚੱਲ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੂੰ ਆਪਣੀ ਹਮਾਇਤ ਦੇਣ ਦੀ ਗੱਲ ਕਹੀ ਹੈ।
ਉਨ੍ਹਾਂ ਨੇ ਸਰਕਾਰ ਵਿਰੋਧੀ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਕਿਹਾ ਕਿ ਅਮਰੀਕਾ ਕੀਵ ‘ਚ ਚਲ ਰਹੇ ਹਿੰਸਕ ਪ੍ਰਦਰਸ਼ਨਾਂ ਨੂੰ ਰੋਕਣ ਲਈ ਸਹਿਯੋਗੀ ਦੇਸ਼ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰ ਰਿਹਾ ਹੈ।
ਸਵਿਟਜ਼ਰਲੈਂਡ ਦੇ ਦਾਵੋਸ ‘ਚ ਚਲ ਰਹੇ ਵਿਸ਼ਵ ਆਰਥਿਕ ਫੋਰਮ ਦੀ ਮੀਟਿੰਗ ‘ਚ ਹਿੱਸਾ ਲੈਣ ਆਏ ਕੇਰੀ ਨੇ ਕਿਹਾ ਕਿ ਅਮਰੀਕਾ ਸਰਕਾਰ ਵਿਰੋਧੀ ਪ੍ਰਦਰਸ਼ਨ ਕਰ ਰਹੇ ਯੁਕ੍ਰੇਨ ਦੇ ਨਾਗਰਿਕਾਂ ਨਾਲ ਖੜ੍ਹਾ ਹੈ। ਉਨ੍ਹਾਂ ਨੇ ਕਿਹਾ ਕਿ ਕੀਵ ਤੋਂ ਉਨ੍ਹਾਂ ਨੂੰ ਆਪਣੇ ਡਿਪਲੋਮੇਟਾਂ ਤੋਂ ਘਟਨਾ ਦੀ ਜਾਣਕਾਰੀ ਮਿਲ ਰਹੀ ਹੈ ਜੋ ਰਾਸ਼ਟਰਪਤੀ ਵਿਕਟਰ ਯਾਨੂਕੋਵਿਚ ਨੂੰ ਇਸ ਮਾਮਲੇ ‘ਤੇ ਆਪਣਾ ਸਹਿਯੋਗ ਦੇ ਰਹੇ ਹਨ।
ਅਮਰੀਕਾ ਇਸ ਮਸਲੇ ਦਾ ਸ਼ਾਂਤੀਪੂਰਨ ਹਲ ਦੇ ਪੱਖ ‘ਚ ਹੈ ਕੇਰੀ ਨੇ ਯੁਕ੍ਰੇਨੀ ਨਾਗਰਿਕਾਂ ‘ਤੇ ਦੰਗਾ ਰੋਕੂ ਪੁਲਸ ਕਾਰਵਾਈ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਯੁਕ੍ਰੇਨੀ ਨਾਗਰਿਕਾਂ ਨੂੰ ਸ਼ਾਂਤੀਪੂਰਵਕ ਸਭਾ ਅਤੇ ਅਭਿਵਿਅਕਤੀ ਦੀ ਸਵਤੰਤਰਤਾ ਦਾ ਅਧਿਕਾਰ ਮਿਲਣਾ ਚਾਹੀਦਾ ਹੈ।

Facebook Comment
Project by : XtremeStudioz