Close
Menu

ਯੂਥ ਕਾਂਗਰਸੀਆਂ ਵਿਚਾਲੇ ‘ਖਡ਼ਕੀ’

-- 01 March,2015

ਜਲੰਧਰ,ਯੂਥ ਕਾਂਗਰਸ ਵਿਚ ਵੀ ਧੜੇਬੰਦੀ ਵਧਦੀ ਜਾ ਰਹੀ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਵਿਚੋਂ ਜਲੰਧਰ ਲੋਕ ਸਭਾ ਹਲਕੇ ਦੇ ਇੰਚਾਰਜ ਕਾਕੂ ਆਹਲੂਵਾਲੀਆ ਨਾਰਾਜ਼ ਹੋ ਕੇ ਚਲੇ ਗਏ। ਦੱਸਣਯੋਗ ਹੈ ਕਿ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਚੌਧਰੀ ਵਿਕਰਮ ਸਿੰਘ ਵੱਲੋਂ ਕਾਂਗਰਸ ਭਵਨ ’ਚ ਯੂਥ ਕਾਂਗਰਸ ਦੀ ਮੈਂਬਰਸ਼ਿੱਪ ਬਾਰੇ ਜਾਣਕਾਰੀ ਦੇਣ ਲਈ ਇਹ ਪ੍ਰੈਸ ਕਾਨਫਰੰਸ ਸੱਦੀ ਗਈ ਸੀ। ਨੌਜਵਾਨਾਂ ’ਚ ਚੰਗਾ ਅਸਰ ਰਸੂਖ ਰੱਖਣ ਵਾਲੇ ਕਾਕੂ ਆਹਲੂਵਾਲੀਆ ਦੀ ਸੂਬਾ ਯੂਥ ਕਾਂਗਰਸ ਦੇ ਪ੍ਰਧਾਨ ਨਾਲ ਲੰਮੇ ਸਮੇਂ ਤੋਂ ਹੀ ਨਾਰਾਜ਼ਗੀ ਚਲੀ ਆ ਰਹੀ ਹੈ।
ਉਧਰ, ਪ੍ਰਧਾਨ ਨੇ ਦੱਸਿਆ ਕਿ ਯੂਥ ਕਾਂਗਰਸ ਵਿਚ ਭਰਤੀ ਲਈ ਸ਼ੁਰੂ ਕੀਤੀ ਗਈ ਮੈਂਬਰਸ਼ਿਪ ਮੁਹਿੰਮ 3 ਮਾਰਚ ਨੂੰ ਸਮਾਪਤ ਹੋ ਰਹੀ ਹੈ। ਇਸ ਤੋਂ ਬਾਅਦ ਪੰਜਾਬ ਯੂਥ ਕਾਂਗਰਸ ਦੀ ਚੋਣ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ਪੰਚਾਇਤ ਪੱਧਰ ’ਤੇ ਅਤੇ ਸ਼ਹਿਰਾਂ ਵਿਚ ਵਾਰਡ ਪੱਧਰ ’ਤੇ ਯੂਥ ਕਾਂਗਰਸ ਦੇ ਪ੍ਰਧਾਨਾਂ ਦੀ ਚੋਣ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਧਾਨ ਤੇ ਜਨਰਲ ਸਕੱਤਰ ਦੀ ਚੋਣ ਵੋਟਾਂ ਰਾਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਚੋਣਾਂ ’ਚੋਂ ਦੂਜੇ ਨੰਬਰ ’ਤੇ ਰਹਿਣ ਵਾਲੇ ਅਹੁਦੇਦਾਰਾਂ ਨੂੰ ਮੀਤ ਪ੍ਰਧਾਨ ਅਤੇ ਸਕੱਤਰ ਚੁਣ ਲਿਆ ਜਾਵੇਗਾ।
ੳੁਨ੍ਹਾਂ ਇਹ ਐਲਾਨ ਵੀ ਕੀਤਾ ਕਿ ਪਾਰਟੀ ਵੱਲੋਂ ਸੰਸਦ ਦਾ ਘਿਰਾਓ ਕਰਨ ਲਈ 16 ਮਾਰਚ ਦਾ ਦਿਨ ਮਿਥਿਆ ਗਿਆ ਹੈ। ਇਹ ਮਾਰਚ ਭੱਟਾ ਪਰਸੋਲ ਪਿੰਡ ਤੋਂ ਸ਼ੁਰੂ ਹੋਵੇਗਾ।  ੳੁਨ੍ਹਾਂ ਦੱਸਿਆ ਕਿ ਮਾਰਚ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਭੂਮੀ ਗ੍ਰਹਿਣ ਬਿੱਲ ਨੂੰ ਲੈ ਕੇ ਕੀਤਾ ਜਾ ਰਿਹਾ ਹੈ।

Facebook Comment
Project by : XtremeStudioz