Close
Menu

ਯੂ.ਪੀ.ਏ. ਸਰਕਾਰ ਨੇ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਟੱਪ ਕੇ ਦੇਸ਼ ਵਾਸੀਆਂ ਨਾਲ ਧ੍ਰੋਹ ਕਮਾਇਆ – ਬਾਦਲ

-- 20 September,2013

31LUQP1

ਛਪਾਰ (ਲੁਧਿਆਣਾ), 20 ਸਤੰਬਰ (ਦੇਸ ਪ੍ਰਦੇਸ ਟਾਈਮਜ਼)-ਪੰਜਾਬ ਸਰਕਾਰ ਵੱਲੋਂ ਆਟਾ-ਦਾਲ ਸਕੀਮ ਤਹਿਤ ਸੂਬੇ ਦੇ ਗਰੀਬ ਪਰਿਵਾਰਾਂ ਨੂੰ ਸਸਤੇ ਭਾਅ ‘ਤੇ ਦਿੱਤੀ ਜਾ ਰਹੀ ਆਟਾ-ਦਾਲ ਦੇ 15 ਲੱਖ ਪਰਿਵਾਰਾਂ ਦਾ ਘੇਰਾ ਦੁੱਗਣਾ ਕਰਕੇ 30 ਲੱਖ ਪਰਿਵਾਰ ਕੀਤਾ ਜਾ ਰਿਹਾ ਹੈ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹਨਾਂ ਲਾਭਪਾਤਰੀਆਂ ਦੇ ਨੀਲੇ ਕਾਰਡ ਅਗਲੇ ਦੋ ਮਹੀਨਿਆਂ ਦੇ ਅੰਦਰ-ਅੰਦਰ ਜਾਰੀ ਕਰਨ ਨੂੰ ਯਕੀਨੀ ਬਨਾਉਣ ਦੇ ਆਦੇਸ਼ ਦਿੱਤੇ ਹਨ।
ਇਹ ਐਲਾਨ ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਮਾਲਵੇ ਦੇ ਇਤਿਹਾਸਕ ਛਪਾਰ ਮੇਲੇ ਤੇ ਸ੍ਰੋਮਣੀ ਅਕਾਲੀ ਦਲ-ਭਾਜਪਾ ਵੱਲੋਂ ਆਯੋਜਿਤ ਵਿਸ਼ਾਲ ਕਾਨਫਰੰਸ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਰਾਜ ਵਿੱਚ ਲੋਕਾਂ ਨੂੰ ਦਿੱਤੇ ਜਾ ਰਹੇ ਪਾਰਦਰਸ਼ੀ ਪ੍ਰਸ਼ਾਸ਼ਨ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆ ਕੀਤੇ ਜਾ ਰਹੇ ਬੇਮਿਸਾਲ ਵਿਕਾਸ ਕਾਰਨ ਪੰਜਾਬ ਦੇ ਲੋਕਾਂ ਵੱਲੋਂ ਸਰਕਾਰ ਪ੍ਰਤੀ ਜਿਤਾਇਆ ਜਾ ਰਿਹਾ ਭਰਵਾਂ ਵਿਸ਼ਵਾਸ਼ ਕਾਂਗਰਸ ਪਾਰਟੀ ਦੇ ਨੇਤਾਵਾਂ ਤੋਂ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਹੈ ਅਤੇ ਉਹ ਬੁਖਲਾਹਟ ਵਿੱਚ ਆ ਕੇ ਬੇਤੁੱਕੀ ਬਿਆਨਬਾਜ਼ੀ   ਕਰ ਰਹੇ ਹਨ। ਉਹਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਗਠਬੰਧਨ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ਲੋਕਾਂ ‘ਚ ਹਰਮਨ-ਪਿਆਰਤਾ ਵਧੀ ਹੈ ਅਤੇ ਇਸ ਗਠਬੰਧਨ ਦੀ ਸਰਕਾਰ 25 ਸਾਲ ਤੱਕ ਹੀ ਨਹੀਂ, ਬਲਕਿ ਸਦਾ ਲਈ ਹੀ ਰਾਜ ਕਰਦੀ ਰਹੇਗੀ। ਉਹਨਾਂ ਕੇਂਦਰ ਦੀ ਯੂ.ਪੀ.ਏ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਲਈਆਂ ਹਨ ਅਤੇ ਦੇਸ਼ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਹਨਾਂ ਕਿਹਾ ਕਿ ਯੂ.ਪੀ.ਏ. ਸਰਕਾਰ ਮੁਕੰਮਲ ਤੌਰ ਤੇ ਲੋਕਾਂ ‘ਚ ਆਪਣਾ ਵਿਸ਼ਵਾਸ ਖਤਮ ਕਰ ਚੁੱਕੀ ਹੈ ਅਤੇ ਹੁਣ ਕਾਂਗਰਸ ਦੇ ਆਮ ਆਦਮੀ ਨੂੰ ਗੁੰਮਰਾਹ ਕਰਨ ਦੇ ਦਿਨ ਲੱਦ ਗਏ ਹਨ। ਉਹਨਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਘਪਲੇ ਤੇ ਘੁਟਾਲੇ ਰੋਜ਼ਾਨਾਂ ਵੱਡੀ ਗਿਣਤੀ ‘ਚ ਸਾਹਮਣੇ ਆ ਰਹੇ ਹਨ ਅਤੇ ਹੁਣ ਲੋਕਾਂ ਵੱਲੋਂ ਯੂ.ਪੀ.ਏ. ਸਰਕਾਰ ਨੂੰ ਸੱਤ•ਾ ਤੋਂ ਬਾਹਰ ਦਾ ਰਸਤਾ ਦਿਖਾਉਣ ਦਾ ਸਮਾਂ ਆ ਗਿਆ ਹੈ।
ਸ੍ਰ. ਬਾਦਲ ਨੇ ਕਾਂਗਰਸ ਤੇ ਵਰ•ਦਿਆਂ ਕਿਹਾ ਕਿ ਉਸ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਦੇਸ਼ ਨੂੰ ਆਰਥਿਕ ਤੇ ਹੋਰ ਸਾਰੇ ਪੱਖਾਂ ਤੋਂ ਬਹੁਤ ਵੱਡਾ ਨੁਕਸਾਨ ਉਠਾਉਣਾ ਪਿਆ ਹੈ। ਯੂ.ਐਨ.ਓ. ਕਮੇਟੀ ਦੀ ਇੱਕ ਰਿਪੋਰਟ ਦਾ ਹਵਾਲਾ ਦਿੰਦਿਆ ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਰਿਪੋਰਟ ਅਨੁਸਾਰ ਭਾਰਤ ਵਿਸ਼ਵ ਭਰ ਵਿੱਚੋਂ ਹਰ ਪੱਖੋਂ 113ਵੇਂ ਸਥਾਨ ਤੇ ਪਹੁੰਚ ਗਿਆ ਹੈ, ਜਦ ਕਿ ਸਾਡੇ ਗੁਆਂਢੀ ਮੁਲਕ ਪਾਕਿਸਤਾਨ ਅਤੇ ਬੰਗਲਾ ਦੇਸ਼ ਵਰਗੇ ਮੁਲਕ ਵੀ ਸਾਡੇ ਦੇਸ਼ ਤੋਂ ਕਿਤੇ ਅੱਗੇ ਹਨ। ਉਹਨਾਂ ਰਾਜ ਦੇ ਕਾਂਗਰਸੀ ਨੇਤਾਵਾਂ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਰਾਜ ਦੇ ਮਿਹਨਤੀ ਕਿਸਾਨਾਂ ਨੇ ਰਿਕਾਰਡ ਤੋੜ ਅਨਾਜ਼ ਪੈਦਾ ਕੀਤਾ ਅਤੇ ਪੰਜਾਬੀਆਂ ਨੇ ਅਜ਼ਾਦੀ ਲਹਿਰ ‘ਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ, ਪ੍ਰਤੂੰ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ। ਉਹਨਾਂ ਕਿਹਾ ਕਿ ਰਾਜ ਦੇ ਕਾਂਗਰਸੀ ਨੇਤਾਵਾਂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਪ੍ਰਤੀ ਕੀਤੇ ਜਾ ਰਹੇ ਵਿਤਕਰੇ ਵਿਰੁੱਧ ਕਦੇ ਵੀ ਅਵਾਜ਼ ਨਹੀਂ ਉਠਾਈ, ਸਗੋਂ ਸ੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਬੇਲੋੜੀ ਆਲੋਚਨਾ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਗੁਆਂਢੀ ਸੂਬਿਆਂ ਦੇ ਉਦਯੋਗਾਂ ਨੂੰ ਵਧੇਰੇ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਨੂੰ ਵੱਡੀ ਢਾਹ ਲਾਈ ਹੈ।
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ-ਮੁੱਖ ਮੰਤਰੀ ਪੰਜਾਬ ਸ੍ਰ. ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਹੇਠਲੇ ਪੱਧਰ ਤੱਕ ਰਾਜ ਦੇ ਲੋਕਾਂ ਦੀਆਂ ਮੁਸ਼ਕਲਾਂ ਤੋਂ ਭਲੀਭਾਂਤ ਜਾਣੂ ਹੈ ਅਤੇ ਇਹਨਾਂ ਨੂੰ ਸਮੇਂ-ਸਮੇਂ ਤੇ ਹੱਲ ਕਰਨ ਲਈ ਪੂਰੀ ਤਰ•ਾਂ ਵਚਨਬੱਧ ਹੈ, ਪ੍ਰਤੂੰ ਕਾਂਗਰਸ ਸਰਕਾਰ ਨੇ ਹਮੇਸ਼ਾਂ ਲੋਕ ਹਿੱਤਾਂ ਨੂੰ ਅਣ-ਗੌਲਿਆਂ ਕੀਤਾ। ਉਹਨਾਂ ਕਿਹਾ ਕਿ ਗਠਜੋੜ ਸਰਕਾਰ ਨੇ ਪੰਜਾਬ ਦੇ ਸਰਵ-ਪੱਖੀ ਵਿਕਾਸ ਤੇ ਖੁਸ਼ਹਾਲੀ ਲਈ ਇੱਕ ਸਮਾਂ ਬੱਧ ਯੋਜਨਾ ਉਲੀਕੀ ਹੈ। ਉਹਨਾਂ ਕਿਹਾ ਕਿ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚਾ, ਸਿੱਖਿਆ, ਸਿਹਤ ਅਤੇ ਉਦਯੋਗਿਕ ਵਿਕਾਸ ਲਈ ਵੱਡੇ ਕਦਮ ਚੁੱਕੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਜਲਦੀ ਹੀ ਦੇਸ਼ ਭਰ ਵਿੱਚ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ ਬਣ ਜਾਵੇਗਾ। ਉਹਨਾਂ ਆਖਿਆ ਕਿ ਦੇਸ਼ ਵਿੱਚ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ ਜਿੱਥੇ ਕਿ ਰਾਜ ਸਰਕਾਰ ਕਿਸਾਨਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਉਣ ਲਈ 6 ਹਜ਼ਾਰ ਕਰੋੜ ਰੁਪਏ ਸਲਾਨਾ ਖਰਚ ਕਰ ਰਹੀ ਹੈ। ਜਿਸ ਕਰਕੇ ਪੰਜਾਬ ਦੇ ਹਰੇਕ ਕਿਸਾਨ ਨੂੰ ਕਰੀਬ 90 ਹਜ਼ਾਰ ਰੁਪਏ ਸਲਾਨਾ ਦਾ ਲਾਭ ਮਿਲ ਰਿਹਾ ਹੈ।
ਸ੍ਰ. ਬਾਦਲ ਨੇ ਕਿਹਾ ਕਿ ਸਰਕਾਰ ਨੇ ਨਸੇਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਇੱਕ ਵਿਸੇਮੁਹਿੰਮ ਸੁਰੂ ਕੀਤੀ ਹੈ ਅਤੇ ਇੱਕ ਮਹੀਨੇ ਵਿੱਚ 1200 ਅਜਿਹੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਨਸ਼ੇ ਦੀ ਤਸਕਰੀ ਵਿੱਚ ਸ਼ਾਮਲ ਸਨ, ਜਿਨਾਂ ਵਿੱਚ ਕੁੱਝ ਪੁਲਿਸ ਕਰਮਚਾਰੀ ਵੀ ਸ਼ਾਮਲ ਸਨ। ਉਪ-ਮੁੱਖ ਮੰਤਰੀ ਨੇ ਪੁਲਿਸ ਅਤੇ ਹੋਰ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਕਿ ਜੇਕਰ ਉਹਨਾਂ ਵਿੱਚੋਂ ਕੋਈ ਵੀ ਨਸ਼ੇ ਦੇ ਤਸਕਰਾਂ ਦੀ ਮੱਦਦ ਕਰਦਾ ਪਾਇਆ ਗਿਆ ਤਾਂ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਜਾਵੇਗਾ।
ਉਪ-ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ  ਕੇਂਦਰ ਵਿੱਚ ਐਨ.ਡੀ.ਏ. ਦੀ ਸਰਕਾਰ ਨੂੰ ਸੱਤ•ਾ ਵਿੱਚ ਲਿਆਉਣ ਲਈ ਆਉਂਦੀਆਂ ਲੋਕ ਸਭਾ ਚੋਣਾਂ ‘ਚ ਸ੍ਰੋਮਣੀ ਅਕਾਲੀ ਦਲ ਤੇ ਬੀ.ਜੇ.ਪੀ. ਗਠਜੋੜ ਨੂੰ ਹੂੰਝਾ ਫੇਰ ਜਿੱਤ ਦਿਵਾਉਣ ਤਾਂ ਜੋ ਦੇਸ਼ਦੇ ਸਮੁੱਚੇ ਵਿਕਾਸ ਤੇ ਖੁਸ਼ਹਾਲੀ ਦਾ ਨਵਾਂ ਦੌਰ ਸੁਰੂ ਹੋ ਸਕੇ। ਉਹਨਾਂ ਆਖਿਆ ਕਿ ਆਉਣ ਵਾਲੇ ਵਰ•ੇ ਪੰਜਾਬ ਦੀ ਸਮੁੱਚੀ ਨੁਹਾਰ ਬਦਲਣ ਲਈ ਇੱਕ ਮੀਲ ਪੱਥਰ ਸਾਬਤ ਹੋਣਗੇ, ਕਿਉਂਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਰਾਜ ਦੇ ਸਮੁੱਚੇ ਵਿਕਾਸ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ।
ਇਸ ਕਾਨਫਰੰਸ ਵਿੱਚ ਸ੍ਰੋਮਣੀ ਅਕਾਲੀ ਦੇ ਦਲ ਦੇ ਸਕੱਤਰ ਜਨਰਲ ਤੇ ਮੈਂਬਰ ਰਾਜ ਸਭਾ ਸ੍ਰ. ਸੁਖਦੇਵ ਸਿੰਘ ਢੀਂਡਸਾ ਅਤੇ ਮਾਲ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਵਿਸੇਤੌਰ ਤੇ ਸ਼ਾਮਲ ਹੋਏ।
ਇਸ ਕਾਨਫਰੰਸ ਨੂੰ ਲੋਕ ਨਿਰਮਾਣ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ ਸਲਾਹਕਾਰ ਮੁੱਖ ਮੰਤਰੀ ਪੰਜਾਬ, ਸਾਬਕਾ ਕੇਂਦਰੀ ਮੰਤਰੀ ਸ੍ਰ. ਬਲਵੰਤ ਸਿੰਘ ਰਾਮੂਵਾਲੀਆ, ਵਿਧਾਇਕ ਦਾਖਾ ਸ੍ਰ. ਮਨਪ੍ਰੀਤ ਸਿੰਘ ਇਆਲੀ, ਵਿਧਾਇਕ ਗਿੱਲ ਸ੍ਰ. ਦਰਸ਼ਨ ਸਿੰਘ ਸਿਵਾਲਿਕ, ਵਿਧਾਇਕ ਸ੍ਰ. ਇਕਬਾਲ ਸਿੰਘ ਝੂੰਦਾ, ਵਿਧਾਇਕ ਜਗਰਾਓਂ ਸ੍ਰੀ ਐਸ.ਆਰ. ਕਲੇਰ, ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬੜੀਆ, ਜਿਲਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ (ਦਿਹਾਤੀ) ਸ੍ਰ. ਸੰਤਾ ਸਿੰਘ ਉਮੈਦਪੁਰੀ, ਮੇਅਰ ਨਗਰ-ਨਿਗਮ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਸ੍ਰ. ਗੁਰਚਰਨ ਸਿੰਘ ਗਾਲਿਬ ਤੇ ਸ੍ਰ. ਅਮਰੀਕ ਸਿੰਘ ਆਲੀਵਾਲ (ਦੇਵੇਂ ਸਾਬਕਾ ਮੈਂਬਰ ਪਾਰਲੀਮੈਂਟ) ਸਾਬਕਾ ਮੰਤਰੀ ਸ੍ਰ. ਜਗਦੀਸ਼ ਸਿੰਘ ਗਰਚਾ ਤੇ ਨੁਸਰਤ ਅਲੀ ਖਾਂ, ਸਾਬਕਾ ਵਿਧਾਇਕ ਸ੍ਰ. ਰਣਜੀਤ ਸਿੰਘ ਤਲਵੰਡੀ, ਸ੍ਰ. ਬਿਕਰਮਜੀਤ ਸਿੰਘ ਖਾਲਸਾ ਅਤੇ ਸ੍ਰ. ਜਗਜੀਵਨ ਸਿੰਘ ਖੀਰਨੀਆ, ਸ੍ਰ. ਜਗਜੀਤ ਸਿੰਘ ਤਲਵੰਡੀ ਤੇ ਗੁਰਚਰਨ ਸਿੰਘ ਗਰੇਵਾਲ ਦੋਵੇਂ ਐਸ.ਜੀ.ਪੀ.ਸੀ. ਮੈਂਬਰ, ਸ੍ਰ. ਜਗਜੀਤ ਸਿੰਘ ਘੁੰਗਰਾਣਾ ਅਤੇ ਡਾ. ਜਰਨੈਲ ਸਿੰਘ ਨਾਰੰਗਵਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਤੇ ਚਰਨ ਸਿੰਘ ਆਲਮਗੀਰ, ਦਵਿੰਦਰ ਸਿੰਘ ਖੱਟੜਾ ਤੇ ਰਘਬੀਰ ਸਿੰਘ ਸਹਾਰਨ ਮਾਜ਼ਰਾ (ਤਿੰਨੇ ਮੈਂਬਰ ਐਸ.ਜੀ.ਪੀ. ਸੀ), ਬਾਬਾ ਅਜੀਤ ਸਿੰਘ, ਨਰੇਸ਼ ਧੀਂਗਾਨ, ਜੱਥੇਦਾਰ ਅਮਰਜੀਤ ਸਿੰਘ ਭਾਟੀਆ, ਸ੍ਰ. ਭਾਗ ਮਾਨਗੜ• ਚੇਅਰਮੈਨ ਜਿਲਾ ਪ੍ਰੀਸ਼ਦ, ਸ੍ਰੀ ਰਵਿੰਦਰ ਪੁਰੀ ਪ੍ਰਧਾਨ ਨਗਰ ਕੌਸਲ, ਪ੍ਰਮਿੰਦਰ ਸਿੰਘ ਰੰਗੀਆ ਅਤੇ ਵੱਡੀ ਗਿਣਤੀ ਵਿੱਚ ਸ੍ਰੋਮਣੀ ਅਕਾਲੀ ਦਲ ਤੇ ਬੀ.ਜੇ.ਪੀ. ਦੇ ਆਗੂ ਵੀ ਸ਼ਾਮਲ ਹੋਏ।

Facebook Comment
Project by : XtremeStudioz