Close
Menu

ਰਮਜ਼ਾਨ ਤੋਂ ਬਾਅਦ ਪਾਕਿਸਤਾਨ ‘ਚ ਫਿਰ ਸ਼ੁਰੂ ਹੋਇਆ ਸੂਲੀ ਚਾੜ੍ਹਨ ਦਾ ਸਿਲਸਿਲਾ

-- 27 July,2015

ਇਸਲਾਮਾਬਾਦ-ਪਾਕਿਸਤਾਨ ਨੇ ਅੱਜ ਕਤਲ ਦੇ ਦੋ ਦੋਸ਼ੀਆਂ ਨੂੰ ਫਾਂਸੀ ‘ਤੇ ਲਟਕਾ ਦਿੱਤਾ। ਪਿਛਲੇ ਹਫਤੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਖਤਮ ਹੋਣ ਤੋਂ ਬਾਅਦ ਸਰਕਾਰ ਨੇ ਇਕ ਮਹੀਨੇ ਦੇ ਫਰਕ ਤੋਂ ਬਾਅਦ ਫਾਂਸੀ ਦੇਣ ਦਾ ਸਿਲਸਿਲਾ ਇਕ ਵਾਰ ਫਿਰ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰ ਮੁਲਤਾਨ ਦੀ ਸੈਂਟਰਲ ਜੇਲ ‘ਚ ਦੋ ਦੋਸ਼ੀਆਂ ਨੂੰ ਸੂਲੀ ਚਾੜ੍ਹ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਇਹ ਦੋਵੇਂ ਕੈਦੀ ਕਤਲ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਗਏ ਸਨ। ਪਾਕਿਸਤਾਨ ਨੇ ਪੇਸ਼ਾਵਰ ਦੇ ਸਕੂਲ ‘ਚ ਹੋਏ ਹਮਲੇ ਤੋਂ ਬਾਅਦ ਫਿਰ ਤੋਂ ਫਾਂਸੀ ਦੇਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ ਅਤੇ ਉਦੋਂ ਤੋਂ ਹੀ ਘੱਟੋ-ਘੱਟ 176 ਕੈਦੀਆਂ ਨੂੰ ਫਾਂਸੀ ‘ਤੇ ਲਟਕਾਇਆ ਜਾ ਚੁੱਕਾ ਹੈ। ਸਰਕਾਰ ਨੇ 13 ਜੂਨ ਨੂੰ ਰਮਜ਼ਾਨ ਤੋਂ ਪਹਿਲਾਂ ਇਕ ਮਹੀਨੇ ਲਈ ਫਾਂਸੀ ਦੀ ਸਜ਼ਾ ਨੂੰ ਰੋਕਣ ਦਾ ਫੈਸਲਾ ਕੀਤਾ ਸੀ। ਯੂਰਪੀ ਸੰਘ (ਈ. ਯੂ.) ਅਤੇ ਮਨੁੱਖੀ ਅਧਿਕਾਰ ਸਮੂਹ ਫਾਂਸੀ ਦੀ ਸਜ਼ਾ ਦਾ ਵਿਰੋਧ ਕਰਦੇ ਹਨ। ਤਕਰੀਬਨ 8000 ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਕੈਦੀ ਦੇਸ਼ ਦੀਆਂ ਵੱਖ-ਵੱਖ ਜੇਲਾਂ ‘ਚ ਬੰਦ ਹਨ।

Facebook Comment
Project by : XtremeStudioz