Close
Menu

ਰਾਖੀ ਸਾਵੰਤ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਜ਼ਮਾਨਤ ਰੱਦ

-- 08 August,2017

ਲੁਧਿਆਣਾ— ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੂੰ ਲੁਧਿਆਣਾ ਦੀ ਸਥਾਨਕ ਅਦਾਲਤ ‘ਚ ਮੰਗਲਵਾਰ ਨੂੰ ਪੇਸ਼ੀ ਸੀ ਪਰ ਉਹ ਅਦਾਲਤ ‘ਚ ਪੇਸ਼ ਨਹੀਂ ਹੋਈ ਹੈ, ਜਿਸ ਕਾਰਨ ਉਸਦੀ ਅਗਲੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਅਦਾਲਤ ‘ਚ ਪੇਸ਼ ਨਾ ਹੋਣ ਕਾਰਨ ਉਸ ਖਿਲਾਫ ਫਰੈਸ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਰੱਖੀ ਗਈ ਹੈ।
ਰਾਖੀ ਦੇ ਵਕੀਲ ਨੇ ਅਦਾਲਤ ‘ਚ ਜ਼ਮਾਨਤ ਤਾਰੀਕ ਵਧਾਉਣ ਦੀ ਅਰਜ਼ੀ ਦਾਖਲ ਕੀਤੀ ਹੋਈ ਸੀ ਕਿਉਂਕਿ ਰਾਖੀ ਇਸ ਸਮੇਂ ਅਮਰੀਕਾ ‘ਚ ਹੈ। ਇਸ ਤੋਂ ਪਹਿਲਾਂ ਵੀ ਰਾਖੀ ਨੂੰ ਭਗਵਾਨ ਮਹਾਰਿਸ਼ੀ ਵਾਲਮਿਕੀ ਜੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਜ਼ਮਾਨਤ ਮਿਲ ਚੁੱਕੀ ਸੀ ਪਰ ਉਸ ਨੂੰ ਸੋਮਵਾਰ 7 ਅਗਸਤ ਤਕ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਈ, ਜਿਸ ਕਰਕੇ ਉਸ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਰਾਖੀ ਸਾਵੰਤ ਨੇ ਭਗਵਾਨ ਵਾਲਮੀਕਿ ਜੀ ਖਿਲਾਫ ਵਿਵਾਦਤ ਟਿੱਪਣੀ ਕੀਤੀ ਸੀ।ਇਸ ਮਾਮਲੇ ਵਿਚ ਉਸ ਖਿਲਾਫ ਅਪਰਾਧਕ ਸ਼ਿਕਾਇਤ ਕੀਤੀ ਗਈ ਸੀ । ਅਦਾਲਤ ਵੱਲੋਂ ਸੰਮਨ ਭੇਜੇ ਜਾਣ ‘ਤੇ ਵੀ ਉਹ ਪੇਸ਼ੀ ਲਈ ਨਹੀਂ ਆਈ, ਜਿਸ ਕਰਕੇ ਉਸ ਖਿਲਾਫ ਗ੍ਰਿਫਤਾਰੀ ਵਾਰੰਟ ਮੁੜ ਜਾਰੀ ਕੀਤਾ ਗਿਆ ਹੈ ਅਤੇ ਅਗਲੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

Facebook Comment
Project by : XtremeStudioz