Close
Menu

ਰਾਜ ਦੇ ਪਿੰਡਾਂ ਦੀ ਨੁਹਾਰ ਬਣਲਣ ਲਈ ਖਰਚੇ ਜਾਣਗੇ 6000 ਕਰੋੜ ਰੁਪਏ- ਸੁਖਬੀਰ

-- 02 July,2015

ਸ਼ਹਿਰ ਅਤੇ ਮੰਡੀਆਂ ਦੇ ਸੀਵਰੇਜ ਲਈ 4000 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ

ਅਗਲੇ ਸਾਲ ਤੱਕ ਰਾਜ ਦੇ ਹਰੇਕ ਸ਼ਹਿਰ ਫੌਰ ਲੇਨ ਸੜ੍ਹਕ ਨਾਲ ਜੋੜਿਆ ਜਾਵੇਗਾ

ਫਰੀਦਕੋਟ 2 ਜੁਲਾਈ :   ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਫਰੀਦਕੋਟ ਵਿਖੇ ਲੋਕਾਂ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਸਮੁੱਚੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ 6000 ਕਰੋੜ ਅਤੇ ਸੂਬੇ ਦੇ ਸ਼ਹਿਰਾਂ ਅਤੇ ਮੰਡੀਆਂ ਦੇ ਸੀਵਰੇਜ ਸਿਸਟਮ ਤੇ 4000 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸ. ਬਾਦਲ ਅੱਜ ਫਰੀਦਕੋਟ ਵਿਖੇ ਸ. ਹਰਜੀਤ ਸਿੰਘ ਭੋਲੂਵਾਲਾ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਦੀ ਤਾਜਪੋਸ਼ੀ ਕਰਨ ਲਈ ਇੱਥੇ ਪਧਾਰੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਸੂਬੇ ਨੂੰ ਬਿਜਲੀ ਸਰਪਲੱਸ ਬਣਾਇਆ ਜਾਵੇਗਾ, ਉਹ ਪੂਰਾ ਕਰ ਦਿੱਤਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ 24 ਘੰਟੇ ਬਿਨ੍ਹਾ ਕੱਟ ਤੋਂ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਜਦ ਕਿ ਪੰਜਾਬ ਦੇ ਨਾਲ ਲੱਗਦੇ ਸੂਬੇ ਰਾਜਸਥਾਨ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਪਿੰਡਾਂ ਨੂੰ 12 ਘੰਟੇ ਬਿਜਲੀ ਸਪਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਗਲੇ ਆਉਂਦੇ ਇੱਕ ਸਾਲ ਤੱਕ ਪੰਜਾਬ ਦੇ ਸਾਰੇ ਸ਼ਹਿਰਾਂ ਨੂੰ ਚਹੁੰ ਮਾਰਗੀ ਸੜ੍ਹਕਾਂ ਨਾਲ ਜੋੜ ਦਿੱਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਫਲਾਈ ਓਵਰ ਬਨਾਉਣ ਦਾ ਕੰਮ ਵੀ ਮੁਕੰਮਲ ਕਰ ਲਿਆ ਜਾਵੇਗਾ।
ਉੱਪ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਸਿਆਸੀ ਜੀਵਨ ਜਿਲ੍ਹਾ ਫਰੀਦਕੋਟ ਤੋਂ ਸ਼ੁਰੂ ਕੀਤਾ ਸੀ ਅਤੇ ਜਿਲ੍ਹਾ ਫਰੀਦਕੋਟ ਦੇ ਸਮੁੱਚੇ ਵਿਕਾਸ ਲਈ ਕਿਸੇ ਕਿਸਮ ਦੀ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿੰਡਾਂ ਨੂੰ ਉਨ੍ਹਾਂ ਦੇ ਦਰਵਾਜੇ ਤੇ ਹੀ ਸਹੂਲਤਾਂ ਮੁਹੱਈਆ ਕਰਨ ਲਈ ਸੇਵਾ ਕੇਂਦਰ ਬਣਾਏ ਜਾ ਰਹੇ ਹਨ ਜੋ ਪਿੰਡਾਂ ਦੇ ਵਸਨੀਕਾਂ ਨੂੰ ਕੰਮ ਕਾਜ ਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਗੇ ਅਤੇ ਲੋਕਾਂ ਨੂੰ ਜਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ਤੇ ਆਪਣੇ ਕੰਮਾਂ ਲਈ ਨਹੀਂ ਆਉਣਾ ਪਵੇਗਾ।
ਇਸ ਮੌਕੇ ਪੱਤਰਕਾਰਾਂ ਦੇ ਨਸ਼ੇ ਸਬੰਧੀ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਇੱਕਜੁੱਟ ਹੈ ਅਤੇ ਪੰਜਾਬ ਵਿੱਚ ਨਸ਼ਿਆ ਦੀ ਰੋਕਥਾਮ ਸਬੰਧੀ ਕੋਈ ਵੀ ਆਪਸੀ ਮਤਭੇਦ ਨਹੀਂ ਹੈ। ਹਰੇਕ ਫੈਸਲਾ ਭਾਜਪਾ ਦੀ ਸਲਾਹ ਦੇ ਨਾਲ ਹੀ ਕੀਤਾ ਜਾਂਦਾ ਹੈ ਅਤੇ ਦੋਵੇਂ ਪਾਰਟੀਆਂ ਇੱਕਠੇ ਤੌਰ ਤੇ ਸਾਂਝੀਆਂ ਜਿੰਮੇਵਾਰ ਹਨ। ਫਰੀਦਕੋਟ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਕੰਮ ਨੇਪਰੇ ਚਾੜ੍ਹਿਆ ਜਾਵੇਗਾ। ਹੋਰਨਾਂ  ਤੋਂ ਇਲਾਵਾ ਇਸ ਮੌਕੇ ਸ. ਮਨਤਾਰ ਸਿੰਘ ਬਰਾੜ ਮੁੱਖ ਸੰਸਦੀ ਸਕੱਤਰ, ਸ੍ਰੀ ਦੀਪ ਮਲਹੋਤਰਾ ਐਮ ਐਲ ਏ ਫਰੀਦਕੋਟ, ਸ. ਮਹੇਸ਼ ਇੰਦਰ ਸਿੰਘ ਐਮ ਐਲ ਏ, ਸ. ਅਵਤਾਰ ਸਿੰਘ ਬਰਾੜ ਚੇਅਰਮੈਨ ਪੀ ਆਰ ਟੀ ਸੀ, ਸ੍ਰੀ ਨਵਦੀਪ ਸਿੰਘ ਬੱਬੂ ਬਰਾੜ,  ਸ੍ਰੀਮਤੀ ਗੁਰਬਿੰਦਰ ਕੌਰ ਭੋਲੂਵਾਲਾ, ਸ. ਪ੍ਰਕਾਸ਼ ਸਿੰਘ ਭੱਟੀ ਹਲਕਾ ਇੰਚਾਰਜ ਜੈਤੋ, ਸ. ਗੁਰਤੇਜ ਸਿੰਘ ਗਿੱਲ ਚੇਅਰਮੈਨ ਮਾਰਕਿਟ ਕਮੇਟੀ, ਸ. ਮਹਿੰਦਰ ਸਿੰਘ ਰੋਮਾਣਾ, ਸ. ਯਾਦਵਿੰਦਰ ਸਿੰਘ, ਸ. ਮੱਖਣ ਸਿੰਘ ਨੰਗਲ, ਸ. ਰਮਨਦੀਪ ਸਿੰਘ ਬਰਾੜ, ਜਿੰਮੀ ਭੋਲੂਵਾਲਾ, ਸੂਬਾ ਸਿੰਘ ਬਾਦਲ, ਸ. ਸੁਖਜਿੰਦਰ ਸਿੰਘ ਸਮਰਾ, ਸ. ਜੁਗਿੰਦਰ ਸਿੰਘ ਬਰਾੜ ਐਡਵੋਕੇਟ, ਸ੍ਰੀ ਵੀ ਕੇ ਮੀਨਾ ਕਮਿਸ਼ਨਰ ਫਰੀਦਕੋਟ ਡਵੀਜਨ, ਸ੍ਰੀ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ, ਡੀ ਆਈ ਜੀ ਅਮਰ ਸਿੰਘ ਚਹਿਲ, ਸ੍ਰੀ ਚਰਨਜੀਤ ਸਿੰਘ ਸ਼ਰਮਾ ਐਸ ਐਸ ਪੀ,  ਮੈਡਮ ਸੌਨਾਲੀ ਗਿਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵੀ ਕੇ ਸਿਆਲ ਐਸ ਡੀ ਐਮ ਫਰੀਦਕੋਟ ਵੀ ਹਾਜ਼ਿਰ ਸਨ।

Facebook Comment
Project by : XtremeStudioz