Close
Menu

ਰਾਫ਼ਾਲ ਮਾਮਲਾ: ਯੂਥ ਕਾਂਗਰਸ ਵੱਲੋਂ ਰੋਸ ਮੁਜ਼ਾਹਰਾ

-- 08 March,2019

ਨਵੀਂ ਦਿੱਲੀ, 8 ਮਾਰਚ
ਰਾਫ਼ਾਲ ਖ਼ਰੀਦ ਸਮਝੌਤੇ ਨਾਲ ਸਬੰਧਤ ਫਾਈਲਾਂ ਚੋਰੀ ਹੋਣ ਦੇ ਮਾਮਲੇ ਵਿੱਚ ਯੂਥ ਕਾਂਗਰਸ ਵੱਲੋਂ ਅੱਜ ਇੱਥੇ ਰੋਸ ਮੁਜ਼ਾਹਰਾ ਕੀਤਾ ਗਿਆ। ਆਲ ਇੰਡੀਆ ਯੂਥ ਕਾਂਗਰਸ ਵੱਲੋਂ ਜਾਰੀ ਬਿਆਨ ਮੁਤਾਬਕ ਅੱਜ ਉਸ ਦੇ ਅਤੇ ਦਿੱਲੀ ਯੂਥ ਕਾਂਗਰਸ ਦੇ ਕਾਰਕੁਨਾਂ ਵੱਲੋਂ ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਦੇ ਸਫ਼ਦਰਜੰਗ ਰੋਡ ’ਤੇ ਸਥਿਤ ਘਰ ਨੇੜੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਰਾਫ਼ਾਲ ਖ਼ਰੀਦ ਸਮਝੌਤੇ ਸਬੰਧੀ ਫਾਈਲਾਂ ਚੋਰੀ ਹੋਣ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਇਸ ਦੌਰਾਨ ਯੂਥ ਕਾਂਗਰਸੀਆਂ ਵੱਲੋਂ ਰੱਖਿਆ ਮੰਤਰੀ ਦੇ ਘਰ ਵੱਲ ਕੂਚ ਕੀਤਾ ਗਿਆ, ਪਰ ਪੁਲੀਸ ਨੇ ਉਨ੍ਹਾਂ ਨੂੰ ਪਹਿਲਾਂ ਹੀ ਰੋਕ ਲਿਆ। ਇਸ ਦੌਰਾਨ ਪੁਲੀਸ ਨਾਲ ਪ੍ਰਦਰਸ਼ਨਕਾਰੀਆਂ ਦੀ ਖਿੱਚ-ਧੂਹ ਵੀ ਹੋਈ ਤੇ ਪੁਲੀਸ ਨੇ ਯੂਥ ਕਾਂਗਰਸੀਆਂ ਨੂੰ ਹਿਰਾਸਤ ’ਚ ਲੈ ਲਿਆ।
ਇਸ ਰੋਸ ਪ੍ਰਦਰਸ਼ਨ ਦੌਰਾਨ ਯੂਥ ਕਾਂਗਰਸ ਦੇ ਕਾਰਕਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਦਰਅਸਲ, ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਰਾਫ਼ਾਲ ਜੰਗੀ ਜਹਾਜ਼ ਖ਼ਰੀਦ ਸਮਝੌਤੇ ਨਾਲ ਸਬੰਧਤ ਦਸਤਾਵੇਜ਼ ਰੱਖਿਆ ਮੰਤਰਾਲੇ ਤੋਂ ਚੋਰੀ ਕੀਤੇ ਗਏ ਹਨ ਅਤੇ ਪਟੀਸ਼ਨਕਰਤਾ ਇਨ੍ਹਾਂ ਦਸਤਾਵੇਜ਼ਾਂ ਦੇ ਅਧਾਰ ’ਤੇ ਜਹਾਜ਼ਾਂ ਦੀ ਖ਼ਰੀਦ ਖ਼ਿਲਾਫ਼ ਪਟੀਸ਼ਨਾਂ ਰੱਦ ਕਰਨ ਦੇ ਫ਼ੈਸਲੇ ’ਤੇ ਮੁੜ ਨਜ਼ਰਸਾਨੀ ਚਾਹੁੰਦਾ ਹੈ।

Facebook Comment
Project by : XtremeStudioz