Close
Menu

ਰਾਮ ਮੰਦਰ ਦੀ ਉਸਾਰੀ ਲਈ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਾਂਗਾ: ਤਿਵਾੜੀ

-- 28 November,2018

ਨਵੀਂ ਦਿੱਲੀ, ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ ਹੈ ਕਿ ਉਹ ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਲਈ ਸੰਸਦ ਵਿਚ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨਗੇ। ਸ੍ਰੀ ਤਿਵਾੜੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਹਿੰਦੂ ਪਰਿਸ਼ਦ ਦੇ ਵਫ਼ਦ ਵੱਲੋਂ ਇੱਕ ਮੰਗ ਪੱਤਰ ਮਿਲਿਆ ਹੈ ਤੇ ਉਹ ਉਨ੍ਹਾਂ ਨੂੰ ਇਸ ਗੱਲ ਦਾ ਯਕੀਨ ਦਿਵਾਉਣਾ ਚਾਹੁੰਦੇ ਸਨ ਕਿ ਉਹ ਇਹ ਮੁੱਦਾ ਸੰਸਦ ਅਤੇ ਪਾਰਟੀ ਵਿਚ ਉਠਾਉਣਗੇ।

Facebook Comment
Project by : XtremeStudioz