Close
Menu

ਰਾਹੁਲ ਗਾਂਧੀ ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਸੁਰਜੀਤ ਸਿੰਘ ਦੇ ਭੋਗ ‘ਚ ਹੋਏ ਸ਼ਾਮਲ

-- 18 June,2015

ਫ਼ਤਿਹਗੜ੍ਹ, 18 ਜੂਨ- ਕੁਝ ਦਿਨ ਪਹਿਲਾ ਖ਼ੁਦਕੁਸ਼ੀ ਕਰਨ ਵਾਲੇ ਦਾਦੂਮਾਜਰਾ ਦੇ ਕਿਸਾਨ ਸੁਰਜੀਤ ਸਿੰਘ ਦੀ ਅੰਤਿਮ ਅਰਦਾਸ ‘ਚ ਅੱਜ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਸ਼ਾਮਲ ਹੋਏ। ਉਨ੍ਹਾਂ ਨੇ ਮ੍ਰਿਤਕ ਸੁਰਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਥੇ ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੇ ਅਨਾਜ ਮੰਡੀ ਸਰਹਿੰਦ ਦੇ ਦੌਰੇ ਦੌਰਾਨ ਕਿਸਾਨਾਂ ਦੀ ਬੇਮੌਸਮੀ ਬਾਰਸ਼ ਤੋਂ ਫ਼ਸਲ ਬਰਬਾਦ ਹੋਣ ਤੋਂ ਹੋਏ ਨੁਕਸਾਨ ਬਾਰੇ ਜਾਣਕਾਰੀ ਦੇਣ ਵਾਲੇ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਦਾਦੂਮਾਜਰਾ ਦੇ ਕਿਸਾਨ ਸੁਰਜੀਤ ਸਿੰਘ ਨੇ ਕਰਜ਼ੇ ਥੱਲੇ ਦੱਬੇ ਹੋਣ ਕਾਰਨ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕਰ ਲਈ ਸੀ। ਸੁਰਜੀਤ ਸਿੰਘ ਨੇ 28 ਅਪ੍ਰੈਲ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ।

Facebook Comment
Project by : XtremeStudioz