Close
Menu

ਰਾਹੁਲ ਵੱਲੋਂ ਮੋਦੀ ਨੂੰ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ

-- 11 May,2019

ਚੰਡੀਗੜ੍ਹ, 11 ਮਈ
ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇਥੇ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭ੍ਰਿਸ਼ਟਾਚਾਰ ਦੇ ਮੁੱਦੇ ਉਪਰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਬਹਿਸ ਲਈ ਸਮਾਂ ਤੇ ਸਥਾਨ ਖੁਦ ਤੈਅ ਕਰ ਲੈਣ ਅਤੇ ਉਸ ਨੂੰ ਕੇਵਲ 15 ਮਿੰਟ ਦੇ ਕੇ ਆਪ ਭਾਵੇਂ 4 ਘੰਟੇ ਬੋਲ ਲੈਣ। ਉਨ੍ਹਾਂ ਦਾਅਵਾ ਕੀਤਾ ਕਿ ਬਹਿਸ ਤੋਂ ਬਾਅਦ ਸ੍ਰੀ ਮੋਦੀ ਦੇਸ਼ ਨੂੰ ਮੂੰਹ ਦਿਖਾਉਣ ਜੋਗੇ ਨਹੀਂ ਰਹਿਣਗੇ।
ਜਿਉਂ ਹੀ ਰਾਹੁਲ ਭਾਸ਼ਣ ਦੇਣ ਲਈ ਉਠੇ ਤਾਂ ਤੇਜ਼ ਹਵਾ ਤੇ ਬਾਰਸ਼ ਸ਼ੁਰੂ ਹੋ ਗਈ। ਇਸ ਨੂੰ ਦੇਖਦਿਆਂ ਉਨ੍ਹਾਂ ਕਿਹਾ ਕਿ ਅੱਜ ਚੰਡੀਗੜ੍ਹ ਵਿਚ ਸ਼ੁਰੂ ਹੋਈ ਹਵਾ ਇਕ ਰਿਹਰਸਲ ਹੈ ਅਤੇ 23 ਮਈ ਨੂੰ ਦੇਸ਼ ਵਿਚ ਕਾਂਗਰਸ ਦੇ ਹੱਕ ਵਿਚ ਤੂਫਾਨ ਆਏਗਾ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਨੂੰ ਆਪਣੀ ਹਾਰ ਸਾਫ ਨਜ਼ਰ ਆ ਰਹੀ ਹੈ। ਇਸੇ ਕਾਰਨ ਅੱਜ ਕੱਲ੍ਹ ਉਹ ਭਾਰੀ ਤਣਾਅ ਵਿਚ ਹਨ ਅਤੇ ਪੁੱਠਾ-ਸਿੱਧਾ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਉਨ੍ਹਾਂ ਦੇ ਪਿਤਾ ਸਮੇਤ ਸਾਰੇ ਪਰਿਵਾਰ ਵਿਰੁੱਧ ਬੋਲ ਕੇ ਉਸ ਨਾਲ ਨਫਰਤ ਕਰ ਰਹੇ ਹਨ ਪਰ ਇਸ ਦੇ ਬਾਵਜੂਦ ਉਹ ਉਨ੍ਹਾਂ ਨੂੰ ਪਿਆਰ ਹੀ ਦੇਣਗੇ।
ਉਨ੍ਹਾਂ ਕਿਹਾ ਕਿ ਮੋਦੀ ਦੇ ਰਾਜ ਵਿਚ 24 ਘੰਟਿਆਂ ਵਿਚ 27 ਹਜ਼ਾਰ ਨੌਕਰੀਆਂ ਖਤਮ ਹੋ ਰਹੀਆਂ ਹਨ ਅਤੇ ਪਿਛਲੇ 5 ਸਾਲਾਂ ਵਿਚ ਬੇਰੁਜ਼ਗਾਰੀ ਦੀ ਦਰ ਰਿਕਾਰਡ ਵਧੀ ਹੈ। ਰਾਹੁਲ ਨੇ ਕਿਹਾ ਕਿ ਸ੍ਰੀ ਮੋਦੀ ਨੇ ਸਾਲ 2014 ਵਿਚ ਹਰ ਸਾਲ 2 ਕਰੋੜ ਨੌਕਰੀਆਂ ਦੇਣ, ਕਿਸਾਨਾਂ ਦਾ ਕਰਜ਼ਾ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਅਤੇ ਹਲਕਾ ਆਨੰਦਪੁਰ ਸਾਹਿਬ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਨਾਮ ਲਏ ਪਰ ਉਹ ਉਨ੍ਹਾਂ ਨੂੰ ਵੋਟਾਂ ਪਾਉਣ ਬਾਰੇ ਅਪੀਲ ਕਰਨਾ ਭੁੱਲ ਗਏ। ਇਸ ਦੌਰਾਨ ਉਨ੍ਹਾਂ ਦੋਵਾਂ ਉਮੀਦਵਾਰਾਂ ਦੀ ਸ਼ਲਾਘਾ ਵਿਚ ਇਕ ਸ਼ਬਦ ਵੀ ਨਹੀਂ ਕਿਹਾ।
ਇਸ ਮੌਕੇ ਪੰਜਾਬ ਤੇ ਚੰਡੀਗੜ੍ਹ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ, ਪਵਨ ਬਾਂਸਲ, ਮਨੀਸ਼ ਤਿਵਾੜੀ ਅਤੇ ਚੰਡੀਗੜ੍ਹ ਦੇ ਪ੍ਰਧਾਨ ਪ੍ਰਦੀਪ ਛਾਬੜਾ ਨੇ ਵੀ ਸੰਬੋਧਨ ਕੀਤਾ। ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਹਰੀਸ਼ ਚੌਧਰੀ, ਮੰਤਰੀ ਬਲਬੀਰ ਸਿੰਘ ਸਿੱਧੂ , ਚਰਨਜੀਤ ਸਿੰਘ ਚੰਨੀ ਤੇ ਵਿਜੈਇੰਦਰ ਸਿੰਗਲਾ, ਪੰਜਾਬ ਕਾਂਗਰਸ ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਲਾਲ ਸਿੰਘ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਆਦਿ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਹਿਮਾਚਲ ਪ੍ਰਦੇਸ਼ ਦੇ ਉੂਨਾ ਵਿੱਚ ਹਮੀਰਪੁਰ ਤੋਂ ਉਮੀਦਵਾਰ ਰਾਮ ਲਾਲ ਠਾਕੁਰ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ।

ਪਿਤਰੋਦਾ 1984 ਬਾਰੇ ਟਿੱਪਣੀ ’ਤੇ ਮੁਆਫੀ ਮੰਗਣ: ਰਾਹੁਲ
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ 1984 ਸਿੱਖ ਦੰਗਿਆਂ ਬਾਰੇ ਸੈਮ ਪਿਤਰੋਦਾ ਵੱਲੋਂ ਦਿੱਤੇ ਗਏ ਕਥਿਤ ਵਿਵਾਦਤ ਬਿਆਨ ਨੂੰ ਪਾਰਟੀ ਤੋਂ ਵੱਖ ਕਰਾਰ ਦਿੰਦਿਆਂ ਕਿਹਾ ਕਿ ਇਸ ਲਈ ਪਿਤਰੋਦਾ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਗਾਂਧੀ ਨੇ ਇਕ ਨਿਉੂਜ਼ ਵੈਬਸਾਈਟ ਨਾਲ ਗੱਲਬਾਤ ਦੌਰਾਨ ਕਿਹਾ, ‘‘ਮੈਨੂੰ ਜਾਪਦਾ ਹੈ ਕਿ ਸੈਮ ਪਿਤਰੋਦਾ ਜੀ ਨੇ ਜੋ ਕਿਹਾ ਹੈ ਉਹ ਪਾਰਟੀ ਲਾਈਨ ਤੋਂ ਪੂਰੀ ਤਰ੍ਹਾਂ ਵੱਖ ਹੈ ਅਤੇ ਇਸ ਲਈ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ’’ ਉਨ੍ਹਾਂ ਕਿਹਾ, ‘‘ਮੇਰਾ ਮੰਨਣਾ ਹੈ ਕਿ 1984 ਅਜਿਹੀ ਘਟਨਾ ਸੀ ਜਿਸ ਨੇ ਬਹੁਤ ਦਰਦ ਦਿੱਤਾ। ਨਿਆਂ ਹੋਣਾ ਚਾਹੀਦੈ। ਜੋ ਵੀ ਇਸ ਲਈ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ’’ ਗਾਂਧੀ ਨੇ ਕਿਹਾ, ‘‘ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਮੁਆਫੀ ਮੰਗੀ, ਮੇਰੀ ਮਾਂ ਸੋਨੀਆ ਗਾਂਧੀ ਨੇ ਮੁਆਫ਼ੀ ਮੰਗੀ। ਅਸੀਂ ਸਾਰਿਆਂ ਨੇ ਆਪਣਾ ਰੁਖ਼ ਸਪਸ਼ਟ ਕਰ ਦਿੱਤਾ ਕਿ ਉਹ ਇਕ ਭਿਆਨਕ ਘਟਨਾ ਸੀ ਜੋ ਨਹੀਂ ਹੋਣੀ ਚਾਹੀਦੀ ਸੀ। ’’

Facebook Comment
Project by : XtremeStudioz