Close
Menu

ਰੱਸਾਕਸ਼ੀ ਮੁਕਾਬਲੇ ’ਚ ਪੰਜਾਬ ਤੇ ਹਰਿਆਣਾ ਜੇਤੂ

-- 02 September,2013

ਖਰੜ, 2 ਸਤੰਬਰ (ਦੇਸ ਪ੍ਰਦੇਸ ਟਾਈਮਜ਼)-ਆਲ ਇੰਡੀਆ ਟੱਗ ਆਫ਼ ਵਾਰ ਫੈਡਰੇਸ਼ਨ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਕੈਂਪਸ ਵਿਖੇ  ਦੋ ਰੋਜ਼ਾ 21ਵੀਂ ਸੀਨੀਅਰ ਟੱਗ ਆਫ਼ ਵਾਰ (ਰੱਸਾਕਸ਼ੀ) ਰਾਸ਼ਟਰ ਪੱਧਰੀ ਚੈਂਪੀਅਨਸ਼ਿਪ ਅੱਜ  ਸਮਾਪਤ ਹੋ ਗਈ। ਪੰਜਾਬ ਦੇ ਮੁੱਖ ਸੰਸਦੀ ਸਕੱਤਰ ਐਨ.ਕੇ. ਸ਼ਰਮਾ ਇਸ ਮੌਕੇ ਮੁੱਖ ਮਹਿਮਾਨ ਸਨ, ਜਦੋਂ ਕਿ ਪ੍ਰਧਾਨਗੀ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਾਈਸ ਚਾਂਸਲਰ ਡਾ. ਆਰ.ਐਸ. ਬਾਵਾ ਨੇ ਕੀਤੀ।
ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਐਂਡ ਕਸ਼ਮੀਰ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਆਂਧਰਾ ਪ੍ਰਦੇਸ਼, ਮਹਾਂਰਾਸ਼ਟਰਾ, ਉੱਤਰਾਖੰਡ ਤੇ ਝਾਰਖੰਡ ਅਤੇ ਵਿਦਰਭ ਸੂਬਿਆਂ ਦੀਆਂ ਲੜਕੇ ਤੇ ਲੜਕੀਆਂ ਦੀਆਂ 30 ਟੀਮਾਂ ਨੇ ਭਾਗ ਲਿਆ । ਉਨ੍ਹਾਂ ਦੱਸਿਆ ਕਿ ਲੜਕਿਆਂ ਦੇ ਮੁਕਾਬਲੇ ਵਿੱਚ ਪੰਜਾਬ ਨੇ ਹਰਿਆਣਾ ਨੂੰ ਹਰਾਇਆ ਜਦੋਂਕਿ ਚੰਡੀਗੜ੍ਹ ਤੀਜੇ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੀ ਟੀਮ ਚੌਥੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲੇ ਵਿੱਚ ਹਰਿਆਣਾ ਨੇ ਪਹਿਲਾ, ਪੰਜਾਬ ਨੇ ਦੂਜਾ, ਉਤਰ ਪ੍ਰਦੇਸ਼ ਨੇ ਤੀਜਾ ਅਤੇ ਜੰਮੂ ਐਂਡ ਕਸ਼ਮੀਰ ਦੀ ਟੀਮ ਨੇ ਚੌਥਾ ਸਥਾਨ ਪ੍ਰਾਪਤ ਕੀਤਾ।

Facebook Comment
Project by : XtremeStudioz