Close
Menu

ਲਖਨਊ ‘ਚ ਭਾਰੀ ਬਾਰਿਸ਼ ਕਾਰਨ 12ਵੀਂ ਤੱਕ ਦੇ ਸਾਰੇ ਸਕੂਲ ਬੰਦ

-- 31 July,2018

ਲਖਨਊ— ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਨੇ ਉੱਤਰ ਪ੍ਰਦੇਸ਼ ‘ਚ ਅਫੜਾ-ਦਫੜਾ ਮਚਾ ਦਿੱਤੀ ਹੈ। ਰਾਜਧਾਨੀ ਲਖਨਊ ‘ਚ ਵੀ ਸੋਮਵਾਰ ਨੂੰ ਭਾਰੀ ਬਾਰਿਸ਼ ਹੋਈ, ਜਿਸ ਨੂੰ ਦੇਖਦੇ ਹੋਏ ਜ਼ਿਲਾ ਅਧਿਕਾਰੀ ਕੌਸ਼ਲ ਰਾਜ ਸ਼ਰਮਾ ਨੇ 31 ਜੁਲਾਈ ਨੂੰ 12ਵੀਂ ਕਲਾਸ ਤੱਕ ਦੇ ਸਾਰੇ ਸਕੂਲ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਭਾਰੀ ਬਾਰਿਸ਼ ਦਾ ਅੰਦਾਜ਼ਾ ਲਾਇਆ ਗਿਆ ਹੈ। ਇਸ ਨੂੰ ਦੇਖਦੇ ਹੋਏ ਬੱਚਿਆਂ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਦੇ ਮੱਦੇਨਜ਼ਰ ਇਹ ਨਿਰਦੇਸ਼ ਦਿੱਤੇ ਗਏ ਹਨ।
ਜਾਣਕਾਰੀ ਮੁਤਾਬਕ ਪਿਛਲੇ ਹਫਤੇ ਤੋਂ ਹੁਣ ਤੱਕ ਬਾਰਿਸ਼ ਨਾਲ ਜੁੜੀਆਂ ਘਟਨਾਵਾਂ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 80 ਹੋ ਗਈ ਹੈ। ਰਾਹਤ ਕਮਿਸ਼ਨਰ ਸੰਜੇ ਪ੍ਰਸਾਦ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਹੋਰ ਹਿੱਸਿਆਂ ‘ਚ ਵੀ ਹੋ ਰਹੀ ਬਾਰਿਸ਼ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 7 ਹੋਰ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਸੋਮਵਾਰ ਸਵੇਰੇ ਮ੍ਰਿਤਕਾਂ ਦੀ ਸੰਖਿਆਂ ਵਧ ਕੇ 80 ਅਤੇ ਜ਼ਖਮੀਆਂ ਦੀ ਸੰਖਿਆਂ ਵਧ ਕੇ 84 ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਹਫਤੇ ‘ਚ ਸਭ ਤੋਂ ਜ਼ਿਆਦਾ ਮੌਤਾਂ ਸਹਾਰਨਪੁਰ ‘ਚ ਹੋਈਆਂ ਹਨ।
ਸੂਬਾ ਸਰਕਾਰ ਦੇ ਅਧਿਕਾਰੀ ਨੇ ਦੱਸਿÎਆ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਾਰੇ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜਨਤਾ ਨੂੰ ਸੁਚੇਤ ਕਰੇ ਅਤੇ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕਰੇ। ਨਾਲ ਹੀ ਜਰਜਰ ਭਵਨਾਂ ਨੂੰ ਤੁਰੰਤ ਹੀ ਖਾਲ੍ਹੀ ਕਰਵਾਏ। ਯੋਗੀ ਨੇ ਅਧਿਕਾਰੀਆਂ ਨੂੰ ਵਿੱਤੀ ਅਤੇ ਇਲਾਜ ਮੁਹੱਈਆ ਕਰਵਾਉਣ ਨੂੰ ਵੀ ਕਿਹਾ ਹੈ।

Facebook Comment
Project by : XtremeStudioz