Close
Menu

ਲਲਿਤ ਮੋਦੀ ਮਾਮਲੇ ‘ਚ ਪ੍ਰਧਾਨ ਮੰਤਰੀ ਤੋਂ ਅਸਤੀਫਾ ਮੰਗਾਂਗੇ-ਆਜ਼ਾਦ

-- 29 June,2015

ਨਵੀਂ ਦਿੱਲੀ, 29 ਜੂਨ-ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਲਲਿਤ ਮੋਦੀ ਵਿਵਾਦ ਕਾਰਨ ਹਮਲਾ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਆਪਣੀ ਚੁੱਪ ਬਣਾਈ ਰੱਖੀ ਅਤੇ ਭਿ੍ਸ਼ਟਾਚਾਰ ਵਿਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਤੁਰੰਤ ਕਾਰਵਾਈ ਨਾ ਕੀਤੀ ਤਾਂ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਕੀਤੀ ਜਾਵੇਗੀ | ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਭਿ੍ਸ਼ਟਾਚਾਰ ਵਿਚ ਸ਼ਾਮਿਲ ਲੋਕਾਂ ਖਿਲਾਫ ਕਾਰਵਾਈ ਕਰਨਾ ਪ੍ਰਧਾਨ ਮੰਤਰੀ ਦੇ ਹਿਤ ਵਿਚ ਹੈ, ਨਹੀਂ ਤਾਂ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਜਿਥੇ ਵੀ ਜਾਣਗੇ ਉਨ੍ਹਾਂ ਦਾ ਇਹ ਮਾਮਲਾ ਪਿੱਛਾ ਨਹੀਂ ਛੱਡੇਗਾ | ਉਨ੍ਹਾਂ ਕਿਹਾ ਕਿ ਜੇਕਰ ਉਹ ਕੋਈ ਕਾਰਵਾਈ ਕਰਨ ‘ਚ ਨਾਕਾਮ ਰਹੇ ਤਾਂ ਲੋਕ ਪ੍ਰਧਾਨ ਮੰਤਰੀ ਤੋਂ ਅਸਤੀਫਾ ਮੰਗਣਾ ਸ਼ੁਰੂ ਕਰ ਦੇਣਗੇ | ਜੇਕਰ ਉਨ੍ਹਾਂ ਨੇ ਆਪਣੀ ਸਰਕਾਰ ਅਤੇ ਆਪਣੇ ਵਕਾਰ ਨੂੰ ਬਚਾਉਣਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ | ਪ੍ਰਧਾਨ ਮੰਤਰੀ ਵਲੋਂ ਰੇਡੀਓ ‘ਤੇ ‘ਮਨ ਕੀ ਬਾਤ’ ਪ੍ਰੋਗਰਾਮ ਵਿਚ ਰੂਬਰੂ ਹੋਣ ਪਿੱਛੋਂ ਸ੍ਰੀ ਆਜ਼ਾਦ ਨੇ ਲਲਿਤ ਕਾਂਡ ‘ਤੇ ਪ੍ਰਧਾਨ ਮੰਤਰੀ ਵਲੋਂ ਕੁਝ ਵੀ ਨਾ ਕਹਿਣ ‘ਤੇ ਨਿਰਾਸ਼ਾ ਜ਼ਾਹਿਰ ਕੀਤੀ ਹੈ | ਸ੍ਰੀ ਆਜ਼ਾਦ ਨੇ ਕਿਹਾ ਕਿ ਦੇਸ਼ ਭਰ ਵਿਚ ਕੋਈ ਵੀ ਮਨ ਕੀ ਬਾਤ ਸੁਣਨ ਲਈ ਤਿਆਰ ਨਹੀਂ, ਹਰ ਕੋਈ ਲੋਕਾਂ ਦੀ ਆਵਾਜ਼ ਸੁਣਨੀ ਚਾਹੁੰਦਾ ਹੈ |

Facebook Comment
Project by : XtremeStudioz