Close
Menu

ਲਾਲੂ ਨੂੰ ਫਸਾਇਆ ਗਿਆ : ਦਿਗਵਿਜੇ

-- 01 October,2013

dig1ਨਵੀਂ ਦਿੱਲੀ,1 ਅਕਤੂਬਰ (ਦੇਸ ਪ੍ਰਦੇਸ ਟਾਈਮਜ਼)- ਕਾਂਗਰਸ ਨੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੋਟਾਲੇ ‘ਚ ਦੋਸ਼ੀ ਠਹਿਰਾਏ ਜਾਣ ‘ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਉਸ ਦੇ ਇਕ ਜਨਰਲ ਸਕੱਤਰ ਦਿਗਵਿਜੇ ਸਿੰਘ ਨੇ ਕਿਹਾ ਕਿ ਸ਼੍ਰੀ ਯਾਦਵ ਨੂੰ ਫਸਾਇਆ ਗਿਆ ਹੈ।
ਕਾਂਗਰਸ ਜਨਰਲ ਸਕੱਤਰ ਅਤੇ ਸੰਚਾਰ ਵਿਭਾਗ ਦੇ ਮੁਖੀ ਅਜੇ ਮਾਕਨ ਨੇ ਫੈਸਲੇ ਬਾਰੇ ਪੁੱਛੇ ਜਾਣ ‘ਤੇ ਕਿਹਾ ਕਿ  ਜੋ ਫੈਸਲਾ ਆਇਆ ਹੈ ਉਹ ਇਕ ਨਿਆਇਕ ਪ੍ਰਕਿਰਿਆ ਹੈ ਅਤੇ ਪਾਰਟੀ ਨਿਆਇਕ ਪ੍ਰਕਿਰਿਆ ‘ਤੇ ਪ੍ਰਤੀਕਿਰਿਆ ਜ਼ਾਹਿਰ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਨਿਆਇਕ ਪ੍ਰਕਿਰਿਆ ਨੂੰ ਬੇਰੋਕ ਟੋਕ ਚੱਲਣ ਦੇਣਾ ਚਾਹੀਦਾ ਹੈ।
ਦੂਜੇ ਪਾਸੇ ਕਾਂਗਰਸ ਦੇ ਇਕ ਹੋਰ ਜਨਰਲ ਸਕੱਤਰ ਦਿਗਵਿਜੇ ਸਿੰਘ ਨੇ ਮੈਸੂਰ ‘ਚ ਕਿਹਾ ਕਿ ਉਨ੍ਹਾਂ ਨੂੰ ਸ਼੍ਰੀ ਯਾਦਵ ਦੇ ਦੋਸ਼ੀ ਪਾਏ ਜਾਣ ‘ਤੇ ਦੁੱਖ ਹੈ। ਉਨ੍ਹਾਂ ਨੂੰ ਫਸਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਉੱਪਰ ਦੀ ਅਦਾਲਤ ‘ਚ ਆਪਣੇ ਆਪ ਨੂੰ ਨਿਰਦੋਸ਼ ਸਾਬਿਤ ਕਰਨ ਦੇ ਸਾਰੇ ਸਬੂਤ ਉਪਲਬਧ ਕਰਵਾ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੀ ਯਾਦਵ ਕਾਂਗਰਸ ਦੇ ਪੁਰਾਣੇ ਅਤੇ ਭਰੋਸੇਮੰਦ ਸਹਿਯੋਗੀ ਹਨ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਜਲ ਸੰਸਧਾਨ ਮੰਤਰੀ ਹਰੀਸ਼ ਰਾਵਤ ਨੇ ਕਿਹਾ ਕਿ ਇਹ ਅਦਾਲਤ ਦਾ ਫੈਸਲਾ ਹੈ ਜਿਸ ‘ਤੇ ਟਿੱਪਣੀ ਨਹੀਂ ਕਰਨਾ ਚਾਹੁੰਦੇ। ਸ਼੍ਰੀ ਯਾਦਵ ਦੇ ਭਵਿੱਖ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਨਿਆਇਕ ਪ੍ਰਕਿਰਿਆ ਤਹਿਤ ਜੋ ਰਸਤੇ ਉਪਲਬਧ ਹਨ ਉਹ ਉਨ੍ਹਾਂ ਨੂੰ ਅਪਣਾਉਣਗੇ।

Facebook Comment
Project by : XtremeStudioz