Close
Menu

ਲਾਲ ਸਿੰਘ ਵੱਲੋਂ ਗੁਰਵਿੰਦਰ ਬਾਲੀ 6 ਸਾਲ ਲਈ ਕਾਂਗਰਸ ਵਿੱਚੋਂ ਖਾਰਜ

-- 15 April,2019

ਚੰਡੀਗੜ੍ਹ, 15 ਅਪ੍ਰੈਲ:

ਅਨੁਸ਼ਾਸਨਹੀਣਤਾ ਦੇ ਸਬੰਧ ਵਿੰਚ ਸਖਤ ਨੋਟਿਸ ਲੈਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੀ ਚ’ੋ’ਣ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਨੇ ਗੁਰਵਿੰਦਰ ਸਿੰਘ ਬਾਲੀ ਨੂੰ ਛੇ ਸਾਲ ਵਾਸਤੇ ਕਾਂਗਰਸ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ | 

ਇਸਦਾ ਪ੍ਰਗਟਾਵਾ ਕਰਦੇ ਹੋਏ ਪੀ.ਪੀ.ਸੀ.ਸੀ. ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਾਲੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਅਤੇ ਅਨੁਸ਼ਾਸਨਹੀਣਤਾ ਕਾਰਨ ਪਾਰਟੀ ਵਿੱਚੋਂ ਕੱਢਿਆ ਗਿਆ ਹੈ | ਚੋਣ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਪਾਰਟੀ ਸਿਧਾਂਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ | 

ਸੂਬੇ ਦੀਆਂ ਸਾਰੀਆਂ ਦੀਆਂ ਸਾਰੀਆਂ 13 ਸੀਟਾਂ ਜਿੱਤਣ ਨੂੰ ਯਕੀਨੀ ਬਨਾਉਣ ਲਈ ਪੂਰੇ ਤਾਲਮੇਲ ਨਾਲ ਕੰਮ ਕਰਨ ਦੀ ਜ਼ਰੂਰਤ ਨੂੰ ਦੁਹਰਾਉਂਦੇ ਹੋਏ ਲਾਲ ਸਿੰਘ ਨੇ ਕਿਹਾ ਕਿ ਪਾਰਟੀ ਵਰਕਰ ਅਤੇ ਆਗੂ ਪੂਰੇ ਉਤਸ਼ਾਹ ਅਤੇ ਹੌਾਸਲੇ ਵਿੱਚ ਹਨ ਅਤੇ ਕਾਂਗਰਸ ਸੂਬੇ ਭਰ ਦੀਆਂ ਸਾਰੀਆਂ ਪਾਰਲੀਮੈਂਟ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ | 

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਕੀਤੀਆਂ ਲੀਹੋਂ ਹਟਵੀਆਂ ਪਹਿਲ ਕਦਮੀਆਂ ਨੂੰ ਹੇਠਲੇ ਪੱਧਰ ‘ਤੇ ਲੋਕਾਂ ਵਿੱਚ ਲਿਜਾਣ ਲਈ ਪਾਰਟੀ ਵਰਕਰਾਂ ਨੂੰ ਪੂਰੇ ਜੋਸ਼ ਨਾਲ ਕੰਮ ਕਰਨ ਦੀ ਅਪੀਲ ਕਰਦੇ ਹੋਏ ਲਾਲ ਸਿੰਘ ਨੇ ਕਿਹਾ ਕਿ ਪਾਰਟੀ ਨੀਤੀਆਂ ਦੇ ਹੱਕ ਵਿੱਚ ਲੋਕਾਂ ਦਾ ਭਾਰੀ ਹੁੰਗਾਰਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ਦੇ ਹੱਕ ਵਿੱਚ ਲੋਕਾਂ ਦਾ ਵੱਡਾ ਸਮਰਥਨ ਹੈ | 

ਉਨ੍ਹਾਂ ਕਿਹਾ ਕਿ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਸਾਰੀਆਂ ਦੀਆਂ ਸਾਰੀਆਂ 13 ਸੀਟਾਂ ਜਿੱਤੇਗੀ ਜਿਸ ਦੇ ਨਾਲ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਦੀ ਸਥਾਪਤੀ ਨੂੰ ਯਕੀਨੀ ਬਣਾਇਆ ਜਾ ਸਕੇਗਾ | 

Facebook Comment
Project by : XtremeStudioz