Close
Menu

ਲਾਲ ਸਿੰਘ ਵੱਲੋਂ ਸੂਬੇ ਦੀਆਂ 13 ਦੀਆਂ 13 ਸੀਟਾਂ ਜਿੱਤਣ ਲਈ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ

-- 09 April,2019

 ਚੰਡੀਗੜ, 9 ਅਪ੍ਰੈਲ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ਭਰ ਵਿੱਚ 13 ਦੀਆਂ 13 ਸੀਟਾਂ ’ਤੇ ਪਾਰਟੀ ਦੇ ਉਮੀਦਵਾਰਾਂ ਦੀ ਵਿਆਪਕ ਜਿੱਤ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਚੋਣ ਪ੍ਰਬਧੰਕ ਕਮੇਟੀ ਦੇ ਚੇਅਰਮੈਨ ਲਾਭ ਸਿੰਘ ਨੇ ਪਾਰਟੀ ਵਰਕਰਾਂ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਅਤੇ ਲੋਕ ਪੱਖੀ ਪਹਿਲਕਦਮੀਆਂ ਨੂੰ ਹੇਠਲੇ ਪੱਧਰ ’ਤੇ ਪ੍ਰਚਾਰਨ ਲਈ ਤਾਲਮੇਲ ਨਾਲ ਤਿੱਖੇ ਰੂਪ ਵਿੱਚ ਕੰਮ ਕਰਨ ਦੀ ਅਪੀਲ ਕੀਤੀ ਹੈ। ਵਿਰੋਧੀ ਪਾਰਟੀਆਂ ਦੀ ਹਰ ਚੁਣੌਤੀ ਨੂੰ ਅਸਫਲ ਬਣਾਉਣ ਲਈ ਪੂਰੇ ਤਾਲਮੇਲ ਨਾਲ ਕੰਮ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਲਾਲ ਸਿੰਘ ਨੇ ਰਾਸ਼ਟਰੀ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਚੁਣੇ ਗਏ ਉਮੀਦਵਾਰਾਂ ਦਾ ਤਹਿ ਦਿਲੋਂ ਸਮਰਥਣ ਕਰਨ ਲਈ ਪਾਰਟੀ ਆਗੂਆਂ ਅਤੇ ਸਮਰਥਕਾਂ ਨੂੰ ਵੀ ਅਪੀਲ ਕੀਤੀ ਹੈ ਤਾਂ ਜੋ ਪਾਰਟੀ ਉਮੀਦਵਾਰਾਂ ਦੀ ਵੱਡੇ ਫਰਕ ਨਾਲ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਅੱਗੇ ਕਿਹਾ ਕਿ ਅਸੀ ਸੂਬੇ ਵਿੱਚ ਇਤਿਹਾਸਕ ਜਿੱਤ ਦਰਜ਼ ਕਰਾਵਾਂਗੇ ਅਤੇ ਕੇਂਦਰ ਵਿੱਚ ਕਾਂਗਰਸ ਸਰਕਾਰ ਦੀ ਸਥਾਪਤੀ ਲਈ ਸਾਰੀਆਂ ਦੀਆਂ ਸਾਰੀਆਂ 13 ਸੀਟਾਂ ਕਾਂਗਰਸ ਪ੍ਰਧਾਨ ਨੂੰ ਤੋਹਫੇ ਵਜੋਂ ਦੇਵਾਂਗੇ ਤਾਂ ਜੋ ਮੌਜੂਦਾ ਦਮਨਕਾਰੀ ਮੋਦੀ ਸਰਕਾਰ ਨੂੰ ਸੱਤਾ ਵਿੱਚੋਂ ਲਾਹਿਆ ਜਾ ਸਕੇ। ਉਨਾਂ ਅੱਗੇ ਕਿਹਾ ਕਿ ਪੂਰਾ ਦੇਸ਼ ਭਾਜਪਾ ਦੇ ਖੋਖਲੇ ਵਾਅਦਿਆਂ ਤੋਂ ਉਕਤਾ ਗਿਆ ਹੈ ਅਤੇ ਦੇਸ਼ ਦੇ ਲੋਕ ਭਾਜਪਾ ਨੂੰ ਗੱਦੀ ਤੋਂ ਲਾ ਕੇ ਸੁੱਟਣ ਲਈ ਉਤਾਵਲੇ ਹਨ। ਭਾਰਤ ਵਿੱਚ ਜ਼ਮਹੂਰੀਅਤ ਦੀ ਬਹਾਲੀ ਦੇ ਵਾਸਤੇ ਲੜ ਰਹੇ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਪ੍ਰਭਾਵੀ ਸਮਰਥਨ ਮਿਲਣ ਦਾ ਜ਼ਿਕਰ ਕਰਦੇ ਹੋਏ ਲਾਲ ਸਿੰਘ ਨੇ ਅੱਗੇ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਕਿਸੇ ਵੀ ਕੀਮਤ ਵਿੱਚ ਕਿਸੇ ਤਰਾਂ ਦੀ ਅਨੁਸ਼ਾਸਨਹੀਣਤਾ ਸਹਿਣ ਨਹੀਂ ਕੀਤੀ ਜਾਵੇਗੀ। ਲਾਲ ਸਿੰਘ ਨੇ ਕਿਹਾ ਕਿ ਪਾਰਟੀ ਸਫਾ ਵਿੱਚ ਅਨੁਸ਼ਾਸਨ, ਸੂਬੇ ’ਚ ਕਾਂਗਰਸ ਦੀ ਇਤਿਹਾਸਕ ਜਿੱਤ ਨੂੰ ਯਕੀਨੀ ਬਣਾਏਗਾ।

Facebook Comment
Project by : XtremeStudioz