Close
Menu

ਲੋਕਾਂ ਨੂੰ ਗੁੰਮਰਾਹ ਕਰਨ ਦੇ ਯਤਨ : ਅੰਨਾ

-- 25 February,2015

ਨਵੀਂ ਦਿੱਲੀ, ਉੱਘੇ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਅੱਜ ਫਿਰ ਕਿਹਾ ਹੈ ਕਿ ਕੇਂਦਰ ਸਰਕਾਰ ਭੂਮੀ ਐਕਟ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵੇਲੇ ਜਿਹੜੇ ਵਾਅਦੇ ਕੀਤੇ ਗਏ ਸਨ, ਉਨ੍ਹਾਂ ਤੋਂ ਹੁਣ ਮੁੱਕਰਿਆ ਜਾ ਰਿਹਾ ਹੈ। ਉਹ ਅੱਜ ਇਥੇ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ ਜੋ ਬੀਤੀ ਦੇਰ ਰਾਤ ਨੂੰ ਪਹੁੰਚੇ। ਉਨ੍ਹਾਂ ਲੋਕਾਂ, ਖਾਸ ਕਰਕੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਜੇ ਕੇਂਦਰ ਸਰਕਾਰ ਆਪਣੇ ਵਾਅਦੇ ਪੂਰੇ ਨਹੀਂ ਕਰਦੀ ਤੇ ਭੂਮੀ ਐਕਟ ਦੇ ਮੌਜੂਦਾ ਸਰੂਪ ਨੂੰ ਲਾਗੂ ਕਰਨ ’ਤੇ ਕਾਇਮ ਰਹਿੰਦੀ ਹੈ ਤਾਂ ਉਹ ਜੇਲ੍ਹ ਭਰੋ ਅੰਦੋਲਨ ਲਈ ਤਿਆਰ ਰਹਿਣ।

Facebook Comment
Project by : XtremeStudioz