Close
Menu

ਲੋਕ ਅਦਾਲਤਾਂ ਵਿਚ 164 ਕੇਸ ਪੇਸ਼, 104 ਕੇਸਾਂ ਦਾ ਨਿਪਟਾਰਾ, 2.15 ਕਰੋੜ ਦੇ ਰਿਵਾਰਡ ਪਾਸ

-- 01 September,2013

31-MKT-07

ਮਲੋਟ, ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਦੇਸ ਪ੍ਰਦੇਸ ਟਾਈਮਜ਼)– ਕੁਦਰਤੀ ਆਫ਼ਤਾ ਕਾਰਨ ਹੁੰਦੇ ਖਰਾਬੇ ਲਈ ਦਿੱਤੇ ਜਾਣ ਵਾਲੇ ਮੁਆਵਜੇ ਸਬੰਧੀ ਕੇਂਦਰ ਸਰਕਾਰ ਦੀ ਮੁਆਵਜਾ ਨੀਤੀ ਪੂਰੀ ਤਰਾਂ ਨਾਲ ਕਿਸਾਨ ਵਿਰੋਧੀ ਹੈ। ਇਹ ਗੱਲ ਲੋਕ ਸਭਾ ਮੈਂਬਰ ਸ: ਸ਼ੇਰ ਸਿੰਘ ਘੁਬਾਇਆ ਨੇ ਮਲੋਟ ਖੇਤਰ ਦੇ ਪਿੰਡਾਂ ਦੇ ਦੌਰੇ ਦੌਰਾਨ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਆਖੀ। ਇਸ ਮੌਕੇ ਹਲਕਾ ਮਲੋਟ ਦੇ ਵਿਧਾਇਕ ਸ: ਹਰਪ੍ਰੀਤ ਸਿੰਘ ਕੋਟਭਾਈ ਵੀ ਉਨ੍ਹਾਂ ਦੇ ਨਾਲ ਹਾਜਰ ਸਨ।

ਸ: ਸ਼ੇਰ ਸਿੰਘ ਘੁਬਾਇਆ ਨੇ ਅੱਜ ਪਿੰਡ ਫੱਕਰਸਰ, ਥੇੜ੍ਹੀ, ਘੱਗਾ, ਕੋਠੇ ਨਾਨਕਸਰ, ਝੋਰੜ, ਖਾਨੇ ਕੀ ਢਾਬ, ਲਕੜਵਾਲਾ, ਭਲੇਰੀਆਂ ਆਦਿ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਸ: ਘੁਬਾਇਆ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲਿਆਂ ਪ੍ਰਤੀ ਬਿਲਕੁੱਲ ਵੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁੱਦਾ ਉਨ੍ਹਾਂ ਨੇ ਲੋਕ ਸਭਾ ਵਿਚ ਵੀ ਜੋਰਦਾਰ ਤਰੀਕੇ ਨਾਲ ਉਠਾ ਕੇ ਮੁਆਵਜਾ ਰਾਸ਼ੀ ਵਿਚ ਵਾਧੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਫਸਲਾਂ ਦੇ ਖਰਾਬੇ ਦਾ ਨਿਗੁਣਾ ਮੁਆਵਜਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ 100 ਫੀਸਦੀ ਨੁਕਸਾਨ ਹੋਣ ਤੇ ਵੀ 3500 ਰੁਪਏ ਦਾ ਹੀ ਪ੍ਰਤੀ ਏਕੜ ਮੁਆਵਜਾ ਦਿੰਦੀ ਹੈ ਜਦ ਕਿ ਪੰਜਾਬ ਸਰਕਾਰ ਆਪਣੇ ਵਿੱਤੀ ਸਾਧਨਾਂ ਤੋਂ ਇਸ ਵਿਚ ਵਾਧਾ ਕਰਕੇ 5000 ਰੁਪਏ ਪ੍ਰਤੀ ਏਕੜ ਦਾ ਮੁਆਵਜਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਕ ਪਾਸੇ ਤਾਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਪੂਰਾ ਭਾਅ ਨਹੀਂ ਦਿੰਦੀ ਅਤੇ ਦੂਜੇ ਪਾਸੇ ਖੇਤੀ ਲਾਗਤਾਂ ਵਿਚ ਨਿੱਤ ਦਿਨ ਵਾਧਾ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਬਰਸਾਤਾਂ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਇਸ ਮੌਕੇ ਹਲਕਾ ਮਲੋਟ ਦੇ ਵਿਧਾਇਕ ਸ: ਹਰਪ੍ਰੀਤ ਸਿੰਘ ਕੋਟਭਾਈ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਲਾਕੇ ਵਿਚ ਭਾਰੀ ਮੀਂਹਾਂ ਕਾਰਨ ਜੋ ਨੁਕਸਾਨ ਹੋਇਆ ਹੈ ਇਸ ਔਖੀ ਘੜੀ ਵਿਚ ਪੰਜਾਬ ਸਰਕਾਰ ਪੂਰੀ ਤਰਾਂ ਨਾਲ ਲੋਕਾਂ ਦੇ ਨਾਲ ਹੈ ਅਤੇ ਪ੍ਰਭਾਵਿਤ ਪਿੰਡਾਂ ਵਿਚ ਹੜ੍ਹ ਪੀੜਤਾਂ ਦੀ ਹਰ ਪ੍ਰਕਾਰ ਨਾਲ ਮਦਦ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮਲੋਟ ਵਿਖੇ ਆਸਰਾ ਕਲੱਬ ਵੱਲੋਂ ਲਗਾਏ ਖੂਨ ਚੈਕਅੱਪ ਕੈਂਪ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਜੀ.ਪੀ.ਸੀ. ਮੈਂਬਰ ਸ: ਗੁਰਪਾਲ ਸਿੰਘ ਗੋਰਾ, ਸ: ਬਸੰਤ ਸਿੰਘ ਕੰਗ, ਸ: ਸ਼ਰੋਜ਼ ਸਿੰਘ ਪ੍ਰਧਾਨ ਟਰੱਕ ਯੂਨੀਅਨ, ਸ: ਜਸਵੰਤ ਸਿੰਘ ਪੰਨੀਵਾਲਾ, ਸ: ਅਮਰਜੀਤ ਸਿੰਘ ਜੰਡਵਾਲਾ, ਸ: ਰਣਜੀਤ ਸਿੰਘ ਫੱਕਰਸਰ, ਬੀਬੀ ਪਾਲ ਕੌਰ,ਸ: ਗੁਰਜੀਤ ਸਿੰਘ ਨਿੱਪੀ, ਸ: ਸੁਰਜੀਤ ਸਿੰਘ ਠੇਕੇਦਾਰ, ਸਰਪੰਚ ਸ: ਚਰਨਜੀਤ ਸਿੰਘ, ਸ: ਕੁਲਬੀਰ ਸਿੰਘ  ਆਦਿ ਵੀ ਹਾਜਰ ਸਨ।

Facebook Comment
Project by : XtremeStudioz