Close
Menu

ਲੋਕ ਕਾਂਗਰਸੀਆਂ ਦੀ ਰਾਜ ਕਰਨ ਦੀ ਇੱਛਾ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ : ਮਜੀਠੀਆ

-- 28 October,2013

L1ਤਰਨਤਾਰਨ,28 ਅਕਤੂਬਰ (ਦੇਸ ਪ੍ਰਦੇਸ ਟਾਈਮਜ਼)-ਥੋੜੇ ਸਮੇਂ ਅੰਦਰ ਦੇਸ਼ ਵਿਚ ਹੋ ਰਹੀਆਂ ਆਮ ਚੋਣਾਂ ਸਮੇਂ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੂੰ ਚੱਲਦਾ ਕਰਨ ਅਤੇ ਕੇਂਦਰ ਵਿਚ ਐੱਨ.ਡੀ.ਏ. ਸਰਕਾਰ ਬਨਾਉਣ ਲਈ ਸਮੁੱਚੇ ਪੰਜਾਬ ਵਾਸੀਆਂ ਨੂੰ ਇਕਜੁੱਟ ਹੋ ਕੇ ਲੜਾਈ ਲਈ ਤਿਆਰ ਰਹਿਣਾ ਚਾਹੀਦਾ ਹੈ, ਤਾਂ ਜੋ ਦੇਸ਼ ਵਾਸੀਆਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਨਿਜਾਤ ਦੁਆਈ ਜਾ ਸਕੇ।
ਇਹ ਵਿਚਾਰ ਸ. ਬਿਕਰਮ ਸਿੰਘ ਮਜੀਠੀਆ ਮਾਲ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਨੇ ਅੱਜ ਪਿੰਡ ਨੌਸ਼ਹਿਰਾ ਢਾਲਾ ਵਿਖੇ ਸ. ਦਵਿੰਦਰ ਸਿੰਘ ਲਾਲੀ (ਢਾਲਾ) ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਨ ਸਮੇਂ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੇਸ਼ ਕੀਤੇ। ਸ. ਮਜੀਠੀਆ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਨੁਮਾਇੰਦਾ ਜਮਾਤ ਹੈ ਜਿਸ ਨੇ ਪੰਜਾਬ ਦੇ ਹਿੱਤਾਂ ਲਈ ਅਤੇ ਕਾਂਗਰਸ ਵੱਲੋਂ ਸਮੇਂ-ਸਮੇਂ ਪੰਜਾਬ ਨਾਲ ਕੀਤੇ ਵਿਤਕਰਿਆਂ ਤੇ ਜਿਆਦਤੀਆਂ ਵਿਰੁੱਧ ਲੰਮਾ ਸੰਘਰਸ਼ ਕੀਤਾ ਹੈ। ਉਨ•ਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਸਾਰੀ ਉਮਰ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਲੜਦਿਆਂ ਲੰਮਾ ਸਮਾਂ ਜੇਲਾਂ ਵਿਚ ਗੁਜਾਰਿਆ ਹੈ, ਜਦਕਿ ਕਾਂਗਰਸ ਪਾਰਟੀ ਦੇ ਕੇਂਦਰੀ ਹਾਕਮਾਂ ਨੇ ਹਮੇਸ਼ਾਂ ਹੀ ਪੰਜਾਬ ਨਾਲ ਵਿਤਕਰਾ ਕੀਤਾ ਹੈ। ਉਨ•ਾਂ ਕਿਹਾ ਕਿ ਕੇਂਦਰ ਦੇ ਕਾਂਗਰਸੀ ਹਾਕਮਾਂ ਨੇ ਜਿਥੇ ਸਾਰੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ ਉਥੇ ਸਰਹੱਦੀ ਖੇਤਰ ਵਿਚ ਰਹਿੰਦੇ ਲੋਕਾਂ ਦੇ ਦੁੱਖਾਂ ਤਕਲੀਫਾਂ ਦੀ ਵੀ ਕਦੇ ਕੋਈ ਸਾਰ ਨਹੀਂ ਲਈ। ਉਨ•ਾਂ ਕਿਹਾ ਕਿ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਸਮੇਂ ਭਾਰਤ-ਪਾਕਿ ਸਰਹੱਦ ਦੇ ਨਾਲ ਲਗਾਈ ਤਾਰ ਤੋਂ ਪਾਰ ਜਮੀਨ ਦਾ ਮੁਆਵਜਾ ਦਿੱਤਾ ਜਾਂਦਾ ਸੀ ਪਰੰਤੁ ਕਾਂਗਰਸੀ ਸਰਕਾਰਾਂ ਨੇ ਮੁਆਵਜਾ ਬੰਦ ਕਰਕੇ ਪਹਿਲਾਂ ਤੋਂ ਹੀ ਆਰਥਿਕ ਸੰਕਟ ਵਿਚ ਫਸੇ ਕਿਸਾਨਾਂ ਨਾਲ ਧਰੋਹ ਕਮਾਇਆ ਹੈ ਜਦਕਿ ਹੁਣ ਪੰਜਾਬ ਸਰਕਾਰ ਨੇ ਆਪਣੇ ਬਜਟ ਵਿਚ ਮੁਆਵਜੇ ਦਾ ਵਿਸ਼ੇਸ਼ ਪ੍ਰਬੰਧ ਕਰਕੇ ਛੇ ਸਰਹੱਦੀ ਜ਼ਿਲਿ•ਆਂ ਵਿਚ ਭਾਰਤ-ਪਾਕਿ ਸਰਹੱਦ ਤਾਰ ਤੋਂ ਪਾਰਲੀ ਜਮੀਨ ਨੂੰ ਤਿੰਨ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣਾ ਸ਼ੁਰੂ ਕੀਤਾ ਹੈ।
ਸ. ਬਿਕਰਮ ਸਿੰਘ ਮਜੀਠੀਆ ਨੇ ਅੱਗੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਕੈਪਟਨ ਅਮਰਿੰਦਰ ਸਿੰਘ ਵਿੱਚ ਕੁਰਸੀ ਦੀ ਲੜਾਈ ਚੱਲ ਰਹੀ ਹੈ, ਉਨ•ਾਂ ਨੂੰ ਪੰਜਾਬੀਆਂ ਦੇ ਹੱਤਾਂ ਨਾਲ ਕੋਈ ਸਰੋਕਾਰ ਨਹੀਂ ਹੈ। ਉਨ•ਾਂ ਕਿਹਾ ਕਿ ਕਾਂਗਰਸੀ ਆਗੂਆਂ ਦਾ ਇੱਕੋ-ਇੱਕ ਮਕਸਦ ਸਿਰਫ ਸੱਤਾ ਹਾਸਲ ਕਰਨਾ ਹੈ ਲੋਕਾਂ ਦਾ ਭਲਾ ਤਾਂ ਉਹ ਸੁਪਨੇ ਵਿੱਚ ਵੀ ਨਹੀਂ ਸੋਚ ਸਕਦੇ। ਉਨ•ਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸੀਆਂ ਦੀ ਇਸ ਨੀਤੀ ਤੋਂ ਜਾਣੂ ਹੋ ਗਏ ਹਨ ਅਤੇ ਹੁਣ ਕਾਂਗਰਸੀਆਂ ਦੀ ਰਾਜ ਕਰਨ ਦੀ ਇੱਛਾ ਕਦੇ ਵੀ ਪੂਰੀ ਨਹੀਂ ਹੋਵੇਗੀ। ਸ. ਮਜੀਠੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੀ ਪਾੜੋ ਅਤੇ ਰਾਜ ਕਰੋ ਦੀ ਨੀਤੀ ਨੂੰ ਕਾਮਯਾਬ ਨਾ ਹੋਣ ਦੇਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆਂ ਸਮੁੱਚੀਆਂ 13 ਦੀਆਂ 13 ਸੀਟਾਂ ਜਿੱਤਾ ਕੇ ਕੇਂਦਰ ਵਿੱਚ ਐੱਨ.ਡੀ.ਏ. ਦੀ ਸਰਕਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਆਪਣੇ ਸੰਬੋਧਨ ਵਿਚ ਸ. ਮਜੀਠੀਆ ਨੇ ਕਿਹਾ ਕਿ ਦਿੱਲੀ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਸਮੇਂ ਸ੍ਰੋਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੀ ਪੂਰਨ ਹਮਾਇਤ ਕਰੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਹਾਸਲ ਕੀਤੀ ਜਿੱਤ ਵਾਂਗ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਵੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ।
ਸ. ਦਵਿੰਦਰ ਸਿੰਘ ਲਾਲੀ ਢਾਲਾ ਵੱਲੋਂ ਮੁੜ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ‘ਤੇ ਸ. ਮਜੀਠੀਆ ਨੇ ਕਿਹਾ ਕਿ ਇਸ ਨਾਲ ਸ੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਹੋਰ ਮਜਬੂਤੀ ਅਤੇ ਬਲ ਮਿਲਿਆ ਹੈ, ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਵਾਸਤੇ ਫਾਇਦੇਮੰਦ ਰਹੇਗਾ। ਉਨ•ਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਛੋਟੇ-ਮੋਟੇ ਵਖਰੇਵਿਆਂ ਨੂੰ ਛੱਡ ਕੇ ਪਾਰਟੀ ਵਿਚ ਵਡੇਰੇ ਹਿੱਤਾਂ ਵਿਚ ਕੰਮ ਕਰਨ ਅਤੇ ਉਨ•ਾਂ ਕਿਹਾ ਕਿ ਪਾਰਟੀ ਵਿਚ ਤਨਦੇਹੀ, ਇਮਾਨਦਾਰੀ ਅਤੇ ਸਿਦਕਦਿਲੀ ਨਾਲ ਕੰਮ ਕਰਨ ਵਾਲੇ ਹਰੇਕ ਵਰਕਰ ਨੂੰ ਢੁੱਕਵਾਂ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ‘ਤੇ ਬੋਲਦਿਆਂ ਸ. ਪਰਮਿੰਦਰ ਸਿੰਘ ਢੀਂਡਸਾ ਖਜਾਨਾ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਪਹਿਲਾਂ ਦੇ ਮੁਕਾਬਲੇ ਮਜਬੂਤ ਹੈ ਅਤੇ ਪੰਜਾਬ ਵਿਚ ਚੱਲ ਰਹੇ ਸਮੁੱਚੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਵੀ ਘਾਟ ਨਹੀਂ ਹੈ। ਇਸ ਮੌਕੇ ‘ਤੇ ਸ. ਹਰਮੀਤ ਸਿੰਘ ਸੰਧੂ ਮੁੱਖ ਸੰਸਦੀ ਸਕੱਤਰ ਪੀ.ਡਬਲਯੂ.ਡੀ. ਨੇ ਲਾਲੀ ਢਾਲਾ ਦਾ ਮੁੜ ਪਾਰਟੀ ਵਿਚ ਸ਼ਾਮਿਲ ਹੋਣ ਲਈ ਸਵਾਗਤ ਕੀਤਾ।
ਹੋਰਨਾਂ ਤੋਂ ਇਲਾਵਾ ਇਸ ਮੌਕੇ ‘ਤੇ ਸ. ਗੁਲਜਾਰ ਸਿੰਘ ਰਣੀਕੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਪੰਜਾਬ, ਪਹਿਲਵਾਨ ਕੰਵਰਜੀਤ ਸਿੰਘ ਸੰਧੂ, ਬਾਬਾ ਨਿਰਮਲ ਸਿੰਘ ਮੈਂਬਰ ਸ੍ਰੋਮਣੀ ਕਮੇਟੀ, ਸ. ਗੁਰਪ੍ਰੀਤ ਸਿੰਘ ਰੰਧਾਵਾ, ਸ. ਗੁਰਿੰਦਰਜੀਤ ਸਿੰਘ ਬਾਠ ਨੇ ਵੀ ਸੰਬੋਧਨ ਕੀਤਾ। ਸ. ਦਵਿੰਦਰ ਸਿੰਘ ਲਾਲੀ ਢਾਲਾ ਨੇ ਆਏ ਹੋਏ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਦਾ ਧੰਨਵਾਦ ਕੀਤਾ।

Facebook Comment
Project by : XtremeStudioz