Close
Menu

ਵਕੀਲਾਂ ਵੱਲੋਂ ਸ਼ਰੀਫ਼ ਤੇ ਹੋਰਾਂ ਨਾਲ ਜੇਲ੍ਹ ’ਚ ਮੁਲਾਕਾਤ

-- 23 July,2018

ਇਸਲਾਮਾਬਾਦ, ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਉਨ੍ਹਾਂ ਦੀ ਧੀ ਮਰੀਅਮ ਅਤੇ ਜਵਾਈ ਮੁਹੰਮਦ ਸਫ਼ਦਰ ਦੇ ਵਕੀਲਾਂ ਨੇ ਅੱਜ ਉਨ੍ਹਾਂ ਨਾਲ ਜੇਲ੍ਹ ’ਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਜ਼ਾ ਖਿਲਾਫ਼ ਪਾਈ ਗਈ ਅਪੀਲ ਬਾਰੇ ਵਿਚਾਰ ਵਟਾਂਦਰਾ ਕੀਤਾ। ਸ਼ਰੀਫ਼ (68), ਮਰੀਅਮ (44) ਅਤੇ ਜਵਾਈ ਸਫ਼ਦਰ ਨੂੰ 13 ਜੁਲਾਈ ਨੂੰ ਲੰਡਨ ਤੋਂ ਪਰਤਣ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਨੂੰ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ’ਚ ਰੱਖਿਆ ਗਿਆ ਹੈ। ਜਵਾਬਦੇਹੀ ਅਦਾਲਤ ਨੇ ਪਨਾਮਾ ਪੇਪਰਜ਼ ਘੁਟਾਲੇ ’ਚ ਨਵਾਜ਼ ਸ਼ਰੀਫ਼ ਨੂੰ 10 ਅਤੇ ਮਰੀਅਮ ਨੂੰ 7 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਮਰੀਅਮ ਦੇ ਪਤੀ ਸਫ਼ਦਰ ਨੂੰ ਇਕ ਸਾਲ ਲਈ ਜੇਲ੍ਹ ’ਚ ਡੱਕਿਆ ਗਿਆ ਹੈ। ਤਿੰਨਾਂ ਨੇ ਆਪਣੀ ਸਜ਼ਾ ਖਿਲਾਫ਼ ਇਸਲਾਮਾਬਾਦ ਹਾਈ ਕੋਰਟ ’ਚ ਅਪੀਲ ਦਾਖ਼ਲ ਕੀਤੀ ਹੈ ਅਤੇ ਅਦਾਲਤ ਨੇ ਸੋਮਵਾਰ ਨੂੰ ਮੁੱਢਲੀ ਸੁਣਵਾਈ ਮਗਰੋਂ ਕੇਸ ਨੂੰ ਇਸ ਮਹੀਨੇ ਦੇ ਅਖੀਰਲੇ ਹਫ਼ਤੇ ਤਕ ਮੁਲਤਵੀ ਕਰ ਦਿੱਤਾ ਹੈ। ਕਾਨੂੰਨੀ ਟੀਮ ਦੇ ਮੈਂਬਰ ਅਮਜਦ ਪਰਵੇਜ਼ ਨੇ ਕਿਹਾ ਕਿ ਉਨ੍ਹਾਂ ਸ਼ਰੀਫ਼, ਮਰੀਅਮ ਅਤੇ ਸਫ਼ਦਰ ਨਾਲ ਮੁਲਾਕਾਤ ਕਰਕੇ ਕਾਨੂੰਨੀ ਮਾਮਲਿਆਂ ਬਾਰੇ ਵਿਚਾਰਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰੀਫ਼ ਤੰਦਰੁਸਤ ਹਨ ਪਰ ਸਾਬਕਾ ਪ੍ਰਧਾਨ ਮੰਤਰੀ ਨੇ ਸਹੂਲਤਾਂ ਦੀ ਘਾਟ ਦੀ ਸ਼ਿਕਾਇਤ ਕੀਤੀ ਹੈ ਜੋ ਉਨ੍ਹਾਂ ਨੂੰ ਨਹੀਂ ਦਿੱਤੀਆਂ ਜਾ ਰਹੀਆਂ ਹਨ। ਪਰਵੇਜ਼ ਨੇ ਕਿਹਾ ਕਿ ਸਫ਼ਦਰ ਦਿਲ ਦਾ ਮਰੀਜ਼ ਹੈ ਪਰ ਉਸ ਨੇ ਹੋਰ ਕੋਈ ਮੈਡੀਕਲ ਸਹੂਲਤ ਲੈਣ ਤੋਂ ਇਨਕਾਰ ਕੀਤਾ ਹੈ।

Facebook Comment
Project by : XtremeStudioz