Close
Menu

ਵਲਟੋਹਾ ਨੇ ‘ਆਪ’ ਆਗੂਆਂ ’ਤੇ ਮੁਡ਼ ਲਾਏ ਦੋਸ਼

-- 19 May,2015

ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਦੋਸ਼ ਲਾਇਆ ਕਿ ਇਸ ਪਾਰਟੀ ਦੇ ਆਗੂ ਨਸ਼ਾ ਕਰਨ ਅਤੇ ਅੌਰਤਾਂ ਦਾ ਅਨਾਦਰ ਕਰਨ ਵਾਲੇ ਹਨ।  ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ’ਤੇ ਦੋਸ਼ ਲਾਏ ਕਿ ਉਹ ਵਿਰੋਧ ਤੋਂ ਡਰਦੇ ਬੀਤੇ ਦਿਨ ਤਰਨ ਤਾਰਨ ਨਹੀਂ ਗਏ ਹਨ ਕਿਉਂਕਿ ਉਨ੍ਹਾਂ ਬਾਰੇ ਖੁਲਾਸਾ ਹੋ ਚੁੱਕਿਆ ਹੈ। ਉਨ੍ਹਾਂ ਆਖਿਆ ਕਿ ਇਸ ਬਾਰੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਜਾਣੂ ਹਨ, ਜਿਨ੍ਹਾਂ ਵਿੱਚ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਤੇ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਸ਼ਾਮਲ ਹਨ। ਉਨ੍ਹਾਂ ਆਖਿਆ ਕਿ ਕੀ ਇਹ ਆਗੂ ਸਹੁੰ ਚੁੱਕ ਕੇ ਕਹਿ ਸਕਦੇ ਹਨ ਕਿ ਭਗਵੰਤ ਮਾਨ ’ਤੇ ਲਾਏ ਦੋਸ਼ ਗਲਤ ਹਨ। ਉਨ੍ਹਾਂ ਨੇ ‘ਆਪ’ ਦੇ ਤਰਨ ਤਾਰਨ ਜ਼ਿਲੇ ਨਾਲ ਸਬੰਧਤ ਆਗੂ ’ਤੇ ਉਸਮਾ ਕਾਂਡ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ। ਇਸ ਸਬੰਧੀ ਮੀਡੀਆ ਨੂੰ ਦਸਤਾਵੇਜ਼ ਵੀ ਜਾਰੀ ਕੀਤੇ ਗਏ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੀ ਵਲਟੋਹਾ ਨੇ ਭਗਵੰਤ ਮਾਨ ’ਤੇ ਸ਼ਰਾਬ ਪੀਕੇ ਸੰਸਦ ਵਿੱਚ ਜਾਣ ਦਾ ਦੋਸ਼ ਲਾਇਆ ਸੀ। ਇਸ ਸਬੰਧੀ ਭਗਵੰਤ ਮਾਨ ਨੇ ਵਿਰੋਧ ਪ੍ਰਗਟਾਇਆ ਸੀ।

Facebook Comment
Project by : XtremeStudioz