Close
Menu

ਵਾਡਰਾ ਵੱਲੋਂ ਸਰਗਰਮ ਸਿਆਸਤ ’ਚ ਪੈਰ ਧਰਨ ਦਾ ਸੰਕੇਤ

-- 25 February,2019

ਨਵੀਂ ਦਿੱਲੀ, 25 ਫਰਵਰੀ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਨੇੜਲੇ ਰਿਸ਼ਤੇਦਾਰ ਰੌਬਰਟ ਵਾਡਰਾ ਨੇ ਅੱਜ ਕਿਹਾ ਕਿ ਇਕ ਵਾਰ ਉਨ੍ਹਾਂ ਖ਼ਿਲਾਫ਼ ਚੱਲ ਰਹੇ ਕੇਸ (ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ) ਖ਼ਤਮ ਹੋ ਜਾਣ, ਉਹ ‘ਲੋਕਾਂ ਦੀ ਸੇਵਾ ਲਈ ਵੱਡੀ ਭੂਮਿਕਾ’ ਨਿਭਾ ਸਕਦੇ ਹਨ। ਵਾਡਰਾ ਦੇ ਇਸ ਬਿਆਨ ਨੇ ਇਨ੍ਹਾਂ ਕਿਆਸਾਂ ਨੂੰ ਹਵਾ ਦਿੱਤੀ ਹੈ ਕਿ ਉਹ ਸਰਗਰਮ ਸਿਆਸਤ ਵਿੱਚ ਪੈਰ ਧਰ ਸਕਦੇ ਹਨ। ਇਸ ਦੌਰਾਨ ਭਾਜਪਾ ਨੇ ਵਾਡਰਾ ਦੇ ਇਸ ਬਿਆਨ ’ਤੇ ਚੁਟਕੀ ਲੈਂਦਿਆਂ ਉਸ ਨੂੰ ‘ਲੋਕ ਸਭਾ ਚੋਣਾਂ ਲਈ ਕਾਂਗਰਸ ਦਾ ਪ੍ਰਧਾਨ ਮੰਤਰੀ ਪਦ ਦਾ ਉਮੀਦਵਾਰ’ ਦੱਸਿਆ ਹੈ।
ਪੂਰਬੀ ਯੂਪੀ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਪਤੀ ਵਾਡਰਾ ਨੇ ਇਕ ਫੇਸਬੁੱਕ ਪੋਸਟ ਵਿੱਚ ਕਿਹਾ, ‘ਮੁਲਕ ਦੇ ਵੱਖ ਵੱਖ ਹਿੱਸਿਆਂ ਖਾਸ ਕਰਕੇ ਉੱਤਰ ਪ੍ਰਦੇਸ਼ ਵਿੱਚ ਸਾਲਾਂ ਤੇ ਮਹੀਨਿਆਂਬੱਧੀ ਪ੍ਰਚਾਰ ਅਤੇ ਕੰਮ ਕਰਨ ਮਗਰੋਂ ਮਹਿਸੂਸ ਹੁੰਦਾ ਹੈ ਕਿ ਮੈਨੂੰ ਲੋਕਾਂ ਲਈ ਹੋਰ ਕੰਮ ਕਰਨ ਚਾਹੀਦਾ ਹੈ।’ ਇੰਨੇ ਸਾਲਾਂ ਦੇ ਤਜਰਬੇ ਤੇ ਸਿੱਖਿਆ ਨੂੰ ਇਵੇਂ ਅਜਾਈਂ ਨਹੀਂ ਜਾਣ ਦਿੱਤਾ ਜਾ ਸਕਦਾ, ਇਸ ਨੂੰ ਚੰਗੇ ਪਾਸੇ ਲਾਇਆ ਜਾਣਾ ਚਾਹੀਦਾ ਹੈ।…ਇਕ ਵਾਰ ਇਹ ਕੇਸ ਖ਼ਤਮ ਹੋ ਜਾਣ, ਮੈਨੂੰ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਹੋ ਕੇ ਵੱਡੀ ਭੂਮਿਕਾ ਨਿਭਾਉਣੀ ਚਾਹੀਦੀ ਹੈ।’ ਉਧਰ ਕਾਂਗਰਸ ਨੇ ਵਾਡਰਾ ਦੇ ਇਸ ਬਿਆਨ ਮਗਰੋਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਕਈ ਐਨਜੀਓਜ਼ ਨਾਲ ਜੁੜੇ ਹੋਏ ਹਨ ਤੇ ਉਨ੍ਹਾਂ ਸਮਾਜ ਲਈ ਵੀ ਕੰਮ ਕੀਤਾ ਹੈ ਅਤੇ ਇਹ ਹਰ ਕਿਸੇ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੀਆਂ ਖੂਬੀਆਂ ਨੂੰ ਸਮਾਜ ਦੀ ਭਲਾਈ ਲਈ ਵਰਤਣ। ਵਾਡਰਾ ਵੱਲੋੋਂ ਸਿਆਸਤ ਵਿੱਚ ਸ਼ਾਮਲ ਹੋਣ ਦੇ ਸੰਕੇਤ ਬਾਰੇ ਪੁੱਛੇ ਜਾਣ ’ਤੇ ਕਾਂਗਰਸ ਤਰਜਮਾਨ ਪਵਨ ਖੇੜਾ ਨੇ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘ਕੀ ਉਨ੍ਹਾਂ ਨੂੰ ਲੋਕਾਂ ਨਾਲ ਜੁੜੇ ਕੰਮ ਕਰਨ ਲਈ ਮੋਦੀ ਜੀ (ਪ੍ਰਧਾਨ ਮੰਤਰੀ ਨਰਿੰਦਰ ਮੋਦੀ) ਤੋਂ ਇਜਾਜ਼ਤ ਲੈਣ ਦੀ ਲੋੜ ਹੈ।

Facebook Comment
Project by : XtremeStudioz