Close
Menu

ਵਿਜੀਲੈਂਸ ਨੇ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਪੀ.ਐਸ.ਪੀ.ਸੀ.ਐਲ ਦਾ ਐਸ.ਡੀ.ਓ ਤੇ ਏ.ਐਸ.ਆਈ ਨੂੰ ਕੀਤਾ ਰੰਗੇ ਹੱਥੀਂ ਕਾਬੂ

-- 08 April,2019

ਚੰਡੀਗੜ•, 8 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਬਡਾਲੀ ਆਲਾ ਸਿੰਘ, ਜਿਲਾ ਫਤਹਿਗੜ• ਸਾਹਿਬ ਵਿਖੇ ਤਾਇਨਾਤ ਐਸ.ਡੀ.ਓ ਸਰਵਨ ਸਿੰਘ ਅਤੇ ਪੁਲਿਸ ਥਾਣਾ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ ਗੁਰਮੀਤ ਸਿੰਘ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ ਸਰਵਨ ਸਿੰਘ ਨੂੰ ਸ਼ਿਕਾਇਤਕਰਤਾ ਇੰਦਰਜੀਤ ਸਿੰਘ ਵਾਸੀ ਪਿੰਡ ਜਮੀਤਗੜ•ਂ, ਜਿਲਾ ਫਤਹਿਗੜ• ਸਾਹਿਬ ਦੀ ਸ਼ਿਕਾਇਤ ‘ਤੇ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਪਿਤਾ ਦੇ ਦਿਹਾਂਤ ਤੋ ਬਾਅਦ ਟਿਊਬਵੈਲ ਦਾ ਕੁਨੈਕਸ਼ਨ ਉਸ ਦੇ ਨਾਮ ‘ਤੇ ਕਰਨ ਬਦਲੇ ਉਕਤ ਐਸ.ਡੀ.ਓ 10,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 8000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਐਸ.ਡੀ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ87,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਇਕ ਹੋਰ ਰਿਸ਼ਵਤ ਦੇ ਕੇਸ ਵਿਚ ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਲੋ ਥਾਣਾ ਫੋਕਲ ਪੁਆਂਇੰਟ ਜਿਲਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਮੀਤ ਸਿੰਘ ਨੂੰ 4500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਜਿੰਮੀ ਪੋਲ ਵਾਸੀ ਐਲ.ਆਈ.ਜੀ 622, ਸੈਕਟਰ 32, ਜਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਲੋ ਦਰਜ ਕੀਤੇ ਝਗੜੇ ਦੇ ਕੇਸ ਵਿਚ ਦੋਸ਼ੀਆਂ ਵਿਰੁੱਧ ਅਦਾਲਤ ਵਿਚ ਚਲਾਨ ਪੇਸ਼ ਕਰਨ ਬਲਦੇ ਉਕਤ ਏ.ਐਸ.ਆਈ ਵਲੋਂ 5,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਸਰੀ ਕਿਸ਼ਤ ਦੇ 4,500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ ਨਗਰ ਅਤੇ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Facebook Comment
Project by : XtremeStudioz