Close
Menu

ਵਿਜੀਲੈਂਸ ਨੇ 5,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

-- 06 April,2019

ਚੰਡੀਗੜ੍ਹ, 6 ਅਪਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ ਰਾਮਾਮੰਡੀ, ਜਲੰਧਰ ਦੇ ਰੀਡਰ ਵਜੋਂ ਤਾਇਨਾਤ ਹੌਲਦਾਰ ਜਤਿੰਦਰ ਸਿੰਘ ਨੂੰ 5,000 ਰੁਪਏ ਦੀਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

         ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਵਾਸੀ ਅਜੀਤ ਨਗਰ, ਜਲੰਧਰਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦਾ ਨਾਂ ਮੁਲਜਮਾਂ ਦੀ ਸੂਚੀ ਵਿਚੋਂ ਕੱਢਣ ਅਤੇ ਉਸਖਿਲਾਫ਼ 110 ਸੀ.ਆਰ.ਪੀ.ਸੀ   ਦਾ ਕਲੰਦਰਾ ਨਾ ਦੇਣ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ ।

         ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Facebook Comment
Project by : XtremeStudioz