Close
Menu

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ 9 ਅਧਿਕਾਰੀਆਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

-- 11 April,2015

*  ਇਸ ਮਹੀਨੇ ਵਿੱਚ 7 ਨਵੇਂ ਮਾਮਲਿਆਂ ਦੀ ਵਿਜੀਲੈਂਸ ਜਾਂਚ ਸ਼ੁਰੂ
*  ਮਾਰਚ ਮਹੀਨੇ ਰਿਸ਼ਵਤ ਦੇ 2 ਫ਼ੌਜਦਾਰੀ  ਮਾਮਲੇ ਦਰਜ਼
*  ਮਾਨਯੋਗ ਕੋਰਟ ਨੇ ਮਾਰਚ ਮਹੀਨੇ ‘ਚ 5 ਰਿਸ਼ਵਤ ਖੋਰਾਂ ਨੂੰ ਸੁਣਾਈ ਸਜ਼ਾ

ਚੰਡੀਗੜ੍ਹ, 10 ਅਪਰੈਲ: ਵਿਜੀਲੈਂਸ ਬਿਊਰੋ, ਪੰਜਾਬ ਨੇ ਰਿਸ਼ਵਤਖੋਰੀ ਖਿਲਾਫ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਮਾਰਚ ਮਹੀਨੇ ਵੱਡੀ ਸਫਲਤਾ ਹਾਸਲ ਕੀਤੀ। ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਵਿੱਚ 9 ਅਧਿਕਾਰੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਜਦੋਂ ਕਿ ਰਿਸ਼ਵਤ ਦੇ 7 ਹੋਰ ਮਾਮਲਿਆਂ ਵਿੱਚ ਜਾਂਚ ਸ਼ੁਰੂ ਕੀਤੀ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮਾਰਚ, 2015 ਦੌਰਾਨ 9 ਅਧਿਕਾਰੀਆਂ ਨੂੰ ਰਿਸ਼ਵਤ ਲੈਣ ਦੇ ਦੋਸ਼ ਤਹਿਤ ਰੰਗੇ ਹੱਥੀ ਗ੍ਰਿਫਤਾਰ ਕੀਤਾ ਅਤੇ ਇਨ੍ਹਾਂ ਵਿਰੁੱਧ ਕੇਸ ਦਰਜ ਕੀਤਾ। ਇਸ ਤੋਂ ਇਲਾਵਾ 2 ਹੋਰ ਭ੍ਰਿਸ਼ਟ ਮੁਲਾਜ਼ਮਾਂ ਖਿਲਾਫ ਅਪਰਾਧਿਕ ਮਾਮਲੇ ਦਰਜ ਕੀਤੇ ਗਏ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਵਸੀਲਿਆਂ ਤੋਂ ਵੱਧ  ਜਾਇਦਾਦ ਬਣਾਉਣ ਦੇ ਮਾਮਲੇ ਵਿੱਚ 1 ਮੁਕੱਦਮਾ ਦਰਜ਼ ਕੀਤਾ ਹੈ।
ਬੁਲਾਰੇ ਨੇ ਅਗਾਂਹ ਦੱਸਿਆ ਕਿ ਮਾਰਚ ਮਹੀਨੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੇਸਾਂ ਦੀ ਸੁਣਵਾਈ ਦੌਰਾਨ ਮਾਨਯੋਗ ਅਦਾਲਤਾਂ ਨੇ ਫੈਸਲੇ ਸੁਣਾਉਂਦਿਆਂ 5 ਦੋਸ਼ੀਆਂ ਨੂੰ ਰਿਸ਼ਵਤ ਦੇ ਕੇਸਾਂ ਵਿੱਚ ਸਜ਼ਾ ਸੁਣਾਈ।

Facebook Comment
Project by : XtremeStudioz