Close
Menu

ਵਿਜੀਲੈਂਸ ਵਲੋਂ ਪੰਚਾਇਤੀ ਰਾਜ ਦਾ ਸਹਾਇਕ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

-- 19 December,2018

ਚੰਡੀਗੜ• 19 ਦਸੰਬਰ : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਪੰਚਾਇਤੀ ਰਾਜ ਬਲਾਕ ਢਿੱਲਵਾਂ ਜਿਲਾ ਕਪੂਰਥਲਾ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ (ਏ.ਈ) ਮੋਹਨ ਲਾਲ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਈ ਮੋਹਨ ਲਾਲ  ਨੂੰ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ, ਸਰਪੰਚ ਪਿੰਡ ਪ੍ਰੈਮ ਨਗਰ, ਜਿਲਾ ਕਪੂਰਥਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਸਰਕਾਰ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਪ੍ਰਾਪਤ ਹੋਈ ਗ੍ਰਾਂਟ  ਨੂੰ ਖਰਚਣ ਉਪਰੰਤ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਏ.Âਂੀ ਵਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 15,000 ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਏ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਝਭ

Facebook Comment
Project by : XtremeStudioz