Close
Menu

ਵਿਰੋਧੀ ਧਿਰ ਨੇ ਸੁਸ਼ਮਾ ਸਵਰਾਜ ਤੋਂ ਮੰਗਿਆ ਅਸਤੀਫਾ

-- 15 June,2015

ਨਵੀਂ ਦਿੱਲੀ, 15 ਜੂਨ -ਵਿਰੋਧੀ ਪਾਰਟੀਆਂ ਨੇ ਬਰਤਾਨੀਆ ਵਿਚ ਯਾਤਰਾ ਦਸਤਾਵੇਜ਼ ਹਾਸਲ ਕਰਨ ਵਿਚ ਆਈ. ਪੀ. ਐਲ. ਦੇ ਸਾਬਕਾ ਦਾਗੀ ਕਮਿਸ਼ਨਰ ਲਲਿਤ ਮੋਦੀ ਦੀ ਮਦਦ ਕਰਨ ਲਈ ਵਿਦੇਸ਼ ਮੰਤਰੀ ਸੁੁਸ਼ਮਾ ਸਵਰਾਜ ਦੀ ਨਿਖੇਧੀ ਕਰਦਿਆਂ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਕੀਤੀ ਹੈ | ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਨਹੀਂ ਸੀ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਲਲਿਤ ਮੋਦੀ ਦੀ ਮਦਦ ਕਰੇਗੀ ਜਿਸ ਦੇ ਖਿਲਾਫ ਸਰਕਾਰ ਲੁਕ-ਆਉਟ ਨੋਟਿਰ ਜਾਰੀ ਕੀਤਾ ਹੋਇਆ ਹੈ | ਉਨ੍ਹਾਂ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਉਹ ਨੈਤਿਕ ਆਧਾਰ ‘ਤੇ ਤੁਰੰਤ ਅਸਤੀਫਾ ਦੇ ਦੇਣ | ਦਿਗਵਿਜੇ ਸਿੰਘ ਨੇ ਕਿਹਾ ਕਿ ਲਲਿਤ ਮੋਦੀ ਡਾਇਰੈਕਟੋਰੇਟ ਆਫ ਰੈਵੀਨਿਊ ਇੰਟੈਲੀਜੈਂਸ ਵਲੋਂ ਕੀਤੀ ਜਾ ਰਹੀ ਜਾਂਚ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਸ ਦੇ ਸਾਹਮਣੇ ਪੇਸ਼ ਹੋਣ ਲਈ ਉਸ ਨੂੰ ਨੋਟਿਸ ਜਾਰੀ ਕੀਤਾ ਹੋਇਆ ਹੈ | ਇਸ ਤਰ੍ਹਾਂ ਦੇ ਵਿਅਕਤੀ ਲਈ ਭਾਰਤੀ ਵਿਦੇਸ਼ ਮੰਤਰੀ ਵਲੋਂ ਬਰਤਾਨਵੀ ਦਸਤਾਵੇਜ਼ ਜਿਹੜੇ 24 ਘੰਟੇ ਦੇ ਅੰਦਰ ਅੰਦਰ ਮਿਲ ਗਏ, ਦੇਣ ਦੀ ਸਿਫਾਰਸ਼ ਕਰਨਾ ਗੰਭੀਰ ਮਾਮਲਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਕੀ ਅਜਿਹਾ ਉਨ੍ਹਾਂ ਦੀ ਸਹਿਮਤੀ ਨਾਲ ਹੋਇਆ ਜਾਂ ਨਹੀਂ | ਜਨਤਾ ਦਲ (ਯੂ) ਦੇ ਬੁਲਾਰੇ ਕੇ. ਸੀ. ਤਿਆਗੀ ਨੇ ਵੀ ਸੁਸ਼ਮਾ ਸਵਰਾਜ ਵਲੋਂ ਲਲਿਤ ਮੋਦੀ ਦੀ ਮਦਦ ਕਰਨ ਦੀ ਨਿਖੇਧੀ ਕੀਤੀ ਹੈ |

Facebook Comment
Project by : XtremeStudioz