Close
Menu

ਵੋਟਾਂ ਦੀ ਪੜਤਾਲ: ਵਿਰੋਧੀ ਪਾਰਟੀਆਂ ਸੁਪਰੀਮ ਕੋਰਟ ਜਾਣਗੀਆਂ

-- 15 April,2019

ਨਵੀਂ ਦਿੱਲੀ, 15 ਅਪਰੈਲ
ਵਿਰੋਧੀ ਪਾਰਟੀਆਂ ਨੇ ਐਤਵਾਰ ਨੂੰ ਈਵੀਐੱਮਜ਼ ਦੀ ਭਰੋਸੇਯੋਗਤਾ ਉੱਤੇ ਸ਼ੱਕ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਹੈ ਕਿ ਉਹ ਪੇਪਰ ਟਰਾਇਲ ਰਾਹੀਂ 50 ਫੀਸਦੀ ਵੋਟਾਂ ਦੀ ਪੜਤਾਲ ਦੀ ਮੰਗ ਲਈ ਮੁੜ ਸੁਪਰੀਮ ਕੋਰਟ ਵਿੱਚ ਜਾਣਗੀਆਂ।
ਵਿਰੋਧੀ ਪਾਰਟੀਆਂ ਜਿਨ੍ਹਾਂ ਵਿੱਚ ਕਾਂਗਰਸ, ਤੇਲਗੂ ਦੇਸਮ ਪਾਰਟੀ, ਸਮਾਜਵਾਦੀ ਪਾਰਟੀ, ਸੀਪੀਆਈ (ਐੱਮ) ਤੇ ਆਪ ਸ਼ਾਮਲ ਸਨ, ਨੇ ਇੱਥੇ ‘ਜਮਹੂਰੀਅਤ ਬਚਾਓ’ ਦੇ ਸੱਦੇ ਤਹਿਤ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਮਤਦਾਤਾ ਦੇ ਅਧਿਕਾਰਾਂ ਦੀ ਰੱਖਿਆ ਦਾ ਮੁੱਦਾ ਉਠਾਇਆ।ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ਉੱਤੇ ਲੋਕ ਸਭਾ ਚੋਣਾਂ ਜਿੱਤਣ ਲਈ ਈਵੀਐਮਜ਼ ਦੀ ‘ਪ੍ਰੋਗਰਾਮਿੰਗ’ ਕਰਨ ਦਾ ਦੋਸ਼ ਲਾਇਆ। ਇਸ ਦੌਰਾਨ ਹੀ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਦੱਸਿਆ ਕਿ 21 ਰਾਜਸੀ ਪਾਰਟੀਆਂ ਨੇ 50 ਫੀਸਦੀ ਈਵੀਐੱਮਜ਼ ਦੀ ਵੀਵੀ ਪੈਟ ਰਾਹੀਂ ਵੋਟ ਪਰਚੀਆਂ ਦੀ ਪੜਤਾਲ ਦੀ ਮੰਗ ਕੀਤੀ ਹੈ। ਸ੍ਰੀ ਨਾਇਡੂ ਨੇ ਸ਼ਨਿਚਰਵਾਰ ਨੂੰ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੂੰ ਮਿਲ ਕੇ ਈਵੀਐਮਜ਼ ਦੀ ਮਾੜੀ ਕਾਰਗੁਜ਼ਾਰੀ ਦਾ ਮੁੱਦਾ ਉਠਾਇਆ ਸੀ।
ਸ੍ਰੀ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਲੋਕਾਂ ਦਾ ਚੋਣ ਪ੍ਰਕਿਰਿਆ ਤੇ ਈਵੀਐਮਜ਼ ਵਿੱਚ ਭਰੋਸਾ ਖਤਮ ਹੋ ਰਿਹਾ ਹੈ। ਪ੍ਰੈੱਸ ਕਾਨਫਰੰਸ ਵਿੱਚ ਕਾਂਗਰਸ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਅਭਿਸ਼ੇਕ ਸਿੰਘਵੀ ਵੀ ਹਾਜ਼ਰ ਸਨ। ਸ੍ਰੀ ਸਿੰਘਵੀ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਵਿੱਚ ਮੰਗ ਕਰਨਗੇ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਘੱਟੋ ਘੱਟ 50 ਫੀਸਦੀ ਵੀਵੀਪੈਟ ਪਰਚੀਆਂ ਦਾ ਈਵੀਐੱਮਜ਼ ਦੇ ਨਾਲ ਮਿਲਾਣ ਯਕੀਨੀ ਬਣਾਇਆ ਜਾਵੇ। ਸ੍ਰੀ ਕਪਿਲ ਸਿੱਬਲ ਨੇ ਕਿਹਾ ਕਿ ਜੇ ਚੋਣ ਕਮਿਸ਼ਨ ਮਤਦਾਤਾ ਦੀ ਥਾਂ ਈਵੀਐੰਮਜ਼ ਦੀ ਹਮਾਇਤ ਕਰਦਾ ਹੈ ਤਾਂ ਇਹ ਬਦਕਿਸਮਤੀ ਹੀ ਹੋਵੇਗੀ

Facebook Comment
Project by : XtremeStudioz