Close
Menu

ਵੱਖ-ਵੱਖ ਪਾਰਟੀਆਂ ਛੱਡਕੇ ਕਰੀਬ 170 ਵਿਅਕਤੀ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

-- 20 September,2013

DSC01907

ਮਾਨਸਾ, 20 ਸਤੰਬਰ (ਦੇਸ ਪ੍ਰਦੇਸ ਟਾਈਮਜ਼)-ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਸੰਗਤ ਦਰਸ਼ਨ ਦੌਰਾਨ ਪਿੰਡ ਹੀਰੋਂ ਖੁਰਦ ਵਿਖੇ ਕਰੀਬ 170 ਵਿਅਕਤੀ ਵੱਖ-ਵੱਖ ਪਾਰਟੀਆਂ ਛੱਡਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ, ਜਿਨ੍ਹਾਂ ਦਾ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਸਿਰੋਪੇ ਪਾਕੇ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਇਹ ਵਰਕਰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹੋ ਕੇ ਹੀ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਾਰਟੀ ਵਿਚ ਕਿਸੇ ਨਾਲ ਭੇਦਭਾਵ ਨਹੀਂ ਕੀਤਾ ਜਾਵੇਗਾ।

ਬੀਬੀ ਬਾਦਲ ਨੇ ਅੱਜ ਪਿੰਡ ਬੱਛੋਆਣਾ ਵਿਖੇ 5 ਲੱਖ ਰੁਪਏ ਦੀ ਲਾਗਤ ਵਾਲੇ ਪਸ਼ੂ ਹਸਪਤਾਲ ਦੀ ਨਵੀਂ ਬਿਲਡਿੰਗ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਵਿਚ ਕਿਸੇ ਕਿਸਮ ਦੀ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਨਿਗਰਾਨੀ ਵੀ ਕੀਤੀ ਜਾਵੇ, ਤਾਂ ਜੋ ਇਹ ਸਹੀ ਤਰ੍ਹਾਂ ਵਰਤੋਂ ਵਿਚ ਲਿਆਂਦੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਉਨ੍ਹਾਂ ਦੇ ਮਾਨਸਾ ਵਿਖੇ ਦਫ਼ਤਰ ਵਿਚ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ਼੍ਰੀ ਹਰਬੰਤ ਸਿੰਘ ਦਾਤੇਵਾਸ, ਯੂਥ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਸ਼੍ਰੀ ਸਤਿੰਦਰਜੀਤ ਸਿੰਘ ਮੰਟਾ, ਮੈਂਬਰ ਜ਼ਿਲ੍ਹਾ ਪ੍ਰੀਸਦ ਮਲਕੀਤ ਸਿੰਘ ਸਮਾਓ ਅਤੇ ਹੋਰ ਆਗੂ ਹਾਜ਼ਰ ਸਨ।

Facebook Comment
Project by : XtremeStudioz