Close
Menu

ਸ਼ਿਵਸੈਨਾ ਆਗੂ ਨੂੰ ਮਾਰੀ ਗੋਲੀ, ਹਾਲਤ ਗੰਭੀਰ

-- 12 April,2015

ਗੁਰਦਾਸਪੁਰ, ਸ਼ਿਵਸੈਨਾ ਦੇ ਇੱਕ ਆਗੂ ਹਰਵਿੰਦਰ ਸੋਨੀ ਨੂੰ ਇੱਕ ਹਮਲਾਵਰ ਨੇ ਅੱਜ ਇੱਥੋਂ ਦੇ ਇੱਕ ਪਾਰਕ ‘ਚ ਕਥਿਤ ਤੌਰ ‘ਤੇ ਗੋਲੀ ਮਾਰ ਦਿੱਤੀ ਜਿਸਤੋਂ ਬਾਅਦ ਉਹ ਗੰਭੀਰ ਰੂਪ ਤੋਂ ਜ਼ਖ਼ਮੀ ਹੋ ਗਿਆ। ਪੁਲਿਸ ਨੇ ਦੱਸਿਆ ਆਪਣੇ ਸੁਰੱਖਿਆ ਕਰਮੀਆਂ ਦੇ ਨਾਲ ਇੱਥੋਂ ਦੇ ਫਿੱਸ ਪਾਰਕ ‘ਚ ਸਵੇਰ ਦੀ ਸੈਰ ‘ਤੇ ਗਏ ਹਰਵਿੰਦਰ ਸੋਨੀ ਨੂੰ ਇੱਕ ਹਮਲਾਵਰ ਨੇ ਗੋਲੀ ਮਾਰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹਮਲਾਵਰ ਕਸ਼ਮੀਰਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਉਸਤੋਂ ਪੁੱਛਗਿਛ ਕੀਤੀ ਗਈ। ਉਨ੍ਹਾਂ ਨੇ ਅੱਗੇ ਕਿਹਾ ਕਿ ਸੋਨੀ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਸੋਨੀ ਦੀ ਹਾਲਤ ਗੰਭੀਰ ਹੈ ਤੇ ਗੋਲੀ ਬਾਹਰ ਕੱਢਣ ਲਈ ਅਪਰੇਸ਼ਨ ਕੀਤਾ ਗਿਆ। ਪੁਲਿਸ ਨੇ ਇਸ ਸੰਬੰਧ ‘ਚ ਇੱਕ ਮਾਮਲਾ ਦਰਜ ਕਰ ਲਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ।

Facebook Comment
Project by : XtremeStudioz