Close
Menu

ਸ਼੍ਰੋਮਣੀ ਅਕਾਲੀ ਦਲ ਦੇ ਦਖਲ ਤੋਂ ਬਾਅਦ ਚੰਡੀਗੜ• ਪ੍ਰਸ਼ਾਸ਼ਨ ਜੇ.ਬੀ.ਟੀ ਅਧਿਆਪਕਾਂ ਦੀ ਭਰਤੀ ਦਾ ਇਮਤਿਹਾਨ ਦਾ ਪਰਚਾ ਪੰਜਾਬੀ ਵਿੱਚ ਲੈਣ ਲਈ ਸਹਿਮਤ ਹੋਇਆ।

-- 29 November,2018

ਦਸਵੀਂ ਤੱਕ ਲਾਜਮੀ ਪੰਜਾਬੀ ਦੀ ਸ਼ਰਤ ਵੀ ਸ਼ਾਮਲ ਕੀਤੀ ਜਾਵੇ : ਡਾ ਚੀਮਾ।

ਚੰਡੀਗੜ• 29 ਨਵੰਬਰ– ਚੰਡੀਗੜ• ਪ੍ਰਸ਼ਾਸ਼ਨ ਵੱਲੋਂ 418 ਜੇ.ਬੀ.ਟੀ ਅਧਿਆਪਕਾਂ ਦੀ ਭਰਤੀ ਦੇ ਇਸ਼ਤਿਹਾਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਦਖਲ ਅੰਦਾਜੀ ਤੋਂ ਬਾਅਦ ਕੀਤੀ ਗਈ ਸੋਧ ਨਾਲ ਪੰਜਾਬੀ ਮਾਧਿਅਮ ਵਿੱਚ ਪੜ•ੇ ਅਧਿਆਪਕਾਂ ਨੂੰ ਭਾਰੀ ਰਾਹਤ ਮਿਲੀ ਹੈ। ਹੁਣ ਭਰਤੀ ਹੋਣ ਵਾਲੇ ਪ੍ਰੀਖਿਆਰਥੀ ਪੰਜਾਬੀ ਮਾਧਿਅਮ ਵਿੱਚ ਪੇਪਰ ਦੇ ਸਕਣਗੇ।

ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ। ਉਹਨਾਂ ਕਿਹਾ ਕਿ ਚੰਡੀਗੜ• ਵਿੱਚ 418 ਜੇ.ਬੀ.ਟੀ ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਜੋ ਇਸ਼ਤਿਹਾਰ ਅਖਬਾਰਾਂ ਵਿੱਚ ਦਿੱਤਾ ਗਿਆ ਸੀ ਉਸ ਵਿੱਚ ਦਾਖਲੇ ਲਈ ਹੋਣ ਵਾਲੇ ਟੈਸਟ ਸਿਰਫ ਅੰਗਰੇਜੀ ਅਤੇ ਹਿੰਦੀ ਜੁਬਾਨ ਵਿੱਚ ਰੱਖਿਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ 16 ਅਕਤੂਬਰ, 2018 ਨੂੰ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਮਿਲੇ ਇੱਕ ਉਚ ਪੱਧਰੀ ਵਫਦ ਨੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਇਸ ਗੱਲ ਉਪਰ ਸਖਤ ਰੋਸ ਪ੍ਰਗਟ ਕੀਤਾ ਸੀ ਅਤੇ ਇਸ ਨੂੰ ਪੰਜਾਬੀ ਮਾਂ ਬੋਲੀ ਨਾਲ ਘੋਰ-ਬੇਇਨਸਾਫੀ ਕਰਾਰ ਦਿੱਤਾ ਸੀ। ਇਸ ‘ਤੇ ਕਾਰਵਾਈ ਕਰਦਿਆਂ ਚੰਡੀਗੜ• ਪ੍ਰਸ਼ਾਸ਼ਨ ਵੱਲੋਂ ਜੋ ਨਵਾਂ ਨੋਟਿਸ ਅਖਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ ਉਸ ਵਿੱਚ ਸੋਧ ਕਰਦਿਆਂ ਹੁਣ ਭਰਤੀ ਹੋਣ ਵਾਲੇ ਅਧਿਆਪਕਾਂ ਨੂੰ ਪੰਜਾਬੀ ਵਿੱਚ ਇਮਤਿਹਾਨ ਦੇਣ ਦੀ ਇਜ਼ਾਜਤ ਦੇ ਦਿੱਤੀ ਗਈ ਹੈ।

ਡਾ. ਚੀਮਾ ਨੇ ਜਿੱਥੇ ਚੰਡੀਗੜ• ਪ੍ਰਸ਼ਾਸ਼ਨ ਦੇ ਇਸ ਫੈਸਲੇ ਦਾ ਭਰਪੂਰ ਸੁਆਗਤ ਕੀਤਾ ਉਥੇ ਉਹਨਾਂ ਨੇ ਚੰਡੀਗੜ• ਦੇ ਪ੍ਰਸ਼ਾਸ਼ਨ ਤੋਂ ਇਹ ਵੀ ਮੰਗ ਵੀ ਕੀਤੀ ਕਿ ਇਸ ਭਰਤੀ ਵਿੱਚ ਦਸਵੀਂ ਤੱਕ ਪੰਜਾਬੀ ਨੂੰ ਲਾਜਮੀ ਵਿਸ਼ੇ ਵਜੋਂ ਪਾਸ ਹੋਣ ਦੀ ਸ਼ਰਤ ਨੂੰ ਵੀ ਮੁੜ ਲਾਗੂ ਕਰਨਾ ਚਾਹੀਦਾ ਹੈ।

Facebook Comment
Project by : XtremeStudioz