Close
Menu

ਸ਼੍ਰੋਮਣੀ ਅਕਾਲੀ ਦਲ ਨੇ ਸਿਆਸਤ ਤੋਂ ਪ੍ਰੇਰਿਤ ‘ਸਿਟ’ ਨੂੰ ਪੂਰੀ ਤਰ•ਾਂ ਖਾਰਿਜ ਕੀਤਾ

-- 07 March,2019

ਕਿਹਾ ਕਿ ਜਾਂਚ ਸੁਪਰੀਮ ਕੋਰਟ ਦੇ ਜੱਜ ਦੀ ਨਿਗਰਾਨੀ ਵਾਲੀ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਵੇ 

ਅਕਾਲੀ-ਭਾਜਪਾ ਵਫ਼ਦ ਰਾਜਪਾਲ ਨੂੰ ਮਿਲੇਗਾ ਅਤੇ ਉਹਨਾਂ ਨੂੰ ਜਾਣੂ ਕਰਵਾਏਗਾ ਕਿ ਕਿਸ ਤਰ•ਾਂ ਚੁਣੇ ਹੋਏ ਨੁੰਮਾਇਦਿਆਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀ ਸਾਜ਼ਿਸ ਰਚੀ ਜਾ ਰਹੀ ਹੈ

ਚੰਡੀਗੜ•/07 ਮਾਰਚ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਦੁਆਰਾ ਅਕਾਲੀ ਦਲ ਨਾਲ ਸਿਆਸੀ ਕਿੜਾਂ ਕੱਢਣ ਲਈ ਬਣਾਈ ‘ਸਿਟ’ ਦੁਆਰਾ ਕੀਤੀ ਜਾ ਰਹੀ ਪੱਖਪਾਤੀ ਅਤੇ ਖੁੰਦਕ-ਭਰੀ ਜਾਂਚ ਨੂੰ ਮੁੱਢੋਂ ਖਾਰਿਜ ਕਰਦਿਆਂ ਐਲਾਨ ਕੀਤਾ ਹੈ ਕਿ ਪਾਰਟੀ ਵੱਲੋਂ ਹੁਣ ‘ਸਿਟ’ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਜਾਵੇਗਾ।

ਬਿਨਾਂ ਕੋਈ ਜਾਂਚ ਕੀਤੇ ਜਿਸ ਤਰੀਕੇ ਨਾਲ ਸਿਟ ਨੂੰ ਅਕਾਲੀ ਲੀਡਰਸ਼ਿਪ ਨੂੰ ਫਸਾਉਣ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ, ਉਸ ਦੀ ਨਿਖੇਧੀ ਕਰਦਿਆਂ ਸੀਨੀਅਰ ਅਕਾਲੀ ਆਗੂਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਅਤੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿਟ ਰਣਜੀਤ ਸਿੰਘ ਕਮਿਸ਼ਨ ਦੇ ਨਕਸ਼ੇ-ਕਦਮਾਂ ਉੱਤੇ ਚੱਲ ਰਹੀ ਹੈ ਅਤੇ ਅਕਾਲੀ ਦਲ ਨੂੰ ਫਸਾਉੁਣ ਲਈ ਕਾਂਗਰਸ ਪਾਰਟੀ ਦੇ  ਏਜੰਡੇ ਨੂੰ ਲਾਗੂ ਕਰ ਰਹੀ ਹੈ। ਉਹਨਾਂ ਕਿਹਾ ਕਿ ਸਿਟ ਦਾ ਇਸ ਤਰ•ਾਂ ਸਿਆਸੀਕਰਨ ਕਰਨਾ ਸਵੀਕਾਰਯੋਗ ਨਹੀਂ ਹੈ। ਇਸ ਲਈ ਅਕਾਲੀ ਦਲ ਅਤੇ ਇਸ ਦੀ ਲੀਡਰਸ਼ਿਪ ਵੱਲੋ ਇਸ ਜਾਂਚ ਵਿਚ ਕੋਈ ਸਹਿਯੋਗ ਨਹੀਂ ਦਿੱਤਾ ਜਾਵੇਗਾ।

ਅਕਾਲੀ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਪਾਰਟੀ ਵੱਲੋਂ ਇਹ ਭਰੋਸਾ ਕਰਦਿਆਂ ਸਿਟ ਨੂੰ ਸਹਿਯੋਗ ਦਿੱਤਾ ਗਿਆ ਸੀ ਕਿ ਜਾਂਚ ਵਿਚ ਲੱਗੇ ਪੁਲਿਸ ਅਧਿਕਾਰੀ ਪੇਸ਼ਾਵਰ ਤਰੀਕੇ ਨਾਲ ਸਾਰੇ ਮਾਮਲੇ ਦੀ ਜਾਂਚ ਕਰਨਗੇ। ਉਹਨਾਂ ਕਿਹਾ ਕਿ ਪਰੰਤੂ ਜਿਸ ਤਰੀਕੇ ਨਾਲ ਮੁੱਖ ਮੰਤਰੀ ਅਤੇ ਬਾਕੀ ਮੰਤਰੀਆਂ ਦੇ ਨਿਰਦੇਸ਼ਾਂ ਉੱਤੇ ਇਹ ਜਾਂਚ ਕੀਤੀ ਜਾ ਰਹੀ ਹੈ, ਉਸ ਨੇ ਸਮੁੱਚੀ ਜਾਂਚ ਨੂੰ ਇੱਕ ਡਰਾਮਾ ਬਣਾ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਜਲਦੀ ਹੀ ਅਕਾਲੀ-ਭਾਜਪਾ ਵਫ਼ਦ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲੇਗਾ ਅਤੇ  ਉਹਨਾਂ ਨੂੰ ਜਾਣੂ ਕਰਵਾਏਗਾ ਕਿ ਕਿਸ ਤਰ•ਾਂ ਚੁਣੇ ਹੋਏ ਨੁੰਮਾਇਦਿਆਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀ ਸਾਜ਼ਿਸ਼ ਘੜੀ ਗਈ ਹੈ ਅਤੇ ਰਾਜਪਾਲ ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਅਪੀਲ ਕਰੇਗਾ।

ਸਰਦਾਰ ਭੂੰਦੜ , ਸਰਦਾਰ ਗਰੇਵਾਲ ਅਤੇ ਡਾਕਟਰ ਚੀਮਾ ਨੇ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਕੋਟਕਪੂਰਾ ਘਟਨਾ ਲਈ ਲਈ ਝੂਠਾ ਫਸਾਉਣ ਦੀ ਸਖ਼ਤ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਇੱਕ ਤੱਥ ਹੈ ਕਿ ਪੁਲਿਸ ਜਾਂ ਪ੍ਰਸਾਸ਼ਨਿਕ ਕਾਰਵਾਈ ਵਿਚ ਸਾਬਕਾ ਵਿਧਾਇਕ ਦੀ ਕੋਈ ਭੂਮਿਕਾ ਨਹੀਂ ਸੀ। ਉਹ ਸਿਰਫ  ਬਤੌਰ ਵਿਧਾਇਕ ਆਪਣੇ ਹਲਕਾ ਵਾਸੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਸੀ। ਉਹਨਾਂ ਕਿਹਾ ਕਿ ਇੱਕ ਚੁਣੇ ਹੋਏ ਨੁੰਮਾਇੰਦੇ ਨੂੰ ਸਿਰਫ ਆਪਣੇ ਹਲਕੇ ਅੰਦਰਲੇ ਮਾਹੌਲ ਉੱਤੇ ਚਿੰਤਾ ਜਤਾਉਣ ਲਈ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਇੰਝ ਲੱਗਦਾ ਹੈ ਕਿ ਅਕਾਲੀ ਦਲ ਦੀ ਚੋਟੀ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੀ ਵੱਡੀ ਸਾਜ਼ਿਸ਼ ਤਹਿਤ ਸਾਬਕਾ ਵਿਧਾਇਕ ਦਾ ਨਾਂ ਇਸ ਕੇਸ ਵਿਚ ਫਸਾਇਆ ਗਿਆ ਹੈ। ਉਹਨਾਂ ਕਿਹਾ ਕਿ ਸਾਬਕਾ ਵਿਧਾਇਕ ਨੇ ਸ਼ਾਂਤੀ ਬਣਾਏ ਰੱਖਣ ਵਿਚ ਪ੍ਰਸਾਸ਼ਨ ਦੀ ਮੱਦਦ ਕਰਨ ਵਿਚ ਕੋਈ ਕਸਰ ਨਹੀਂ ਸੀ ਛੱਡੀ ਅਤੇ ਇਸ ਦੇ ਬਾਵਜੂਦ ਉਸ ਨੂੰ ਇਸ ਕੇਸ ਵਿਚ ਝੂਠਾ ਫਸਾਇਆ ਗਿਆ ਹੈ।

ਇਹ ਕਹਿੰਦਿਆਂ ਕਿ ਜਾਂਚ ਪੂਰੀ ਹੋਣ ਤੋਂ ਪਹਿਲਾਂ ਹੀ ਕਿਵੇਂ ਅਕਾਲੀ ਲੀਡਰਸ਼ਿਪ ਨੂੰ ਦੋਸ਼ੀ ਠਹਿਰਾਇਆ ਜਾ ਸਕਦਾ ਹੈ, ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪਹਿਲਾਂ ਵੀ ਰਣਜੀਤ ਸਿੰਘ ਕਮਿਸ਼ਨ ਦੀਆਂ ਲੱਭਤਾਂ ਬਾਰੇ ਕਮਿਸ਼ਨ ਬਣਾਏ ਜਾਣ ਤੋਂ ਪਹਿਲਾਂ ਹੀ ਦੱਸ ਦਿੱਤਾ ਸੀ।  ਉਹਨਾਂ ਕਿਹਾ ਕਿ ਇਹੀ ਕੁੱਝ ਸਿਟ ਦੇ ਮਾਮਲੇ ਵਿਚ ਕੀਤਾ ਗਿਆ ਜਾਪਦਾ ਹੈ, ਜਿਸ ਦੀਆਂ ਲੱਭਤਾਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਵਿਧਾਨ ਸਭਾ ਵਿਚ ਐਲਾਨ ਕੀਤਾ ਜਾ ਚੁੱਕਿਆ ਹੈ।

ਇਹ ਟਿੱਪਣੀ ਕਰਦਿਆਂ ਕਿ ਅਕਾਲੀ ਦਲ ਕੋਲ ਛੁਪਾਉਣ ਲਈ ਕੁੱਝ ਵੀ ਨਹੀਂ ਹੈ, ਅਕਾਲੀ ਆਗੂਆਂ ਨੇ ਕਿਹਾ ਕਿ ਉਹ ਸਿਰਫ ਕੋਟਕਪੂਰਾ ਅਤੇ ਬਹਿਬਲ ਕਲਾਂ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਚਾਹੁੰਦੇ ਹਨ। ਉਹਨਾਂ ਕਿਹਾ ਕਿ ਅਸੀਂ ਜਲਦੀ ਇਨਸਾਫ ਚਾਹੁੰਦੇ ਹਾਂ। ਕਾਂਗਰਸ ਸਰਕਾਰ ਨੇ ਢੀਠਤਾਈ ਨਾਲ ਇਸ ਸਾਰੀ ਜਾਂਚ ਦਾ ਸਿਆਸੀਕਰਨ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਇਹ ਇਨਸਾਫ ਨਹੀਂ ਕਰ ਸਕਦੀ। ਅਸੀਂ ਮੰਗ ਕਰਦੇ ਹਾਂ ਕਿ ਇਹ ਦੋਵੇਂ ਕੇਸ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਸਿੱਧੀ ਨਿਗਰਾਨੀ ਵਾਲੀ ਕਿਸੇ ਕੇਂਦਰੀ ਜਾਂਚ ਏਜੰਸੀ ਨੂੰ ਸੌਂਪੇ ਜਾਣ।

ਅਕਾਲੀ ਆਗੂਆਂ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਕਿਸੇ ਨਾ ਕਿਸੇ ਢੰਗ ਨਾਲ ਇਸ ਕਰਕੇ ਅਕਾਲੀ ਆਗੂਆਂ ਨੂੰ ਫਸਾਉਣ ਲਈ ਤਰਲੋਮੱਛੀ ਹੋ ਰਹੀ ਹੈ, ਕਿਉਂਕਿ ਇਸ ਨੇ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਅਤੇ ਜਾਣਦੀ ਹੈ ਕਿ ਇਸ ਦੇ ਦਿਨ ਪੁੱਗ ਚੁੱਕੇ ਹਨ। ਉਹਨਾਂ ਕਿਹਾ ਕਿ ਕਾਂਗਰਸ ਅਕਾਲੀ ਦਲ ਸਣੇ ਸਾਰੀਆਂ ਸਿੱਖ ਸੰਸਥਾਵਾਂ ਨੂੰ ਵੀ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਕਿ ਇਹ ਮਰਜ਼ੀ ਨਾਲ ਰਾਜ ਕਰ ਸਕੇ। ਉਹਨਾਂ ਕਿਹਾ ਕਿ ਕਾਂਗਰਸ ਇਹ ਨਹੀਂ ਸੋਚ ਰਹੀ ਕਿ ਸਿੱਖ ਕੌਮ ਇਸ ਨੂੰ ਸ੍ਰੀ ਹਰਿਮੰਦਰ ਸਾਹਿਬ ਉੱਤੇ ਤੋਪਾਂ ਨਾਲ ਹਮਲਾ ਕਰਨ, ਅਕਾਲ ਤਖ਼ਤ ਨੂੰ ਢਾਹ ਢੇਰੀ ਕਰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਅਗਨ ਭੇਟਾ ਕਰਨ ਅਤੇ 1984 ਵਿਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਨ ਲਈ ਕਦੇ ਮੁਆਫ ਨਹੀਂ ਕਰ ਸਕਦੀ। ਪੰਜਾਬੀ ਕਦੇ ਵੀ ਕਾਂਗਰਸ ਪਾਰਟੀ ਦੀ ਪਾੜੋ ਤੇ ਰਾਜ ਕਰੋ ਦੀ ਨੀਤੀ ਨੂੰ ਸਫਲ ਨਹੀਂ ਹੋਣ ਦੇਣਗੇ।

Facebook Comment
Project by : XtremeStudioz