Close
Menu

ਸ਼੍ਰੋਮਣੀ ਕਮੇਟੀ ਦੇ ਇਕ ਹੋਰ ਮੈਂਬਰ ਵੱਲੋਂ ਬਗ਼ਾਵਤ

-- 02 October,2015

ਭਵਾਨੀਗੜ੍ਹ, 2 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨਿਰਮਲ ਸਿੰਘ ਭੜੋ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੁਰਬਚਨ ਸਿੰਘ ਵੱਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦੇਣ ਦੇ ਫੈ਼ਸਲੇ ਨੂੰ ਬਾਦਲ ਦਾ ਸ਼ਾਹੀ ਫ਼ਰਮਾਨ ਕਰਾਰ ਦਿੰਦਿਆਂ ਸਿੱਖ ਕੌਮ ਨੂੰ ਇਸ ਮਤੇ ਦਾ ਡਟਵਾਂ ਵਿਰੋਧ ਕਰਨ ਦੀ ਅਪੀਲ ਕੀਤੀ ਹੈ। ਜਥੇਦਾਰ ਭੜੋ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੁਰਾਣੇ ਹਾਊਸ ਦੇ ਮੈਂਬਰ ਹਨ, ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਗਰਦਾਨੇ ਗਏ ਕਿਸੇ ਵਿਅਕਤੀ ਨੂੰ ਪੇਸ਼ ਹੋ ਕੇ ਲਿਖਤੀ ਰੂਪ ਵਿੱਚ ਮੁਆਫੀ ਮੰਗੇ ਬਿਨਾਂ ਹੀ ਬਖ਼ਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਨੇ ਇਸ ਫੈ਼ਸਲੇ ਨਾਲ ਸਿੱਖ ਸਿਧਾਤਾਂ ਤੇ ਮਰਿਆਦਾ ਨਾਲ ਖਿਲਵਾੜ ਕੀਤਾ ਹੈ।
ਸ੍ਰੀ ਭਡ਼ੋ ਨੇ ਕਿਹਾ ਕਿ ਜੇਕਰ ਬਾਦਲ ਪਰਿਵਾਰ ਦੇ ਇਸ਼ਾਰਿਆਂ ’ਤੇ 2017 ਦੀਆਂ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਅਕਾਲ ਤਖਤ ਸਾਹਿਬ ਦੇ ਦੋਸ਼ੀ ਨੂੰ ਮੁਆਫ਼ ਕਰਨਾ ਸੀ ਤਾਂ ਫਿਰ 8 ਸਾਲ ਪਹਿਲਾਂ ਹੁਕਮਨਾਮਾ ਜਾਰੀ ਕਰਕੇ ਸਿੱਖਾਂ ਤੇ ਸਿਰਸਾ ਪ੍ਰੇਮੀਆਂ ਵਿੱਚ ਖੂਨੀ ਲੜਾਈਆਂ ਕਿਉਂ ਕਰਵਾਈਆਂ। ਉਨ੍ਹਾਂ ਹੁਕਮਨਾਮੇ ਦਾ ਵਿਰੋਧ ਕਰ ਰਹੇ ਸਿੱਖ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

Facebook Comment
Project by : XtremeStudioz