Close
Menu

ਸ਼.ਬਾਦਲ ਸਮੇਤ ਰਾਜਨੀਤਿਕ ਅਤੇ ਧਾਰਮਿਕ ਹਸਤੀਆਂ ਵਲੋਂ ਸੰਤ ਬਾਬਾ ਦਯਾ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ

-- 28 January,2014

bawa 1ਤਰਨਤਾਰਨ,28 ਜਨਵਰੀ (ਦੇਸ ਪ੍ਰਦੇਸ ਟਾਈਮਜ਼)-ਸੰਤ ਬਾਬਾ ਬਿਧੀ ਚੰਦ ਸੰਪਰਦਾਇ ਦੇ 11ਵੇਂ ਜਾਨਸ਼ੀਨ ਸੰਤ ਬਾਬਾ ਦਯਾ ਸਿੰਘ ਜੀ ਦੀ ਅੰਤਿਮ ਅਰਦਾਸ ਮੌਕੇ ਅੱਜ ਪਿੰਡ ਸੁਰਸਿੰਘ ਵਾਲਾ ਵਿਖੇ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ, ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਸ. ਬਿਕਰਮ ਸਿੰਘ ਮਜੀਠੀਆ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ, ਸ. ਅਵਤਾਰ ਸਿੰਘ ਮੱਕੜ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰੋ. ਵਿਰਸਾ ਸਿੰਘ ਵਲਟੋਹਾ, ਸ. ਹਰਮੀਤ ਸਿੰਘ ਸੰਧੂ ਦੋਵੇਂ ਮੁੱਖ ਪਾਰਲੀਮਾਨੀ ਸਕੱਤਰ ਅਤੇ ਹੋਰ ਬਹੁਤ ਸਾਰੀਆਂ ਰਾਜਨੀਤਿਕ ਅਤੇ ਧਾਰਮਿਕ ਹਸਤੀਆਂ ਨੇ ਬਾਬਾ ਦਯਾ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਸ. ਪ੍ਰਕਾਸ਼ ਸਿੰਘ ਬਾਦਲ, ਸ੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸ੍ਰੀ ਸੁਖਬੀਰ ਸਿੰਘ ਬਾਦਲ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਵਤਾਰ ਸਿੰਘ ਮੱਕੜ ਅਤੇ ਦਮਦੀ ਟਕਸਾਲ ਮਹਿਤਾ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਧੂਮਾ ਨੇ ਸੰਤ ਬਾਬਾ ਦਯਾ ਸਿੰਘ ਜੀ ਦੇ ਸਪੁੱਤਰ ਬਾਬਾ ਅਵਤਾਰ ਸਿੰਘ ਨੂੰ ਇਸ ਗੱਦੀ ਦੇ 12ਵੇਂ ਜਾਨਸ਼ੀਨ ਵਜੋਂ ਦਸਤਾਰਾਂ ਭੇਂਟ ਕੀਤੀਆਂ।
ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਤ ਬਾਬਾ ਦਯਾ ਸਿੰਘ ਇਕ ਮਹਾਨ ਤਪੱਸਵੀ, ਤਿਆਗੀ ਅਤੇ ਧਾਰਮਿਕ ਸਖਸ਼ੀਅਤ ਸਨ। ਜਿਨ•ਾਂ ਦੇ ਅਕਾਲ ਚਲਾਨੇ ਨਾਲ ਖਾਲਸਾ ਪੰਥ ਤੇ ਕੌਮ ਨੂੰ ਵੱਡਾ ਘਾਟਾ ਪਿਆ ਹੈ। ਉਨ•ਾਂ ਨੇ ਕਿਹਾ ਕਿ ਸੰਤ ਬਾਬਾ ਦਯਾ ਸਿੰਘ ਬਚਪਨ ਤੋਂ ਹੀ ਧਾਰਮਿਕ ਬਿਰਤੀ ਵਾਲੇ ਵਿਅਕਤੀ ਸਨ ਜਿਨ•ਾਂ ਨੇ ਆਪਣੀ ਸਾਰੀ ਜਿੰਦਗੀ ਧਾਰਮਿਕ ਕੰਮਾਂ ਦੇ ਲੇਖੇ ਲਾਈ ਅਤੇ ਲੱਖਾਂ ਲੋਕਾਂ ਨੂੰ ਗੁਰੂ ਪੰਥ ਨਾਲ ਜੋੜਿਆ। ਉਨ•ਾਂ ਨੇ ਇਹ ਵੀ ਦੱਸਿਆ ਕਿ ਉਨ•ਾਂ ਦੇ ਬਾਬਾ ਦਯਾ ਸਿੰਘ ਜੀ ਨਾਲ ਜਾਤੀ ਸੰਬੰਧ ਸਨ ਅਤੇ ਉਹ ਅਕਸਰ ਉਨ•ਾਂ ਨੂੰ ਮਿਲਣ ਵਾਸਤੇ ਇਸ ਸਥਾਨ ‘ਤੇ ਹਾਜ਼ਰ ਹੁੰਦੇ ਰਹੇ ਹਨ। ਉਨ•ਾਂ ਨੇ ਇਹ ਵੀ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਜਦੋਂ-ਜਦੋਂ ਵੀ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਵਾਸਤੇ ਮੋਰਚਾ ਲਗਾਇਆ ਗਿਆ, ਸੰਤ ਬਾਬਾ ਦਯਾ ਸਿੰਘ ਜੀ ਵੱਲੋਂ ਪੂਰਾ ਸਮਰਥਨ ਦਿੱਤਾ ਗਿਆ। ਉਨ•ਾਂ ਨੇ ਕਿਹਾ ਕਿ ਉਨ•ਾਂ ਦੇ ਅਕਾਲ ਚਲਾਨਾ ਕਰਨ ਤੋਂ ਬਾਅਦ ਉਨ•ਾਂ ਦੇ ਜਾਨਸ਼ੀਨ ਅਤੇ ਉਨ•ਾਂ ਦੇ ਪੈਰੋਕਾਰ ਉਨ•ਾਂ ਨੂੰ ਜੋ ਵੀ ਹੁਕਮ ਲਗਾਉਣਗੇ ਉਹ ਉਨ•ਾਂ ਨੂੰ ਪੂਰਾ ਕਰਨ ਦਾ ਯਤਨ ਕਰਨਗੇ। ਉਨ•ਾਂ ਨੇ ਕਿਹਾ ਕਿ ਬਾਬਾ ਦਯਾ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਅਸੀਂ ਉਨ•ਾਂ ਦੇ ਦਰਸ਼ਾਏ ਮਾਰਗ ‘ਤੇ ਚੱਲਣ ਦੀ ਕੋਸ਼ਿਸ਼ ਕਰੀਏ। ਮੁੱਖ ਮੰਤਰੀ ਪੰਜਾਬ ਨੇ ਇਸ ਮੌਕੇ ‘ਤੇ ਐਲਾਨ ਕੀਤਾ ਕਿ ਉਨ•ਾਂ ਵੱਲੋਂ ਸੰਤ ਬਾਬਾ ਦਯਾ ਸਿੰਘ ਜੀ ਦੀ ਯਾਦ ਵਿਚ ਪਿੰਡ ਸੁਰਸਿੰਘ ਵਾਲਾ ਵਿਖੇ ਲੜਕੀਆਂ ਦਾ ਕਾਲਜ ਖੋਲਿ•ਆ ਜਾਵੇਗਾ। ਉਨ•ਾਂ ਨੇ ਇਸ ਮੌਕੇ ‘ਤੇ ਪਿੰਡ ਵਿਚ ਬਣਾਏ ਜਾ ਰਹੇ ਸਟੇਡੀਅਮ ਵਾਸਤੇ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਅਤੇ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਨੇ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਤ ਬਾਬਾ ਦਯਾ ਸਿੰਘ ਜੀ ਨੇ ਆਪਣਾ ਸਾਰਾ ਜੀਵਨ ਲੋਕਾਂ ਨੂੰ ਧਰਮ ਅਤੇ ਵਿਰਸੇ ਨਾਲ ਜੋੜਣ ਲਈ ਲਗਾਇਆ ਸੀ ਅਤੇ ਉਨ•ਾਂ ਦੀ ਧਾਰਮਿਕ ਖੇਤਰ ਵਿਚ ਦੇਣ ਬੇਮਿਸਾਲ ਹੈ। ਉਨ•ਾਂ ਨੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਅੰਮ੍ਰਿਤ ਛਕਾ ਕੇ ਆਪਣੇ ਧਰਮ ਨਾਲ ਜੋੜਿਆ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਵਰਤੋਂ ਤੋਂ ਰੋਕਣ ਵਾਸਤੇ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕਰ ਰਹੀ ਹੈ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਨਾਲ 20 ਹਜ਼ਾਰ ਤੋਂ ਜਿਆਦਾ ਨਸ਼ਿਆਂ ਦੇ ਕਾਰੋਬਾਰ ਕਰਨ ਵਾਲੇ ਲੋਕਾਂ ‘ਤੇ ਕਾਨੂੰਨੀ ਕਾਰਵਾਈ ਕਰਕੇ ਸਜਾਵਾਂ ਦਿੱਤੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਇਕੱਲੀ ਸਰਕਾਰ ਨਸ਼ਿਆਂ ਦੀ ਰੋਕਥਾਮ ਨਹੀਂ ਕਰ ਸਕਦੀ, ਇਸ ਲਈ ਸਮੇਂ ਦੀ ਲੋੜ ਹੈ ਕਿ ਸਾਰੇ ਪੰਜਾਬ ਵਾਸੀ ਪੰਜਾਬ ਸਰਕਾਰ ਦੇ ਨਸ਼ਿਆਂ ਨੂੰ ਰੋਕਣ ਦੇ ਕੀਤੇ ਜਾ ਰਹੇ ਇਸ ਉਪਰਾਲੇ ਵਿਚ ਸ਼ਾਮਿਲ ਹੋਣ ਅਤੇ ਆਪਣੇ ਬੱਚਿਆਂ ਨੂੰ ਸੇਧ ਦੇਣ। ਉਨ•ਾਂ ਨੇ ਕਿਹਾ ਕਿ ਸੰਤ ਬਾਬਾ ਦਯਾ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਅਸੀਂ ਆਪਣੇ ਬੱਚਿਆਂ ਨੂੰ ਧਾਰਮਿਕ ਵਿਰਸੇ ਨਾਲ ਜੋੜੀਏ ਤਾਂ ਜੋ ਸਾਡੀ ਨੌਜਵਾਨ ਪੀੜੀ ਸਿੱਖੀ ਨਾਲ ਜੁੜਕੇ ਚੰਗਾ ਜੀਵਨ ਜਿਉਣ ਦੇ ਸਮਰੱਥ ਹੋ ਸਕੇ। ਉਨ•ਾਂ ਨੇ ਇਸ ਮੌਕੇ ‘ਤੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਅਤੇ ਸ੍ਰੋਮਣੀ ਅਕਾਲੀ ਦਲ ਦੀ ਪੂਰੀ ਹਮਦਰਦੀ ਬਾਬਾ ਦਯਾ ਸਿੰਘ ਦੇ ਜਾਨਸ਼ੀਨ ਸੰਤ ਬਾਬਾ ਅਵਤਾਰ ਸਿੰਘ ਅਤੇ ਉਨ•ਾਂ ਦੇ ਪਰਿਵਾਰ ਨਾਲ ਹੈ। ਉੱਪ ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਐਲਾਨ ਕੀਤਾ ਕਿ ਸੰਤ ਬਾਬਾ ਦਯਾ ਸਿੰਘ ਜੀ ਦੇ ਪਿੰਡ ਸੁਰਸਿੰਘ ਵਾਲਾ ਨੂੰ ਸੁੰਦਰ ਬਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ•ਾਂ ਨੇ ਇਸ ਮੌਕੇ ‘ਤੇ ਪਿੰਡ ਦੇ ਵਿਕਾਸ ਕਾਰਜਾਂ ਵਾਸਤੇ 51 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਸ. ਬਿਕਰਮ ਸਿੰਘ ਮਜੀਠੀਆ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਨੇ ਇਸ ਮੌਕੇ ‘ਤੇ ਸੰਤ ਬਾਬਾ ਦਯਾ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਹ ਇਕ ਮਹਾਨ ਤਪੱਸਵੀ ਅਤੇ ਧਾਰਮਿਕ ਗੁਣਾਂ ਦੇ ਧਾਰਨੀ ਸਨ। ਜਿਨ•ਾਂ ਨੇ ਸੰਤ ਬਾਬਾ ਬਿਧੀ ਚੰਦ ਸੰਪਰਦਾਇ ਦੀ ਅਗਵਾਈ ਕਰਦਿਆਂ ਸਿੱਖ ਕੌਮ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜਿਆ ਅਤੇ ਲੱਖਾਂ ਲੋਕਾਂ ਨੂੰ ਅੰਮ੍ਰਿਤ ਛਕਾ ਕੇ ਸਿੱਖੀ ਸਿਧਾਂਤਾਂ ਦੇ ਪ੍ਰਚਾਰ ਕਰਕੇ ਮਾਨਵਤਾ ਦੀ ਵੱਡੀ ਸੇਵਾ ਕੀਤੀ। ਉਨ•ਾਂ ਕਿਹਾ ਕਿ ਬਾਬਾ ਦਯਾ ਸਿੰਘ ਜੀ ਨੇ ਮੁੱਢਲੀ ਵਿਦਿਆ ਸੁਰਸਿੰਘ ਸਕੂਲ ਤੋਂ ਹੀ ਪ੍ਰਾਪਤ ਕੀਤੀ ਅਤੇ ਧਾਰਮਿਕ ਵਿਦਿਆ ਦਲ ਦੇ ਹੈੱਡ ਗ੍ਰੰਥੀ ਬਾਬਾ ਸੁੱਚਾ ਸਿੰਘ ਜੀ ਪਾਸੋਂ ਪ੍ਰਾਪਤ ਕੀਤੀ ਅਤੇ 10 ਸਾਲ ਦੀ ਉਮਰ ਤੱਕ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਯਾ ਨਾਲ ਪਾਠ ਕਰਨਾ ਸ਼ੁਰੂ ਕਰ ਦਿੱਤਾ। ਸੰਤ ਬਾਬਾ ਦਯਾ ਸਿੰਘ ਜੀ ਨੇ ਪੰਜ ਬਾਣੀਆਂ, ਸੁਖਮਨੀ ਸਾਹਿਬ, ਆਸਾ ਦੀ ਵਾਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ, ਦਸਮ ਗ੍ਰੰਥ ਜੀ ਦੀ ਬੇਅੰਤ ਬਾਣੀ ਕੰਠ ਕੀਤੀ ਹੋਈ ਸੀ। ਉਨ•ਾਂ ਕਿਹਾ ਕਿ ਜਿੱਥੇ ਬਾਬਾ ਜੀ ਨੇ ਬ੍ਰਹਮ ਵਿਦਿਆ ਨੂੰ ਭਲੀ ਪ੍ਰਕਾਰ ਨਾਲ ਅਪਨਾਇਆ ਹੈ ਉੱਥੇ ਘੋੜ ਸਵਾਰੀ, ਗਤਕਾਬਾਜੀ, ਨੇਜਾਬਾਜੀ ਆਦਿ ਸ਼ਸਤ੍ਰ ਵਿਦਿਆ ਅਨੁਸਾਰ ਗੁਰਮਤਿ ਦੀਆਂ ਰਵਾਇਤਾਂ ਅਪਨਾਈਆਂ ਹੋਈਆਂ ਸਨ। ਸ. ਮਜੀਠੀਆ ਨੇ ਅੱਗੇ ਕਿਹਾ ਕਿ ਸਾਨੂੰ ਸੰਤ ਬਾਬਾ ਦਯਾ ਸਿੰਘ ਜੀ ਦੀ ਜੀਵਨੀ ਤੋਂ ਸਿੱਖਿਆ ਲੈਂਦੇ ਹੋਏ ਸੱਚਾ-ਸੁੱਚਾ ਜੀਵਨ ਬਤੀਤ ਕਰਨ ਲਈ ਸਿੱਖੀ ਸਿਧਾਂਤਾਂ ਨਾਲ ਜੁੜਣਾ ਚਾਹੀਦਾ ਹੈ।
ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਨੇ ਇਸ ਮੌਕੇ ‘ਤੇ ਸੰਤ ਬਾਬਾ ਦਯਾ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਬਾਬਾ ਦਯਾ ਸਿੰਘ ਜੀ ਨੇ ਸਮੁੱਚੀ ਜਿੰਦਗੀ ਲੋਕਾਂ ਦੀ ਸੇਵਾ ਵਿਚ ਲਗਾ ਕੇ ਪੰਜਾਬ ਵਾਸੀਆਂ ਨੂੰ ਹੀ ਨਹੀਂ ਵਿਸ਼ਵ ਵਿਚ ਵੱਸਦੇ ਸਿੱਖਾਂ ਨੂੰ ਸਿੱਖੀ ਸਿਧਾਂਤਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਣ ਲਈ ਜੋ ਵਡਮੁੱਲਾ ਯੋਗਦਾਨ ਪਾਇਆ ਹੈ ਉਹ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਭਾਵੇਂ ਅੱਜ ਬਾਬਾ ਜੀ ਸਾਡੇ ਵਿਚ ਨਹੀਂ ਹਨ ਪਰੰਤੁ ਉਹ ਹਮੇਸ਼ਾ ਸਾਡੀ ਅਗਵਾਈ ਕਰਦੇ ਰਹਿਣਗੇ।
ਇਸ ਮੌਕੇ ‘ਤੇ ਸ. ਅਵਤਾਰ ਸਿੰਘ ਮੱਕੜ ਪ੍ਰਧਾਨ ਐੱਸ.ਜੀ.ਪੀ.ਸੀ. ਨੇ ਕਿਹਾ ਕਿ ਸੰਤ ਬਾਬਾ ਦਯਾ ਸਿੰਘ ਜੀ ਦੀਆਂ ਸਿੱਖ ਪੰਥ ਪ੍ਰਤੀ ਕੀਤੀਆਂ ਮਹਾਨ ਸੇਵਾਵਾਂ ਨੂੰ ਮੁੱਖ ਰੱਖਦਿਆਂ ਅਤੇ ਉਨ•ਾਂ ਦੀ ਯਾਦ ਹਮੇਸ਼ਾ ਲੋਕ ਮਨਾਂ ਵਿਚ ਤਾਜਾ ਰੱਖਣ ਲਈ ਉਨ•ਾਂ ਦੀ ਤਸਵੀਰ ਸਿੱਖ ਅਜਾਇਬ ਘਰ ਅੰਮ੍ਰਿਤਸਰ ਵਿਚ ਸ਼ੁਸ਼ੋਭਿਤ ਕੀਤੀ ਜਾਵੇਗੀ।
ਇਸ ਮੌਕੇ ‘ਤੇ ਡਾ. ਰਤਨ ਸਿੰਘ ਅਜਨਾਲਾ ਮੈਂਬਰ ਪਾਰਲੀਮੈਂਟ, ਸ. ਗੁਲਜਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪੰਜਾਬ, ਭਾਈ ਪਿੰਦਰਪਾਲ ਸਿੰਘ ਜੀ ਕਥਾਵਾਚਕ, ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਜਥੇਦਾਰ ਮੱਲ ਸਿੰਘ ਤਖਤ ਸ੍ਰੀ ਕੇਸਗੜ• ਸਾਹਿਬ, ਸ. ਅਜੇਪਾਲ ਸਿੰਘ ਮੀਰਾਕੋਟ ਸਾਬਕਾ ਚੇਅਰਮੈਨ, ਭਾਈ ਮਨਜੀਤ ਸਿੰਘ ਚੇਅਰਮੈਨ ਪੇਡਾ, ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲੇ, ਬਾਬਾ ਬਲਬੀਰ ਸਿੰਘ ਜੀ ਸੀਚੇਵਾਲ, ਜਥੇ. ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਰਜਿੰਦਰ ਸਿੰਘ ਮਹਿਤਾ ਦੋਵੇਂ ਮੈਂਬਰ ਐੱਸ.ਜੀ.ਪੀ.ਸੀ., ਸ. ਰਾਜਮਹਿੰਦਰ ਸਿੰਘ ਮਜੀਠੀਆ, ਠਾਕੁਰ ਉਦੇ ਸਿੰਘ ਨਾਮਧਾਰੀ ਸੰਪਰਦਾਇ, ਸ. ਹਰੀ ਸਿੰਘ ਜੀਰਾ ਸਾਬਕਾ ਮੰਤਰੀ, ਸੰਤ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਸਰਬਜੋਤ ਸਿੰਘ ਬੇਦੀ, ਜਥੇਦਾਰ ਜੁਗਿੰਦਰ ਸਿੰਘ ਵੇਦਾਂਤੀ, ਸ. ਸਤਿਆਜੀਤ ਸਿੰਘ ਮਜੀਠੀਆ, ਬਾਬਾ ਤਰਲੋਕ ਸਿੰਘ ਜੀ ਮੁਖੀ ਦਲ ਖਾਲਸਾ ਤਰਨਾ ਦਲ ਖਿਆਲੇ ਵਾਲੇ, ਜਥੇ. ਰਵੇਲ ਸਿੰਘ ਚੁਗਾਵਾਂ ਤਰਨਾ ਦਲ ਮਿਸਲ ਬਾਬਾ ਦੀਪ ਸਿੰਘ ਜੀ ਹਾਜਰ ਸਨ।

Facebook Comment
Project by : XtremeStudioz