Close
Menu

ਸਮਲਿੰਗੀ ਸੰਬੰਧਾਂ ‘ਤੇ ਅਜੇ ਜਾਰੀ ਨਹੀਂ ਹੋਵੇਗਾ ਆਰਡੀਨੈਂਸ : ਸ਼ਿੰਦੇ

-- 15 December,2013

Sushil+Kumar+Shinde_PTIਬੰਗਲੌਰ,15 ਦਸੰਬਰ (ਦੇਸ ਪ੍ਰਦੇਸ ਟਾਈਮਜ਼)- ਕੇਂਦਰੀ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੇ ਕਿਹਾ ਹੈ ਕਿ ਸਮਲਿੰਗਤਾ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਅਸਰ ਰਹਿਤ ਕਰਨ ਲਈ ਕੋਈ ਆਰਡੀਨੈਂਸ ਜਾਰੀ ਕਰਨ ਦੀ ਸਰਕਾਰ ਦੀ ਯੋਜਨਾ ਨਹੀਂ ਹੈ।   ਸ਼ਨੀਵਾਰ ਇਥੇ ਇਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਧਾਨ ਸੋਨੀਆ ਗਾਂਧੀ ਪਹਿਲਾਂ ਹੀ ਇਸ ਮੁੱਦੇ ‘ਤੇ ਬੋਲ ਚੁੱਕੇ ਹਨ। ਮੈਂ ਵੀ ਉਨ੍ਹਾਂ ਦੇ ਨਾਲ ਹੀ ਹਾਂ।  ਇਹ ਗੱਲ ਦੱਸਣਯੋਗ ਹੈ ਕਿ ਸੋਨੀਆ ਤੇ ਰਾਹੁਲ ਨੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਨਾ ਖੁਸ਼ੀ ਪ੍ਰਗਟਾਈ ਸੀ।

Facebook Comment
Project by : XtremeStudioz