Close
Menu

ਸਰੀ ‘ਚ ਕੱਢੀ ਜਾਵੇਗੀ ਸਭ ਤੋਂ ਵੱਡੀ ‘ਸਿੱਖ ਪਰੇਡ’, ਸਾਂਝੇ ਤੌਰ ‘ਤੇ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ

-- 13 April,2017

ਸਰੀ— ਕੈਨੇਡਾ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਵੱਸਦੇ ਹਨ ਅਤੇ ਇਨ੍ਹਾਂ ਵਿਚ ਵੱਡੀ ਗਿਣਤੀ ਸਿੱਖਾਂ ਦੀ ਹੈ। ਦੇਸ਼ ਦੇ ਵਿਕਾਸ ਵਿਚ ਸਿੱਖਾਂ ਦੇ ਯੋਗਦਾਨ ਨੂੰ ਦੇਖਦੇ ਹੋਏ ਅਪ੍ਰੈਲ ਮਹੀਨੇ ਨੂੰ ਓਨਟਾਰੀਓ ਅਤੇ ਬ੍ਰਿਟਿਸ਼ ਕੋਲੰਬੀਆ ਵਿਖੇ ‘ਸਿੱਖ ਵਿਰਾਸਤ ਮਹੀਨੇ’ ਵਜੋਂ ਮਨਾਇਆ ਜਾਂਦਾ ਹੈ। ਇਸ ਸੰਬੰਧ ਵਿਚ 22 ਅਪ੍ਰੈਲ ਨੂੰ ਸਰੀ ਵਿਚ ਵੱਡੇ ਪੱਧਰ ‘ਤੇ ਸਿੱਖ ਪਰੇਡ ਕੱਢੀ ਜਾਵੇਗੀ। ਸਰੀ-ਨਿਊਟਨ ਤੋਂ ਐੱਮ. ਪੀ. ਸੁੱਖ ਧਾਲੀਵਾਲ ਨੇ ਹਾਊਸ ਆਫ ਕਾਮਨਜ਼ ਵਿਚ ਸਮੂਹ ਸੰਗਤਾਂ, ਸੰਸਦ ਮੈਂਬਰਾਂ ਨੂੰ ਇਸ ਪਰੇਡ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਹਾਊਸ ਆਫ ਕਾਮਨਜ਼ ਵਿਚ ਸੁੱਖ ਧਾਲੀਵਾਲ ਵਿਸਾਖੀ ਦੀਆਂ ਮੁਬਾਰਕਾਂ ਦੇ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੰਸਦ ਮੈਂਬਰਾਂ ਨੂੰ ਸਾਂਝੇ ਤੌਰ ‘ਤੇ ਸਿੱਖ ਪਰੇਡ ਵਿਚ ਸ਼ਾਮਲ ਹੋਣ ਲਈ ਕਿਹਾ ਅਤੇ ਇਸ ਨੂੰ ਯਾਦਗਾਰ ਬਣਾਉਣ ਦਾ ਹੋਕਾ ਦਿੱਤਾ।

Facebook Comment
Project by : XtremeStudioz