Close
Menu

ਸ਼ੋ੍ਮਣੀ ਕਮੇਟੀ ਲੲੀ ਮੁੱਖ ਸਕੱਤਰ ਲਗਾਉਣ ਨੂੰ ਪ੍ਰਵਾਨਗੀ

-- 02 July,2015

ਫਤਹਿਗੜ੍ਹ ਸਾਹਿਬ, ਸ਼੍ੋਮਣੀ ਗੁਰਦੁਅਾਰਾ ਪ੍ਰਬੰਧਕ ਕਮੇਟੀ (ਅੰਮਿ੍ਤਸਰ) ਦੀ ਅੰਤ੍ਰਿੰੰਗ ਕਮੇਟੀ ਨੇ ਅਾਪਣੇ ਕੰਮਕਾਰ ਲੲੀ ਮੁੱਖ ਸਕੱਤਰ ਨਵੇਂ ਅਹੁਦੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤੇ ੲਿਸ ਬਾਰੇ ਅਖ਼ਬਾਰਾਂ ਵਿੱਚ ਦਸ ਦਿਨਾਂ ਵਿੱਚ ੲਿਸ਼ਤਿਹਾਰ  ਦੇ ਕੇ ਦਰਖਾਸਤਾਂ ਮੰਗੀਅਾਂ ਜਾ ਰਹੀਅਾਂ ਹਨ। ੲਿਹ ਅੈਲਾਨ ਅੱਜ ੲਿਥੇ  ੲਿਤਿਹਾਸਕ ਗੁਰਦੁਅਾਰਾ ਸ਼੍ਰੀ ਫਤਹਿਗਡ਼੍ਹ ਸਾਹਿਬ  ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕਡ਼ ਨੇ ਅੰਤ੍ਰਿੰਗ ਕਮੇਟੀ ਦੀ ਪ੍ਰਧਾਨਗੀ ਕਰਨ ਬਾਅਦ ਕੀਤਾ । ੳੁਨ੍ਹਾਂ ੲਿਹ ਵੀ ਕਿਹਾ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਸ਼੍ਰੋਮਣੀ ਕਮੇਟੀ  ਨੂੰ ਸੌਂਪਣ ਦੀ ਕੀਤੀ ਮੰਗ ਬਿਲਕੁਲ ਬੇਤੁਕੀ ਹੈ ਤੇ ਇਸ ਬਿਆਨ ਨਾਲ ਪਾਕਿ ਵਿੱਚ ਰਹਿ ਰਹੇ ਸਿੱਖਾਂ ਦੇ ਜਾਨ ਮਾਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਪਾਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਮ ਤਸਲੀਬੱਖ਼ਸ਼ ਹੈ।
ਤਿੰਨ ਘੰਟੇ ਚੱਲੀ ਮੀਟਿੰਗ ਵਿੱਚ ਕਈ ਅਹਿਮ ਮਤੇ ਪਾਸ ਕੀਤੇ ਗਏ ਹਨ। ਜਥੇਦਾਰ ਮੱਕੜ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਦੀ ਸ਼ਹਾਦਤ ਰਾਸ਼ਟਰੀ ਪੱਧਰ ’ਤੇ ਮਨਾਉਣ ਲੲੀ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਜਾਵੇਗੀ। ਕਮੇਟੀ ਵੱਲੋਂ ਪਾਸ ਕੀਤੇ ਮਤਿਆਂ ਵਿੱਚ ਫਤਹਿਗੜ੍ਹ ਸਾਹਿਬ ਵਿਖੇ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਲਈ 200 ਕਮਰਿਆਂ ਵਾਲੀ ਨਵੀਂ ਸਰਾਂ ਬਣਾਉਣ, ਸ੍ਰੀ ਗੁਰੂ ਸਿੰਘ ਸਭਾ ਸ੍ਰੀ ਗੁਰੂ ਨਾਨਕ ਨਗਰ, ਵਿਜੇਵਾੜਾ ਦੇ ਪ੍ਰਬੰਧ ਅਧੀਨ ਚੱਲ ਰਹੇ ਸਿਟੀਜ਼ਨ ਪਬਲਿਕ ਸਕੂਲ ਵਿੱਚ ਪੜ੍ਹਦੇ ਸਿੱਖ ਸਿਕਲੀਗਰ ਪਰਿਵਾਰਾਂ ਦੇ 60 ਬੱਚਿਆਂ ਦੀ ਤਕਰੀਬਨ 5 ਲੱਖ ਰੁਪਏ ਫੀਸ ਸਕੂਲ ਨੂੰ ਅਦਾ ਕਰਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਵਿੱਚ 5-5 ਏਕੜ ਕੁਦਰਤੀ ਖੇਤੀ ਕਰਨ, ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਵਿੱਚ 10ਵੀਂ ਅਤੇ +2 ਵਿੱਚ ਪੜ੍ਹਦੇ ਬੱਚਿਆਂ ਵਿਚੋਂ ਜਿਹੜੇ  ਮੈਰਿਟ ਵਿੱਚ ਆਏ ਹਨ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਮੇਂ ਸਿੱਖ ਸੰਸਥਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਲੰਗਰ ਕਮੇਟੀਆਂ ਵੱਲੋਂ ਦਿੱਤੇ ਸਹਿਯੋਗ ਬਦਲੇ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਕੀਤੇ ਜਾ ਰਹੇ ਸ਼ੁਕਰਾਨਾ ਸਮਾਗਮ ਸਮੇਂ  ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਪੜ੍ਹ ਰਹੀਆਂ 22 ਕਸ਼ਮੀਰੀ ਵਿਦਿਆਰਥਣਾਂ ਨੂੰ 2 ਮਹੀਨਿਆਂ ਦਾ ਜੇਬ ਖ਼ਰਚ ਅਦਾ ਕਰਨ, ਬੀਬੀ ਕੁਸ਼ੱਲਿਆ ਦੇਵੀ ਨੂੰ ਆਪਣੇ ਪਤੀ  ਦਯਾ ਸ਼ੰਕਰ ਪਿੰਡ ਸਿਬੋ ਚੱਕ ਮਕਸੁਲਾ ਸੰਧਵਾਲ, ਜਿਨ੍ਹਾਂ ਦੀ ਸ੍ਰੀ ਅਨੰਦਪੁਰ ਸਾਹਿਬ ਹੋਲੇ-ਮਹੱਲੇ ਤੋਂ ਵਾਪਸੀ ਸਮੇਂ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਸੀ, ਨੂੰ  50 ਹਜ਼ਾਰ ਰੁਪਏ ਸਹਾਇਤਾ ਵਜੋਂ ਦੇਣ, ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ, ਕਪਾਲ ਮੋਚਨ, ਯਮੁਨਾ ਨਗਰ (ਹਰਿਆਣਾ) ਵਿਖੇ ਬੱਚਿਆਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ 63 ਕੇ.ਵੀ. ਦਾ ਜੈਨਰੇਟਰ ਲਗਾਉਣ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ/ਕਾਲਜਾਂ ’ਚ ਮੀਰੀ-ਪੀਰੀ ਦਿਵਸ ’ਤੇ 26 ਜੁਲਾਈ ਨੂੰ ਗੱਤਕੇ ਦੇ ਮੁਕਾਬਲੇ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਕਰਵਾਉਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੀ ਇਮਾਰਤ ਨੂੰ ਰੰਗ ਰੋਗਨ ਕਰਾਉਣ , ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਨਾਲ ਸਬੰਧਤ ਗੁਰਦੁਆਰਾ ਜੰਡਸਰ ਸਾਹਿਬ ਤੇ ਗੁਰਦੁਆਰਾ ਲਿਖਣਸਰ ਸਾਹਿਬ ਦੇ ਸਰੋਵਰਾਂ ਵਿੱਚ ਪਾਣੀ ਨੂੰ ਸਾਫ਼ ਰੱਖਣ ਲਈ ਨਹਿਰ (ਸੂਏ) ਤੋਂ ਪਾਈਪ ਲਾਈਨ ਪਾਉਣ ਲਈ ਕਾਰ ਸੇਵਾ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਨੂੰ ਦੇਣ,  ਯੂ.ਪੀ. ਸੈਂਟਰਲ ਜੇਲ੍ਹ, ਬਰੇਲੀ ਵਿੱਚ 1990 ਤੋਂ ਨਜ਼ਰਬੰਦ ਵਰਿਆਮ ਸਿੰਘ ਦੇ ਕੇਸ ਦੀ ਪੈਰਵੀ ਕਰਨ ਲਈ 50,000 ਰੁਪਏ ਸਹਾਇਤਾ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੌਰਾਨ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ ਪਿਛਲੇ ਸਮੇਂ ’ਚ ਜੰਮੂ-ਕਸ਼ਮੀਰ ਵਿੱਚ ਆਏ ਹੜ੍ਹਾਂ, ਸ਼ਸਤਰ ਦਰਸ਼ਨ ਯਾਤਰਾ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਮੇਂ ਨਿਭਾਈ ਸੇਵਾ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਤਰੱਕੀ ਦਿੱਤੀ ਗਈ ਹੈ। ਇਕੱਤਰਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜੋਗਿੰਦਰ ਸਿੰਘ ਅਹਿਰਵਾਂ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਸ਼ੋਕ ਮਤਾ ਪੜ੍ਹਿਆ ਗਿਆ। ਅੱਜ ਦੀ ਇਕੱਤਰਤਾ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ,ਜੂਨੀਅਰ ਮੀਤ ਪ੍ਰਧਾਨ   ਕੇਵਲ ਸਿੰਘ ਬਾਦਲ , ਜਨਰਲ ਸਕੱਤਰ ਸੁਖਦੇਵ ਸਿੰਘ ਭੌਰ , ਮੈਂਬਰਾਨ ਸੁਰਜੀਤ ਸਿੰਘ ਗੜ੍ਹੀ, ਨਿਰਮੈਲ ਸਿੰਘ ਜੌਲਾਂ ਕਲਾਂ,  ਦਿਆਲ ਸਿੰਘ ਕੋਲਿਆਂਵਾਲੀ, ਕਰਨੈਲ ਸਿੰਘ ਪੰਜੋਲੀ,  ਰਜਿੰਦਰ ਸਿੰਘ ਮਹਿਤਾ,  ਗੁਰਬਚਨ ਸਿੰਘ ਕਰਮੂੰਵਾਲ,  ਭਜਨ ਸਿੰਘ ਸ਼ੇਰਗਿੱਲ, ਮੰਗਲ ਸਿੰਘ, ਡਾਕਟਰ ਰੂਪ ਸਿੰਘ, ਮਨਜੀਤ ਸਿੰਘ ਤੇ  ਸਕੱਤਰ ਅਵਤਾਰ ਸਿੰਘ , ਹਰਭਜਨ ਸਿੰਘ ਮਨਾਵਾਂ, ਮਹਿੰਦਰ ਸਿੰਘ ਆਹਲੀ, ਕੇਵਲ ਸਿੰਘ ਤੇ  ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਸੁਖਵਿੰਦਰ ਸਿੰਘ ਗਰੇਵਾਲ ਤੇ ਮੈਨੇਜਰ ਗੁਰਦੁਆਰਾ ਫਤਹਿਗੜ੍ਹ ਸਾਹਿਬ  ਅਮਰਜੀਤ ਸਿੰਘ ਮੌਜੂਦ ਸਨ।

Facebook Comment
Project by : XtremeStudioz