Close
Menu

ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲਾ ਨਗਰ ਕੀਰਤਨ

-- 07 August,2013

nagar

ਇਟਲੀ (7 ਅਗਸਤ (ਦੇਸ ਪ੍ਰਦੇਸ ਟਾਈਮਜ਼)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਬਖਸ਼ਿਸ਼ ਸਦਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਰਾਹੀਂ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲਾ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜਿਸ ‘ਚ ਇਟਲੀ ਦੀਆਂ ਸੰਗਤਾਂ ਨੇ ਚਾਰ ਚੰਨ ਲਗਾਉਂਦੇ ਹੋਏ ਗੁਰੂ ਦੀਆ ਖੁਸ਼ੀਆਂ ਪ੍ਰਾਪਤ ਕੀਤੀਆਂ। ਪੂਰੇ ਬਜ਼ਾਰ ‘ਚੋਂ ਹੁੰਦਾ ਹੋਇਆ ਇਹ ਮਹਾਨ ਨਗਰ ਕੀਰਤਨ ਨੋਵਾਰਾ ਦੀ ਇੱਕ ਵੱਡੀ ਗਰਾਊਂਡ ‘ਚ ਆ ਕੇ ਰੁਕਿਆ, ਜਿੱਥੇ ਦੀਵਾਨਾਂ ਦੀ ਅਰੰਭਤਾ ਕੀਤੀ ਗਈ। ਇਸ ਮੌਕੇ ਭਾਈ ਰਣਜੀਤ ਸਿੰਘ, ਭਾਈ ਜਸਪਾਲ ਸਿੰਘ ਓਰਜੀਨੋਵੀ ਅਤੇ ਕਵੀਸ਼ਰੀ ਭਾਈ ਬਚਿੱਤਰ ਸਿੰਘ ਸ਼ੌਂਕੀ ਨੇ ਸੰਗਤਾਂ ਵਿੱਚ ਹਾਜ਼ਰੀ ਭਰੀ। ਇਸ ਮੌਕੇ ਪਹੁੰਚੀਆਂ ਹੋਈਆਂ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਜੱਥਿਆਂ ਦਾ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਗੁਰੂ ਘਰ ਦੇ ਵਜ਼ੀਰ ਸਹਿਬਾਨ ਵੱਲੋਂ ਪਹੁੰਚੀਆਂ ਹੋਈਆਂ ਸਮੂਹ ਸਿੱਖ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਭਾਈ ਸਾਹਿਬ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਬੂਟਾ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਭਾਈ ਬਾਲ ਪਾਲੀ ਕੂਕੀ ਵੀ ਮੌਜੂਦ ਸਨ।

Facebook Comment
Project by : XtremeStudioz