Close
Menu

ਸ਼ ਨਿਰਵੈਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਪੰਥਕ ਸਖਸ਼ੀਅਤਾਂ ਵਲੋਂ ਸ਼ਰਧਾਂਜਲੀ ਭੇਟ

-- 05 August,2013

NZPIC4AUG1

ਔਕਲੈਂਡ ,5 ਅਗਸਤ (ਦੇਸ ਪ੍ਰਦੇਸ ਟਾਈਮਜ਼)-ਸੁਪਰੀ ਮ ਸਿੱਖ ਸੁਸਾਇਟੀ ਦੇ ਮੈਂਬਰ ਸ਼ ਜਸਵਿੰਦਰ ਸਿੰਘ ਬਿੱਟੂ ਅਤੇ ਸੁਸਾਇਟੀ ਦੇ ਬੁਲਾਰੇ ਸ਼ ਦਲਜੀਤ ਸਿੰਘ ਦੇ ਸਤਿਕਾਰਯੋਗ ਤਾਇਆ ਸ਼ ਨਿਰਵੈਰ ਸਿੰਘ ਪਿੰਡ ਸੈਫਲਾਬਾਦ (ਕਪੂਰਥਲਾ) ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਿਖੇ ਬੀਤੇ ਕੱਲਖ਼ ਕੀਤੀ ਗਈ। ਇਸ ਮੌਕੇ ਜਿੱਥੇ ਭਾਰੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਉਥੇ ਪੰਥ ਦੀਆਂ ਮਹਾਨ ਸਖਸ਼ੀਅਤਾਂ ਜਿਨਖ਼ਾਂ ਦੇ ਵਿਚ ਸੱਚ ਖੰਡ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮੱਲ ਸਿੰਘ, ਮੁੱਖ ਅਰਦਾਸੀਏ ਭਾਈ ਕੁਲਵਿੰਦਰ ਸਿੰਘ, ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋਕੇ, ਭਾਈ ਬਲਦੇਵ ਸਿੰਘ ਵਡਾਲਾ, ਭਾਈ ਸੁਖਵਿੰਦਰ ਸਿੰਘ ਨਾਗੋਕੇ, ਭਾਈ ਰਣਜੀਤ ਸਿੰਘ, ਕਥਾਕਾਰ ਭਾਈ ਸਤਬੀਰ ਸਿੰਘ, ਭਾਈ ਸੁਖਦੇਵ ਸਿੰਘ ਭੂਰਾ ਅਡੀਸ਼ਨਲ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ,  ਫੈਡਰੇਸ਼ਨ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ, ਭਾਈ ਵਰਿਆਮ ਸਿੰਘ ਅਤੇ ਹੋਰ ਬਹੁਤ ਸਾਰੀਆਂ ਸਖਸ਼ੀਅਤਾਂ ਨੇ ਪਹੁੰਚ ਕੇ ਜਿਥੇ ਗੁਰਬਾਣੀ ਕੀਰਤਨ, ਕਥਾ ਵਿਚਾਰ ਕੀਤੀ ਉਥੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕਰਕੇ ਪਰਿਵਾਰ ਨਾਲ ਹਮਦਰਦੀ ਪਰਗਟ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਅਰਦਾਸੀਏ ਭਾਈ ਕੁਲਵਿੰਦਰ ਨੇ ਕੀਰਤਨ ਉਪਰੰਤ ਅੰਤਿਮ ਅਰਦਾਸ ਕੀਤੀ ਜਦ ਕਿ ਗਿਆਨੀ ਮੱਲ ਸਿੰਘ ਨੇ ਹੁਕਮਨਾਮਾ ਸਰਵਣ ਕਰਵਾਇਆ ਅਤੇ ਕਥਾ ਸਬੰਧਿਤ ਵਿਸ਼ੇ ਉਤੇ ਗੁਰਮਤਿ ਵਿਚਾਰ ਰੱਖੇ। ਨਿਊਜ਼ੀਲੈਂਡ ਦੀ ਸਿੱਖ ਸੰਗਤ ਵੱਲੋਂ ਸ਼ ਹਰਜਿੰਦਰ ਸਿੰਘ ਬਸਿਆਲਾ ਨੇ ਸ਼ ਨਿਰਵੈਰ ਸਿੰਘ ਦੇ ਪਰਿਵਾਰ ਅਤੇ ਸ਼ ਦਲਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਪ੍ਰਸਿੱਧ ਕਵੀਸ਼ਰ ਭਾਈ ਜਸਵਿੰਦਰ ਸਿੰਘ ਸਾਂਤ ਹੋਰਾਂ ਸਟੇਜ ਦੀ ਸੇਵਾ ਸੰਭਾਲਣ ਦੇ ਨਾਲ-ਨਾਲ ਵਿਚਾਰਾਂ ਵੀ ਕੀਤੀਆਂ ਅਤੇ ਸ਼ ਨਿਰਵੈਰ ਸਿੰਘ ਦੇ ਪਰਿਵਾਰ ਬਾਰੇ ਵੀ ਜਾਣਕਾਰੀ ਦਿੱਤੀ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਲੀਡਰ ਸਿੰਘ, ਗਿਆਨੀ ਮੱਲ ਸਿੰਘ ਅਤੇ ਹੋਰ ਮਾਣਮੱਤੀਆਂ ਸਖਸ਼ੀਅਤਾਂ ਵੱਲੋਂ ਭਾਈ ਜਸਵਿੰਦਰ ਸਿੰਘ ਨੂੰ ਸਿਰੋਪਾਓ ਅਤੇ ਦਸਤਾਰ ਦੇ ਕੇ ਪਰਿਵਾਰ ਦੀ ਜਿੰਮੇਵਾਰੀ ਸੌਂਪੀ ਗਈ। ਸਵਰਗੀ ਸ਼ ਨਿਰਵੈਰ ਸਿੰਘ ਦੀ ਧਰਮ ਪਤਨੀ ਸ੍ਰਮਤੀ ਜਗੀਰ ਕੌਰ ਨੂੰ ਵੀ ਗੁਰਦੁਆਰਾ ਸਾਹਿਬ ਵੱਲੋਂ ਸਿਰੋਪਾਓ ਭੇਟ ਕੀਤੇ ਗਏ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਾਰੇ ਰਾਗੀ ਜਥਿਆਂ ਪੰਥਕ ਸਖਸ਼ੀਅਤਾਂ ਦਾ ਮਾਣ-ਸਨਮਾਣ ਕਰਦਿਆਂ ਉਨਖ਼ਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵੀ ਇਸ ਮੌਕੇ ਪਰਿਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਨਿਊਜ਼ੀਲੈਂਡ ਤੋਂ ਵਿਸ਼ੇਸ਼ ਤੌਰ Ḕਤੇ ਪਹੁੰਚੇ ਭਾਈ ਦਲਜੀਤ ਸਿੰਘ ਨੇ ਇਸ ਮੌਕੇ ਸਮੁੱਚੀਆਂ ਸੰਗਤਾਂ, ਪੰਥਕ ਸਖਸ਼ੀਅਤਾਂ ਅਤੇ ਰਾਗੀ ਜਥਿਆ ਦਾ ਪਰਿਵਾਰ ਵੱਲੋਂ ਧੰਨਵਾਦ ਕੀਤਾ ਅਤੇ ਆਪਣੇ ਵਿਚਾਰ ਰੱਖਦਿਆਂ ਪੰਥਕ ਸਖਸ਼ੀਅਤਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ।

Facebook Comment
Project by : XtremeStudioz