Close
Menu

ਸਾਧਵੀ ਵਿਵਾਦ ‘ਤੇ ਪ੍ਰਧਾਨ ਮੰਤਰੀ ਨੇ ਕਿਹਾ- ਮੰਤਰੀ ਨੇ ਆਪਣੇ ਬਿਆਨ ‘ਤੇ ਮਾਫ਼ੀ ਮੰਗੀ ਹੈ, ਹੁਣ ਕੰਮਕਾਜ ਚੱਲਣ ਦਿੱਤਾ ਜਾਵੇ

-- 04 December,2014

ਨਵੀਂ ਦਿੱਲੀ, ਕੇਂਦਰੀ ਮੰਤਰੀ ਸਾਧਵੀ ਨਿਰੰਜਨ ਜਿਓਤੀ ਦੇ ਵਿਵਾਦ ਗ੍ਰਸਤ ਬਿਆਨ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਸੰਸਦ ‘ਚ ਗਤੀਰੋਧ ਚੱਲ ਰਿਹਾ ਹੈ। ਵਿਰੋਧੀ ਧਿਰ ਦੇ ਭਾਰੀ ਹੰਗਾਮੇ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜ ਸਭਾ ‘ਚ ਇਸ ਬਿਆਨ ਨੂੰ ਖ਼ਾਰਜ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਬਿਆਨ ਅਤੇ ਸਖ਼ਤ ਭਾਸ਼ਾ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਮੁੱਦੇ ‘ਤੇ ਹੰਗਾਮਾ ਕਰ ਰਹੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਦਨ ਦੇ ਕੰਮਕਾਜ ਨੂੰ ਚੱਲਣ ਦੇਣ ਕਿਉਂਕਿ ਮੰਤਰੀ ਪਹਿਲਾ ਹੀ ਮਾਫ਼ੀ ਮੰਗ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਮਾਮਲੇ ਤੋਂ ਸੰਦੇਸ਼ ਮਿਲਦਾ ਹੈ ਕਿ ਸਾਨੂੰ ਮਰਿਆਦਾ ਤੋੜਨੀ ਨਹੀਂ ਚਾਹੀਦੀ ਅਤੇ ਦੇਸ਼ ਹਿਤ ਨੂੰ ਅੱਗੇ ਵਧਾਉਣਾ ਚਾਹੀਦਾ ਹੈ।

Facebook Comment
Project by : XtremeStudioz